Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ

ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Dr Gurpreet Kaur, Sangrur

Gurpreet Singh

Gurpreet Singh

5 Dariya News

ਸੰਗਰੂਰ , 01 Jul 2026

Last updated on: Jul 01, 2026, 15:49 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। 

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। 

ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।” ਇਸ ਕੰਮ ਵਿੱਚ ਜੁਟੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। 

ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।” ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੀ.ਐਲ.ਓਜ਼ ਹਰ ਘਰ ਜਾ ਕੇ 'ਗਣਨਾ ਫਾਰਮ' ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿੱਚ ਮਦਦ ਵੀ ਕਰ ਰਹੇ ਹਨ। 

ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।” ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਬੀ.ਐਲ.ਓ. ਭਰਿਆ ਹੋਇਆ ਫਾਰਮ ਲੈਣ ਲਈ ਉਸ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਫੇਰੀ ਪਾਉਣਗੇ।”

ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਂ ਹੀ ਵੋਟਰ ਸੂਚੀ ਦੇ ਖਰੜੇ (ਡਰਾਫਟ ਵੋਟਰ ਲਿਸਟ) ਵਿੱਚ ਸ਼ਾਮਲ ਕੀਤੇ ਜਾਣਗੇ ਜੋ ਸਹੀ ਤਰੀਕੇ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਉਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂ ਖਰੜਾ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।”

ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਕਿਹਾ, “ਜਿਹੜੇ ਲੋਕ ਫਾਰਮ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੇ ਵੋਟਰਾਂ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਗੈਰ-ਹਾਜ਼ਰ, ਸ਼ਿਫਟ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰ ਸ਼ਾਮਲ ਹਨ।” ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਸਮਾਂ-ਸੀਮਾ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਹ ਸੂਚੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਸਾਂਝੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। 

ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ 'ਡੈਕਲਾਰੇਸ਼ਨ ਫਾਰਮ' ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।”

ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Dr Gurpreet Kaur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD