Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ

ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ - ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

Prof Ashim Kumar Ghosh, Haryana, Haryana Governor, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 30 Jun 2026

Last updated on: Jul 01, 2026, 14:33 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ (ਐਲੂਮਨਾਈ) ਨੈਟਵਰਕ ਦੇ ਨਾਲ ਆਪਣੇ ਜੁੜਾਅ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣੇ।

ਰਾਜਪਾਲ ਲੋਕ ਭਵਨ ਤੋਂ ਵਰਚੁਅਲ ਮਾਧਿਅਮ ਰਾਹੀਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰੋਜ਼ ਗਾਰਡਨ ਵਿੱਚ ਬਣਨ ਵਾਲੇ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਣ ਉਪਰੰਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਲੇਡੀ ਗਵਰਨਰ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜ਼ੂਦ ਸਨ।

ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ 'ਤੇ ਜ਼ੋਰ ਦਿੰਦਿਆਂ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਵਾਂਝੇ ਪਰਿਵਾਰਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਪਛਾਣ ਕਰੇ, ਵਿਸ਼ੇਸ਼ ਤੌਰ 'ਤੇ ਅਜਿਹੇ ਪਰਿਵਾਰਾਂ ਦੇ ਵਿਦਿਆਰਥੀਆਂ ਦੀ, ਜਿਨ੍ਹਾਂ ਵਿੱਚ ਪੀੜ੍ਹੀਆਂ ਤੋਂ ਕਿਸੇ ਨੇ ਉੱਚ ਸਿੱਖਿਆ ਪ੍ਰਾਪਤ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇੱਛੁਕ ਸਾਬਕਾ ਵਿਦਿਆਰਥੀਆਂ ਨੂੰ ਅਜਿਹੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਇੱਛਾਵਾਂ ਨੂੰ ਸਾਕਾਰ ਕਰਕੇ ਸਮਾਜ ਦੇ ਵਿਕਾਸ ਵਿੱਚ ਸਾਰਥਕ ਯੋਗਦਾਨ ਦੇ ਸਕਣ।

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਦੇਸ਼-ਵਿਦੇਸ਼ ਵਿੱਚ ਫੈਲੇ ਸਾਬਕਾ ਵਿਦਿਆਰਥੀ ਭਾਈਚਾਰੇ ਦੀ ਵਿਆਪਕ ਸਮਰੱਥਾ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਮੈਂਟਰਸ਼ਿਪ, ਸਕਾਲਰਸ਼ਿਪ, ਇੰਟਰਨਸ਼ਿਪ, ਖੋਜ ਸਹਿਯੋਗ, ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਰਗੇ ਖੇਤਰਾਂ ਵਿੱਚ ਉਨ੍ਹਾਂ ਦਾ ਯੋਗਦਾਨ ਯੂਨੀਵਰਸਿਟੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਪਰਿਵਰਤਨਕਾਰੀ ਭੂਮਿਕਾ ਨਿਭਾ ਸਕਦਾ ਹੈ। ਪ੍ਰੋ. ਘੋਸ਼ ਨੇ ਯੂਨੀਵਰਸਿਟੀ ਦੇ ਵੱਕਾਰੀ ਸਾਬਕਾ ਵਿਦਿਆਰਥੀ ਸ੍ਰੀ ਹੇਮੰਤ ਗੁਪਤਾ ਅਤੇ ਸ੍ਰੀਮਤੀ ਨਲਿਨੀ ਗੁਪਤਾ ਦੁਆਰਾ ਕੈਫੇਟੇਰੀਆ ਦੇ ਨਿਰਮਾਣ ਲਈ 5 ਲੱਖ ਅਮਰੀਕੀ ਡਾਲਰ ਦਾ ਦਾਨ ਦੇਣ ਦੇ ਉਦਾਰ ਯੋਗਦਾਨ ਦੀ ਵੀ ਸ਼ਲਾਘਾ ਕੀਤੀ। 

ਰਾਜਪਾਲ ਨੇ ਇਸ ਨੂੰ ਸਾਬਕਾ ਵਿਦਿਆਰਥੀਆਂ ਦੀ ਆਪਣੇ ਸਿੱਖਿਆ ਸੰਸਥਾਨ ਪ੍ਰਤੀ ਵਚਨਬੱਧਤਾ ਅਤੇ ਉਦਾਰਤਾ ਦੀ ਉੱਤਮ ਮਿਸਾਲ ਦੱਸਦਿਆਂ ਕਿਹਾ ਕਿ ਇਸ ਨਾਲ ਹੋਰ ਸਾਬਕਾ ਵਿਦਿਆਰਥੀ ਵੀ ਆਪਣੀ ਮਾਂ-ਸੰਸਥਾ (ਅਲਮਾ ਮੇਟਰ) ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਹੋਣਗੇ। 

ਮਹਿਲਾ ਸਸ਼ਕਤੀਕਰਨ ਦੀ ਮਿਸਾਲ ਬਣੇ ਨਵਾਂ ਕੈਫੇਟੇਰੀਆ, ਰਾਜਪਾਲ ਨੇ ਸੰਚਾਲਨ ਔਰਤਾਂ ਨੂੰ ਸੌਂਪਣ ਦਾ ਦਿੱਤਾ ਸੁਝਾਅ

ਰਾਜਪਾਲ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਔਰਤਾਂ ਦੀ ਉੱਚ ਸਿੱਖਿਆ ਦੇ ਇੱਕ ਮੋਹਰੀ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਜਿੱਥੇ ਕੈਂਪਸ ਵਿੱਚ ਵਿਦਿਆਰਥਣਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਕੈਫੇਟੇਰੀਆ ਦਾ ਸੰਚਾਲਨ ਪੂਰੀ ਤਰ੍ਹਾਂ ਔਰਤਾਂ ਦੀ ਟੀਮ ਦੁਆਰਾ ਕੀਤਾ ਜਾਵੇ। 

ਇਸ ਨਾਲ ਨਾ ਸਿਰਫ਼ ਮਹਿਲਾ ਲੀਡਰਸ਼ਿਪ ਅਤੇ ਉੱਦਮਤਾ ਨੂੰ ਉਤਸ਼ਾਹਿਤ ਮਿਲੇਗਾ, ਸਗੋਂ ਮਹਿਲਾ ਸਸ਼ਕਤੀਕਰਨ ਦਾ ਇੱਕ ਪ੍ਰਭਾਵਸ਼ਾਲੀ ਅਤੇ ਵਿਹਾਰਕ ਮਾਡਲ ਵਿਕਸਿਤ ਹੋਵੇਗਾ। ਇਸ ਤੋਂ ਪਹਿਲਾਂ ਰਾਜਪਾਲ ਨੇ ਵਰਚੁਅਲ ਮਾਧਿਅਮ ਰਾਹੀਂ ਕੈਫੇਟੇਰੀਆ ਦੇ ਨੀਂਹ ਪੱਥਰ ਵਾਲੀ ਤਖ਼ਤੀ ਤੋਂ ਪਰਦਾ ਚੁੱਕਿਆ, ਪ੍ਰੋਜੈਕਟ ਦੇ ਬਰੋਸ਼ਰ ਨੂੰ ਜਾਰੀ ਕੀਤਾ ਅਤੇ ਲੇਡੀ ਗਵਰਨਰ ਸ਼੍ਰੀਮਤੀ ਮਿੱਤਰਾ ਘੋਸ਼ ਦੇ ਨਾਲ ਪੌਦੇ ਲਗਾਏ। ਪ੍ਰੋਗਰਾਮ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ 'ਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵੀਰੇਂਦਰ ਪਾਲ, ਕੇ.ਯੂ. ਐਲੂਮਨਾਈ ਐਸੋਸੀਏਸ਼ਨ ਦੇ ਡਾਇਰੈਕਟਰ ਡਾ. ਅਨਿਲ ਮਿੱਤਲ, ਯੁਵਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਡਾ. ਵਿਵੇਕ ਚਾਵਲਾ ਸਮੇਤ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਅਕ ਭਾਈਚਾਰੇ ਦੇ ਮੈਂਬਰ ਵੀ ਕੈਂਪਸ ਤੋਂ ਵਰਚੁਅਲ ਮਾਧਿਅਮ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

 

Tags: Prof Ashim Kumar Ghosh , Haryana , Haryana Governor , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD