Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੰਮ੍ਰਿਤਸਰ ਪਹੁੰਚੇ

ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Jasvir Singh Garhi, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 30 Jun 2026

Last updated on: Jul 01, 2026, 12:39 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ ਐੱਸ.ਪੀ. ਰਿਜ਼ੋਰਟ ਵਿੱਚ ਕਰਵਾਏ ਗਏ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਪੰਜਾਬ ਐੱਸ.ਸੀ. ਕਮਿਸ਼ਨ ਦੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 11 ਅਤੇ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਤੋਂ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਵਾਲੰਟੀਅਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਸਮਾਗਮ ਵਿੱਚ ਪਹੁੰਚਣ `ਤੇ ਵਾਲੰਟੀਅਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਤਰਜੀਹ ਦੇ ਆਧਾਰ `ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ `ਤੇ ਸਮੇਂ ਸਿਰ ਇਨਸਾਫ਼ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚ ਕਈ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ। ਇਨ੍ਹਾਂ ਮਾਮਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਕਾਨੂੰਨੀ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਗਰੀਬ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਵਿੱਚ ਕਮੀ ਆਵੇਗੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਕਮਿਸ਼ਨ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪੂਰੀ ਗੰਭੀਰਤਾ ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਦਿਵਾਉਣ ਲਈ ਕੰਮ ਕਰ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਐੱਸ.ਸੀ./ਐੱਸ.ਟੀ. ਅਤਿਆਚਾਰ ਰੋਕਥਾਮ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਣੂ ਕਰਵਾਉਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਐੱਸ.ਸੀ. ਕਮਿਸ਼ਨ ਦੇ ਸੀਨੀਅਰ ਵਾਲੰਟੀਅਰ ਰਜਿੰਦਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਐਡਵੋਕੇਟ ਅਜੈ ਸ਼ਰਮਾ, ਗੁਰਭੇਜ ਸਿੰਘ ਧੱਤਲ, ਦੀਪਕ ਸ਼ਰਮਾ, ਅਰੁਣ ਕੁਮਾਰ ਸ਼ਰਮਾ, ਚੇਅਰਮੈਨ ਗੋਪਾਲ ਸਿੰਘ ਗੋਪਾਲਾ ਅਤੇ ਹੋਰ ਅਨੇਕਾਂ ਵਾਲੰਟੀਅਰ ਹਾਜ਼ਰ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD