Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਜੀਤ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਵਿਖੇ ਵਿਕਾਸ ਕਾਰਜ ਲੋਕ ਅਰਪਣ ਕੀਤੇ

57 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ, ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

Kuljit Singh Randhawa, Dera Bassi, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 01 Jul 2026

Last updated on: Jul 01, 2026, 16:11 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪਿੰਡ ਪਰਾਗਪੁਰ ਵਿਖੇ ਵਿਧਾਇਕ ਰੰਧਾਵਾ ਨੇ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਇਬਰਾਹੀਮਪੁਰ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ, ਨਾਲੀਆਂ ਅਤੇ ਪਾਰਕ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ। 

ਇਸੇ ਲੜੀ ਤਹਿਤ ਪਿੰਡ ਹੰਸਾਲਾ ਵਿਖੇ ਜਨਰਲ ਧਰਮਸ਼ਾਲਾ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ੈੱਡ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਮਿਲੇ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕੀਤਾ।

ਇਨ੍ਹਾਂ ਮੌਕਿਆਂ 'ਤੇ ਪਰਾਗਪੁਰ ਦੇ ਸਰਪੰਚ ਸੁਰਿੰਦਰ ਸਿੰਘ, ਇਬਰਾਹੀਮਪੁਰ ਦੀ ਸਰਪੰਚ ਗੁਰਵਿੰਦਰ ਕੌਰ, ਹੰਸਾਲਾ ਦੀ ਸਰਪੰਚ ਸਵਰਨੋ ਕੌਰ, ਹਲਕਾ ਸੰਗਠਨ ਇੰਚਾਰਜ ਗੁਰਸੇਵਕ ਸਿੰਘ, ਪੰਚਾਇਤ ਮੈਂਬਰ, ਨੇੜਲੇ ਪਿੰਡਾਂ ਦੇ ਸਰਪੰਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD