Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਪੱਬਾਂ ਭਾਰ ਰਹਿਣ ਦੇ ਨਿਰਦੇਸ਼

Himanshu Jain, DC Ludhiana, Ludhiana, Deputy Commissioner Ludhiana, Punjab, Punjab News, Latest Punjab News

5 Dariya News

5 Dariya News

5 Dariya News

ਲੁਧਿਆਣਾ , 30 Jun 2026

Last updated on: Jul 01, 2026, 11:53 IST

ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਜ਼ਿਕਰਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। 

ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਸੰਭਾਵੀ ਪਾਣੀ ਭਰਨ ਦਾ ਖ਼ਤਰਾ ਹੈ ਉੱਥੇ ਅਗਾਉਂ ਤ੍ਰਿਪਾਲਾਂ ਦਾ ਇੰਤਜਾਮ ਕੀਤਾ ਜਾਵੇ, ਸਮੇਂ ਸਿਰ ਬਿਜਲੀ ਦੀ ਸਪਲਾਈ ਕੱਟੀ ਜਾਵੇ ਤਾਂ ਜੋ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। 

ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੀ ਸੁਰੱਖਿਆ ਲਈ ਵੀ ਪੁਖਤਾ ਪ੍ਰੰਬਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਸਤਲੁਜ ਦੇ ਸੰਵੇਦਨਸ਼ੀਲ ਕੰਢਿਆ ਦਾ ਦੌਰਾ ਕਰਕੇ ਪਛਾਣ ਕੀਤੀ ਜਾਵੇ। ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ 50 ਹਜ਼ਾਰ ਥੈਲੇ ਰੇਤ ਦੇ ਪਹਿਲਾਂ ਹੀ ਭਰ ਕੇ ਰੱਖ ਲਏ ਜਾਣ, ਲੋੜ ਪੈਣ ’ਤੇ ਨਰੇਗਾ ਲੇਬਰ ਦੀ ਪਹੁੰਚ ਯਕੀਨੀ ਬਣਾਈ ਜਾਵੇ, ਜੇ.ਸੀ.ਬੀ. ਅਤੇ ਗੋਤਾਖੋਰਾਂ ਦੀ ਸੰਪਰਕ ਸੂਚੀ ਹਰੇਕ ਸਬੰਧਤ ਅਧਿਕਾਰੀ ਕੋਲ ਹੋਣੀ ਲਾਜ਼ਮੀ ਹੈ।

ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੁੱਖਾਂ ਦੀ ਕਟਾਈ ਲਈ ਇਲੈਕਟਰਿਕ ਮਸ਼ੀਨਾਂ, ਪੱਥਰ ਅਤੇ ਕਰੇਟਾਂ ਦਾ ਪ੍ਰਬੰਧ, ਜਾਲ ਬੁਣਨ ਲਈ ਲੇਬਰ ਦਾ ਪਹਿਲਾਂ ਹੀ ਇੰਤਜਾਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਲਾਈਫ ਜੈਕਟਾਂ, ਟਾਰਚ, ਰੱਸੀਆਂ ਅਤੇ ਸੁਰੱਖਿਅਤ ਅਤੇ ਉੱਚੀਆਂ ਥਾਵਾਂ ’ਤੇ ਤੰਬੂ ਲਗਾਉਣ ਲਈ ਵੀ ਕਿਹਾ। 

ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਟੈਂਟ ਵਾਟਰ ਪਰੂਫ ਹੋਵੇ, ਬਿਜਲੀ ਲਈ ਜਨਰੇਟਰ/ਇਨਵਰਟਰ ਅਤੇ ਪੀਣ ਲਈ ਸਾਫ ਪਾਣੀ ਦੀ ਵਿਵਸਥਾ ਹੋਵੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸੀਵਰੇਜ ਦੀ ਸਫਾਈ ਯਕੀਨੀ ਬਣਾਈ ਜਾਵੇ, ਜਲ ਸਪਲਾਈ ਤੇ ਸੀਵਰੇਜ ਪਾਈਪਾਂ ਵੱਖ-ਵੱਖ ਹੋਣ, ਮੈਡੀਕਲ ਟੀਮ ਸਮੇਤ ਐਂਬੂਲੈਂਸ, ਸੱਕਸ਼ਨ ਮਸ਼ੀਨਾਂ, ਪਾਣੀ ਦੀ ਨਿਕਾਸੀ ਲਈ ਮੋਬਾਇਲ ਮੋਟਰਾਂ ਦਾ ਅਗਾਊਂ ਪ੍ਰਬੰਧ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨੇਜ਼ ਵਿਭਾਗ, ਐਨ.ਡੀ.ਆਰ.ਐਫ., ਜਲ ਸਪਲਾਈ ਅਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ ਅਤੇ ਹੜ ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ’ਤੇ ਵਿਸ਼ੇਸ਼ ਜੋਰ ਦਿੱਤਾ। ਉਨਾਂ ਕਿਹਾ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੇ ਪੁੱਛਣ ’ਤੇ ਦੱਸਿਆ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ। 

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਹੋਰ ਬੇਹਤਰ ਬਣਾਉਣ ਅਤੇ ਸਮੁੱਚੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ ਤਾਂ ਜੋ ਸਾਰੇ ਅਧਿਕਾਰੀ ਇਸ ਵਿੱਚ ਆਪਣੀ ਸਮੇਂ-ਸਮੇਂ ਤੇ ਰਿਪੋਰਟ ਪਾ ਸਕਣ। ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਸੀ ਸੰਪਰਕ ਨੰਬਰ ਸਾਂਝੇ ਕਰ ਲੈਣ।

ਉਨਾਂ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈਸ ਪਬਲਿਕ ਐੱਡਰੈਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨ੍ਹਾਂ ਨਗਰ ਨਿਗਮ ਅਧਿਕਾਰੀ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ, ਐੱਨ.ਡੀ.ਆਰ.ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਹਰ ਤਰਾਂ ਦੀ ਸਥਿਤੀ ’ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ, ਡੀ.ਆਰ.ਓ ਅਤੇ ਤਹਿਸੀਲਦਾਰ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ। 

ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ। ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈਕ ਕੀਤੇ ਜਾਂਦੇ ਸਾਰੇ ਪੁਆਇੰਟਸ ਦਾ ਵਿਸ਼ੇਸ਼ ਤੌਰ ’ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। 

ਇਸ ਤੋਂ ਇਲਾਵਾ ਸੰਵੇਦਨਸ਼ੀਲ ਪੁਆਇੰਟਸ ਚੈਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਸਤਲੁੱਜ ਦਰਿਆ ਉਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਪੈਂਦੇ ਸਾਰੇ ਪੁਆਇੰਟਸ ਦਾ ਵੀ ਦੌਰਾ ਕਰਨਗੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦੇਣਗੇ।

ਉਨਾਂ ਕਿਹਾ ਕਿ ਸਿੰਚਾਈ ਵਿਭਾਗ ਇਸ ਗੱਲ ਯਕੀਨੀ ਬਣਾਵੇਗਾ ਕਿ ਖਾਲਾਂ ਦੀ ਸਫਾਈ ਹੋਣੀ ਚਾਹੀਦੀ ਹੈ ਤਾਂ ਕਿ ਫਲੱਡ ਦੌਰਾਨ ਫਸਲਾਂ ਨੂੰ ਕੋਈ ਨੁਕਸਾਨ ਨਾ ਹੋਵੇ। ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ, ਜਿੱਥੇ ਭਾਰੀ ਬਾਰਿਸ਼ ਦੀ ਸੂਰਤ ਵਿੱਚ ਉਹ ਨੀਵੇਂ ਇਲਾਕੇ ਜਿੱਥੇ ਪਾਣੀ ਖੜੇਗਾ, ਉਸ ਨੂੰ ਡਰੇਨ ਆਊਟ ਕਰਨਗੇ। ਸ਼ਹਿਰਾਂ ਆਦਿ ਵਿੱਚ ਕਿਤੇ ਵੀ ਸੀਵਰੇਜ ਦਾ ਖੁੱਲਿਆ ਹੋਇਆ ਮੇਨ ਹੋਲ ਨਾ ਹੋਵੇ ਅਤੇ ਜੇਕਰ ਕਿਸੇ ਕਾਰਨ ਕੋਈ ਸੀਵਰੇਜ਼ ਦਾ ਢੱਕਣ ਖੁੱਲਾ ਹੋਵੇ ਤਾਂ ਉੱਥੇ ਸਾਈਨ ਬੋਰਡ ਲਾਜ਼ਮੀ ਤੌਰ ’ਤੇ ਲੱਗਾ ਹੋਣਾ ਯਕੀਨੀ ਬਣਾਇਆ ਜਾਵੇ।

ਉਨਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਸ਼ੀਨਰੀ ਦੀ ਪਹਿਲਾਂ ਤੋਂ ਹੀ ਲਿਸਟ ਤਿਆਰ ਕਰਕੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਲਿਆ ਜਾਵੇ। ਉਨਾਂ ਸਮੂਹ ਐਸ.ਡੀ.ਐਮਜ਼/ਤਹਿਸੀਲਦਾਰ/ਦਫ਼ਤਰ ਕਮਿਸ਼ਨਰ ਪੁਲਿਸ/ਐਸ.ਐਸ.ਪੀਜ਼. ਨੂੰ ਕਿਹਾ ਕਿ ਉਹ ਆਪਣੇ-ਆਪਣੇ ਕਮਿਉਨੀਕੇਸ਼ਨ ਸਿਸਟਮ ਨੂੰ ਚੱਲਦਾ ਰੱਖਣਾ ਯਕੀਨੀ ਬਨਾਉਣ ਤਾਂ ਕਿ ਲੋੜ ਪੈਣ ਤੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਕਲੋਰੀਨੇਸ਼ਨ ਸਿਹਤ ਵਿਭਾਗ ਵੱਲੋਂ ਕੀਤੀ ਜਾਵੇਗੀ, ਇਸ ਲਈ ਉਹ ਲੋੜੀਂਦੀਆਂ ਦਵਾਈਆ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਨਾਉਣਗੇ। ਇਸੇ ਤਰ੍ਹਾਂ ਉਹਨਾਂ ਪਸੂੇ ਪਾਲਣ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂਆਂ ਨੂੰ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਵੈਕਸੀਨੇਸ਼ਨ ਆਦਿ ਦਾ ਅਗੇਤਰੇ ਲੋਂੜੀਦੇ ਪ੍ਰਬੰਧ ਕਰਕੇ ਰੱਖਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਿਖਾ ਭਗਤ,  ਵਧੀਕ ਡਿਪਟੀ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸਮੂਹ ਐਸ.ਡੀ.ਐਮਜ ਤੋਂ ਇਲਾਵਾ ਐਨ.ਡੀ.ਆਰ.ਐਫ., ਆਰਮੀ, ਪੁਲਿਸ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

 

Tags: Himanshu Jain , DC Ludhiana , Ludhiana , Deputy Commissioner Ludhiana , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD