Friday, 03 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਪਿੰਡ ਝਾਮਪੁਰ ਵਿੱਚ ਛੱਪੜ ਦੇ ਓਵਰਫਲੋ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ

ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਕੰਮ, ਬਰਸਾਤਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Jul 2026

Last updated on: Jul 01, 2026, 15:56 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਰਵਾਈ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਛੱਪੜ ਦੇ ਭਰ ਜਾਣ ਕਾਰਨ ਪਾਣੀ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋ ਜਾਂਦਾ ਸੀ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਇਸ ਸਮੱਸਿਆ ਦੇ ਸਥਾਈ ਹੱਲ ਲਈ 1900 ਫੁੱਟ ਲੰਬੀ ਅਤੇ 18 ਇੰਚ ਵਿਆਸ ਵਾਲੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ 'ਤੇ ਕਰੀਬ 16 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੰਮ ਵੀ ਜਾਰੀ ਹੈ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ ਜਲਦ ਹੀ ਕਰੀਬ 10 ਲੱਖ ਰੁਪਏ ਦੀ ਗ੍ਰਾਂਟ ਪੰਚਾਇਤ ਨੂੰ ਜਾਰੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਮੋਹਾਲੀ ਹਲਕੇ ਵਿੱਚ ਵੀ ਕਈ ਖੇਡ ਸਟੇਡੀਅਮ ਮੁਕੰਮਲ ਹੋ ਚੁੱਕੇ ਹਨ ਅਤੇ ਕਈਆਂ ਦਾ ਕੰਮ ਅੰਤਿਮ ਪੜਾਅ ਵਿੱਚ ਹੈ।

ਇਸ ਮੌਕੇ ਹਰਪ੍ਰੀਤ ਕੌਰ, ਮਲਕੀਤ ਸਿੰਘ, ਅਵਤਾਰ ਸਿੰਘ, ਧਨਵੰਤ ਸਿੰਘ ਰੰਧਾਵਾ (ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ), ਆਰ.ਪੀ. ਸ਼ਰਮਾ (ਸੀਨੀਅਰ ਡਿਪਟੀ ਮੇਅਰ), ਹਰਪਾਲ ਸਿੰਘ ਚੰਨਾ (ਡਿਪਟੀ ਮੇਅਰ), ਕੌਂਸਲਰ ਗੁਰਮੀਤ ਕੌਰ, ਰਣਜੀਤ ਕੌਰ, ਲਾਡੀ, ਕੁਲਵਿੰਦਰ ਸਿੰਘ, ਹਮੀਦ ਨੇਹਾ, ਬਜਾਜ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD