Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕੇਂਦਰ ਦਾ 'ਜੀ ਰਾਮ ਜੀ' ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ

'ਆਪ' ਸਰਕਾਰ ਦੀ ਘਟੀਆ ਰਾਜਨੀਤੀ ਦਾ ਹੋਇਆ ਪਰਦਾਫਾਸ਼: ਕੇਵਲ ਸਿੰਘ ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 30 Jun 2026

Last updated on: Jul 01, 2026, 11:59 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਲਿਆਂਦੇ ਗਏ ਇਤਿਹਾਸਕ 'ਵੀਬੀ ਜੀ ਰਾਮ ਜੀ' (ਵਿਕਸਿਤ ਭਾਰਤ ਗਰੰਟੀ ਫਾਰ ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ) ਕਾਨੂੰਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ ਦੇਸ਼ ਦੇ ਕਰੋੜਾਂ ਮਜ਼ਦੂਰਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ। 

ਸੂਬਾ ਪ੍ਰਧਾਨ ਨੇ ਇਸ ਨਵੇਂ ਕਾਨੂੰਨ ਦੇ ਲਾਭ ਗਿਣਾਉਂਦਿਆਂ ਕਿਹਾ ਕਿ ਇਹ ਸਿਰਫ਼ ਨਾਂ ਦੀ ਤਬਦੀਲੀ ਨਹੀਂ ਹੈ, ਸਗੋਂ ਮਜ਼ਦੂਰਾਂ ਦੇ ਹੱਕਾਂ ਦੀ ਅਸਲ ਗਰੰਟੀ ਹੈ। ਇਹ ਕਾਨੂੰਨ ਪੂਰਨ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਨੂੰ ਯਕੀਨੀ ਬਣਾਏਗਾ, ਜਿਸ ਨਾਲ ਪੁਰਾਣੀ ਵਿਵਸਥਾ ਵਿੱਚ ਹੁੰਦੇ ਘਪਲੇ ਅਤੇ ਫਰਜ਼ੀਵਾੜੇ ਪੂਰੀ ਤਰ੍ਹਾਂ ਖ਼ਤਮ ਹੋ ਜਾਣਗੇ। 

ਹੁਣ ਬਿਨਾਂ ਕਿਸੇ ਵਿਚੋਲੇ ਦੇ ਮਜ਼ਦੂਰਾਂ ਦੇ ਹੱਕ ਦਾ ਪੈਸਾ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਤੋਂ ਇਲਾਵਾ, ਨਵੇਂ ਕਾਨੂੰਨ ਤਹਿਤ ਮਜ਼ਦੂਰਾਂ ਦੀ ਦਿਹਾੜੀ ਦੀ ਅਦਾਇਗੀ ਵਿੱਚ ਹੁੰਦੀ ਦੇਰੀ ਨੂੰ ਸਖ਼ਤੀ ਨਾਲ ਖ਼ਤਮ ਕਰਕੇ ਸਮੇਂ ਸਿਰ ਸਿੱਧੀ ਅਦਾਇਗੀ ਦਾ ਪ੍ਰਬੰਧ ਕੀਤਾ ਗਿਆ ਹੈ। 

ਇਹ ਮਿਸ਼ਨ ਸਿਰਫ਼ ਦਿਹਾੜੀ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਮਜ਼ਦੂਰਾਂ ਦੀ ਅਜੀਵਿਕਾ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਦੀ ਪੱਕੀ ਗਰੰਟੀ ਦਿੰਦਾ ਹੈ। ਢਿੱਲੋਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣਾ ਹੈ, ਪਰ 'ਵਿਕਸਿਤ ਭਾਰਤ' ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਸਾਡਾ ਮਜ਼ਦੂਰ ਵਰਗ ਮਜ਼ਬੂਤ ਅਤੇ ਖੁਸ਼ਹਾਲ ਨਹੀਂ ਹੁੰਦਾ। 

ਇਹ ਕਾਨੂੰਨ ਦੇਸ਼ ਦੇ ਸਭ ਤੋਂ ਪਿਛੜੇ ਅਤੇ ਮਿਹਨਤਕਸ਼ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਦਾ ਕੇਂਦਰ ਸਰਕਾਰ ਦਾ ਇੱਕ ਵੱਡਾ ਅਤੇ ਸਾਰਥਕ ਉਪਰਾਲਾ ਹੈ। ਪੰਜਾਬ ਦੀ 'ਆਪ' ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਗਰੀਬਾਂ ਅਤੇ ਮਜ਼ਦੂਰਾਂ ਦੀ ਸਭ ਤੋਂ ਵੱਡੀ ਦੁਸ਼ਮਣ ਸਾਬਤ ਹੋ ਰਹੀ ਹੈ। 

ਪਹਿਲਾਂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਭਗਵੰਤ ਮਾਨ ਦੀ ਸਰਕਾਰ ਨੇ ਕੇਂਦਰ ਦੀ ਇਸ ਲੋਕ-ਭਲਾਈ ਯੋਜਨਾ ਦਾ ਸਿਆਸੀ ਵਿਰੋਧ ਕਰਨ ਲਈ ਵਿਧਾਨ ਸਭਾ ਵਿੱਚ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਇਸਨੂੰ ਰੱਦ ਕਰਨ ਦੀ ਨੌਟੰਕੀ ਕੀਤੀ, ਜੋ ਕਿ 'ਆਪ' ਸਰਕਾਰ ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਸਾਫ਼ ਬਿਆਨ ਕਰਦਾ ਹੈ। ਪਰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਮਝ ਆ ਗਈ ਕਿ ਕੇਂਦਰ ਦੀ ਇਸ ਯੋਜਨਾ ਤੋਂ ਬਿਨਾਂ ਪੰਜਾਬ ਦੇ ਮਜ਼ਦੂਰਾਂ ਦਾ ਗੁਜ਼ਾਰਾ ਨਹੀਂ ਹੋਣਾ ਅਤੇ ਉਹ ਜਨਤਾ ਦੇ ਭਾਰੀ ਗੁੱਸੇ ਦਾ ਸ਼ਿਕਾਰ ਹੋਣਗੇ, ਤਾਂ ਹੁਣ ਉਨ੍ਹਾਂ ਨੇ ਚੁੱਪ-ਚੁਪੀਤੇ ਸੂਬੇ ਵਿੱਚ ਇਸ ਨੂੰ ਪਿਛਲੇ ਦਰਵਾਜ਼ੇ ਰਾਹੀਂ ਲਾਗੂ ਕਰ ਦਿੱਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਕਾਨੂੰਨ ਮਜ਼ਦੂਰਾਂ ਦੇ ਖ਼ਿਲਾਫ਼ ਸੀ, ਤਾਂ ਹੁਣ ਪੰਜਾਬ ਸਰਕਾਰ ਇਸ ਨੂੰ ਪਿਛਲੇ ਦਰਵਾਜ਼ੇ ਰਾਹੀਂ ਕਿਉਂ ਲਾਗੂ ਕਰ ਰਹੀ ਹੈ? 'ਆਪ' ਸਰਕਾਰ ਦੀ ਇਹ ਦੋਗਲੀ ਨੀਤੀ ਸਾਬਤ ਕਰਦੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਅਤੇ ਮਜ਼ਦੂਰਾਂ ਦੇ ਢਿੱਡ ਦੀ ਕੋਈ ਫ਼ਿਕਰ ਨਹੀਂ ਹੈ। 

ਉਹ ਸਿਰਫ਼ ਕੇਂਦਰ ਦੇ ਹਰ ਚੰਗੇ ਕੰਮ ਦਾ ਅੰਨ੍ਹਾ ਵਿਰੋਧ ਕਰਕੇ ਆਪਣੀ ਸਿਆਸੀ ਰੋਟੀਆਂ ਸੇਕਣਾ ਚਾਹੁੰਦੇ ਹਨ। ਭਾਜਪਾ ਪ੍ਰਧਾਨ ਨੇ ਪੰਜਾਬ ਦੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਸਰਕਾਰ ਦੇ ਇਸ ਝੂਠ ਅਤੇ ਡਰਾਮੇਬਾਜ਼ੀ ਨੂੰ ਸਮਝਣ ਅਤੇ 1 ਜੁਲਾਈ ਤੋਂ ਕੇਂਦਰ ਸਰਕਾਰ ਦੇ ਇਸ ਇਤਿਹਾਸਕ ਕਾਨੂੰਨ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD