Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਫਲਾਂ, ਸਬਜ਼ੀਆਂ, ਚੀਜ਼ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ

Harchand Singh Barsat, Chairman Punjab Mandi Board, AAP Punjab, SAS Nagar, Sahibzada Ajit Singh Nagar, Punjab, Punjab News, Latest Punjab News

Web Admin

Web Admin

5 Dariya News

ਐਸ.ਏ.ਐਸ. ਨਗਰ ( ਮੋਹਾਲੀ) , 30 Jun 2026

Last updated on: Jul 01, 2026, 12:20 IST

ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਤਾਜ਼ਾ ਉਤਪਾਦਾਂ ਦੀ ਮੰਡੀ ਦੀ ਕਾਰਜਪ੍ਰਣਾਲੀ, ਅੰਤਰਰਾਸ਼ਟਰੀ ਵਪਾਰ ਤੇ ਮੰਡੀਕਰਨ ਪ੍ਰਕਿਰਿਆ ਅਤੇ ਆਧੁਨਿਕ ਸਪਲਾਈ ਚੇਨ ਪ੍ਰਬੰਧਨ ਨੂੰ ਨੇੜਿਓਂ ਦੇਖਣਾ ਅਤੇ ਸਮਝਣਾ ਹੈ। 

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਰੁੰਗਿਸ ਮਾਰਕੀਟ ਵਿੱਚ ਫਲਾਂ, ਸਬਜ਼ੀਆਂ, ਚੀਜ਼ ਦੇ ਵਿਸ਼ਾਲ ਸੈਕਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਉੱਥੋਂ ਦੇ ਪ੍ਰਬੰਧਕਾਂ ਅਤੇ ਮਾਹਿਰਾਂ ਨਾਲ ਮੁਲਾਕਾਤ ਕਰਕੇ ਉਤਪਾਦਾਂ ਦੀ ਗੁਣਵੱਤਾ, ਪੈਕੇਜਿੰਗ, ਕੋਲਡ ਸਟੋਰੇਜ ਅਤੇ ਡਿਜੀਟਲ ਬੋਲੀ ਦੇ ਅੰਤਰਰਾਸ਼ਟਰੀ ਮਿਆਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਪੈਰਿਸ ਤੋਂ ਜਾਣਕਾਰੀ ਸਾਂਝੀ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮੰਡੀਕਰਨ ਦੇ ਆਧੁਨਿਕੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੈਰਿਸ ਦੀ ਇਸ ਵਿਸ਼ਵ ਪ੍ਰਸਿੱਧ ਮਾਰਕੀਟ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕਾਂ ਤੋਂ ਬਹੁਤ ਜਾਣਕਾਰੀ ਮਿਲੀ ਹੈ। 

ਇਸ ਅੰਤਰਰਾਸ਼ਟਰੀ ਤਜ਼ਰਬੇ ਅਤੇ ਪ੍ਰਾਪਤ ਜਾਣਕਾਰੀ ਨੂੰ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਲਾਗੂ ਕਰਨ ਦੇ ਯਤਨ ਕੀਤੇ ਜਾਣਗੇ ਤਾਂ ਜੋ ਫ਼ਸਲਾਂ ਦੀ ਬਰਬਾਦੀ ਨੂੰ ਘਟਾਇਆ ਜਾ ਸਕੇ ਅਤੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇ। ਇਸ ਦੌਰੇ ਦੌਰਾਨ ਉੱਥੇ ਦੇ ਹਾਈ-ਟੈਕ ਸਿਸਟਮ ਦਾ ਅਧਿਐਨ ਵੀ ਕੀਤਾ, ਜੋ ਆਉਣ ਵਾਲੇ ਸਮੇਂ ਵਿੱਚ ਮੰਡੀਕਰਨ ਸੁਧਾਰਾਂ ਲਈ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਮੰਡੀਆਂ ਨੂੰ ਵੀ ਇਸੇ ਤਰ੍ਹਾਂ ਅਪਗ੍ਰੇਡ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੇ ਉਤਪਾਦਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਖਪਤਕਾਰਾਂ ਤੱਕ ਤਾਜ਼ਾ ਤੇ ਸਾਫ਼-ਸੁਥਰੀਆਂ ਵਸਤੂਆਂ ਪਹੁੰਚਾਈਆਂ ਜਾ ਸਕਣ।

 

Tags: Harchand Singh Barsat , Chairman Punjab Mandi Board , AAP Punjab , SAS Nagar , Sahibzada Ajit Singh Nagar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD