Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

Bal Mukand Sharma, Chairman Punjab State Food Commission, Punjab Food Commission, AAP Punjab

5 Dariya News

5 Dariya News

5 Dariya News

ਬਠਿੰਡਾ , 30 Jun 2026

Last updated on: Jul 01, 2026, 11:21 IST

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ 'ਪੋਸ਼ਣ ਗਾਰਡਨ' ਲਗਾਏ ਜਾਣ। 

ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।

ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿੱਡ-ਡੇ-ਮੀਲ ਅਤੇ ਪੋਸ਼ਣ ਆਹਾਰ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾ ਕੇ ਸਿਹਤਮੰਦ ਪੰਜਾਬ ਸਿਰਜਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ 'ਪੋਸ਼ਣ ਗਾਰਡਨ' ਦੇ ਕੰਮ ਸਬੰਧੀ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੀ ਵੀ ਮੱਦਦ ਲਈ ਜਾਵੇ। ਇਸ ਮੌਕੇ ਚੇਅਰਮੈਨ ਨੇ ਸਿਹਤ ਵਿਭਾਗ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਕੁੱਕਾਂ ਆਦਿ ਸਟਾਫ਼ ਦਾ ਸਮੇਂ-ਸਮੇਂ ਮੈਡੀਕਲ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਿਰ ਸਨ।

 

Tags: Bal Mukand Sharma , Chairman Punjab State Food Commission , Punjab Food Commission , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD