Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਪਿੰਡ ਹੇਰ ਵਿਖੇ ਨਵੇਂ ਜਿੰਮ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਜਿੰਮ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 30 Jun 2026

Last updated on: Jul 01, 2026, 12:40 IST

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਹਲਕੇ ਦੇ ਪਿੰਡ ਹੇਰ ਵਿਖੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਜਿੰਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਅਤੇ ਫਿਟਨੈੱਸ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਹੋਣ।ਉਨ੍ਹਾਂ ਦੱਸਿਆ ਕਿ ਪਿੰਡ ਹੇਰ ਵਿੱਚ ਸਥਾਪਤ ਇਸ ਜਿੰਮ 'ਤੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਜਿੰਮ ਵਿੱਚ ਨੌਜਵਾਨਾਂ ਲਈ ਲੋੜੀਂਦੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।

ਵਿਧਾਇਕ ਰਮਦਾਸ ਨੇ ਕਿਹਾ ਕਿ ਹਲਕਾ ਅਟਾਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ, ਨੌਜਵਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD