Friday, 03 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

"ਮੋਹਾਲੀ ਦੇ ਲੋਕਾਂ ਨਾਲ ਸਿਵਲ ਹਸਪਤਾਲ ਦੇ ਨਾਂ 'ਤੇ ਧੋਖਾ, ਵੱਖਰਾ ਸਿਵਲ ਹਸਪਤਾਲ ਬਣਾਏ ਸਰਕਾਰ" : ਕੁਲਜੀਤ ਸਿੰਘ ਬੇਦੀ

ਜੱਚਾ ਬੱਚਾ ਕੇਂਦਰ ਵੀ ਉਦਘਾਟਨ ਦੇ ਬਾਵਜੂਦ ਖੁੱਲਣ ਲਈ ਰਿਹਾ ਤਰਸ : ਕਦੋਂ ਹੋਵੇਗਾ ਸ਼ੁਰੂ ਕੋਈ ਜਵਾਬ ਨਹੀਂ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 01 Jul 2026

Last updated on: Jul 01, 2026, 16:31 IST

ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸ਼ਹਿਰ ਦੇ ਲੋਕਾਂ ਨਾਲ ਸਿਵਲ ਹਸਪਤਾਲ ਦੇ ਨਾਂ 'ਤੇ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਹਸਪਤਾਲ ਨੂੰ ਲੋਕ ਸਾਲਾਂ ਤੋਂ ਸਿਵਲ ਹਸਪਤਾਲ ਸਮਝ ਕੇ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਰਹੇ ਹਨ, ਉਹ ਹੁਣ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਅਧੀਨ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪਹਿਲਾਂ ਮਿਲਣ ਵਾਲੀਆਂ ਸਰਕਾਰੀ ਰਾਹਤਾਂ ਅਤੇ ਘੱਟ ਫੀਸਾਂ ਦਾ ਲਾਭ ਨਹੀਂ ਮਿਲ ਰਿਹਾ।

ਬੇਦੀ ਨੇ ਕਿਹਾ ਕਿ ਮੋਹਾਲੀ ਨੂੰ ਇੰਟਰਨੈਸ਼ਨਲ ਸਿਟੀ ਕਿਹਾ ਜਾਂਦਾ ਹੈ। ਆਈਟੀ ਹੱਬ, ਵੱਡੀਆਂ ਰਿਹਾਇਸ਼ੀ ਕਾਲੋਨੀਆਂ ਅਤੇ ਲੱਖਾਂ ਦੀ ਆਬਾਦੀ ਵਾਲੇ ਇਸ ਸ਼ਹਿਰ ਵਿੱਚ ਅੱਜ ਵੀ ਲੋਕਾਂ ਲਈ ਵੱਖਰਾ ਅਤੇ ਪੂਰੀ ਤਰ੍ਹਾਂ ਕਾਰਗਰ ਸਿਵਲ ਹਸਪਤਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੁਰਾਣੇ ਸਿਵਲ ਹਸਪਤਾਲ ਨੂੰ ਬੰਦ ਕਰਨ ਦੀ ਬਜਾਏ ਉਸ ਦੇ ਨਾਲ ਨਵਾਂ ਮੈਡੀਕਲ ਕਾਲਜ ਬਣਾਉਣਾ ਚਾਹੀਦਾ ਸੀ ਤਾਂ ਜੋ ਆਮ ਲੋਕਾਂ ਅਤੇ ਮੈਡੀਕਲ ਸਿੱਖਿਆ ਦੋਵਾਂ ਨੂੰ ਕੋਈ ਨੁਕਸਾਨ ਨਾ ਹੁੰਦਾ।

ਉਨ੍ਹਾਂ ਦੋਸ਼ ਲਗਾਇਆ ਕਿ ਮੈਡੀਕਲ ਕਾਲਜ ਦੇ ਅਧੀਨ ਹਸਪਤਾਲ ਚੱਲਣ ਕਾਰਨ ਕਈ ਸੇਵਾਵਾਂ ਦੀਆਂ ਫੀਸਾਂ ਵਿੱਚ ਵਾਧਾ ਹੋ ਗਿਆ ਹੈ। ਪਹਿਲਾਂ ਜਿਹੜੇ ਟੈਸਟ ਅਤੇ ਇਲਾਜ ਘੱਟ ਖਰਚੇ ਜਾਂ ਮੁਫ਼ਤ ਮਿਲਦੇ ਸਨ, ਹੁਣ ਉਨ੍ਹਾਂ ਲਈ ਲੋਕਾਂ ਨੂੰ ਵੱਧ ਪੈਸੇ ਦੇਣੇ ਪੈਂਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਗਰੀਬ, ਮੱਧ ਵਰਗ, ਦਿਹਾੜੀਦਾਰ ਮਜ਼ਦੂਰਾਂ ਅਤੇ ਪਿੰਡਾਂ ਤੋਂ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ 'ਤੇ ਪੈ ਰਿਹਾ ਹੈ।

ਬੇਦੀ ਨੇ ਕਿਹਾ ਕਿ ਮੋਹਾਲੀ ਹੀ ਨਹੀਂ, ਸਗੋਂ ਖਰੜ, ਡੇਰਾ ਬੱਸੀ, ਜ਼ੀਰਕਪੁਰ ਅਤੇ ਪੂਰੇ ਜ਼ਿਲ੍ਹੇ ਦੇ ਹਜ਼ਾਰਾਂ ਲੋਕ ਇਸ ਸਰਕਾਰੀ ਹਸਪਤਾਲ 'ਤੇ ਨਿਰਭਰ ਹਨ। ਪਰ ਅੱਜ ਉਹ ਮਜਬੂਰੀ ਵਿੱਚ ਮਹਿੰਗੇ ਨਿੱਜੀ ਹਸਪਤਾਲਾਂ ਦਾ ਰੁਖ ਕਰਨ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਸਰਕਾਰੀ ਸਿਹਤ ਪ੍ਰਣਾਲੀ ਉਨ੍ਹਾਂ ਨੂੰ ਲੋੜ ਅਨੁਸਾਰ ਰਾਹਤ ਨਹੀਂ ਦੇ ਰਹੀ।

ਸਾਬਕਾ ਡਿਪਟੀ ਮੇਅਰ ਨੇ ਇਹ ਵੀ ਕਿਹਾ ਕਿ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਪੂਰੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਦੇ ਮੁਤਾਬਕ ਵਿਦਿਆਰਥੀਆਂ ਲਈ ਲੋੜ ਅਨੁਸਾਰ ਹੋਸਟਲ, ਲਾਇਬ੍ਰੇਰੀ ਅਤੇ ਹੋਰ ਅਕਾਦਮਿਕ ਸਹੂਲਤਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਜੇ ਮੈਡੀਕਲ ਕਾਲਜ ਬਣਾਇਆ ਗਿਆ ਹੈ ਤਾਂ ਉਸ ਨੂੰ ਵੀ ਪੂਰੇ ਮਿਆਰਾਂ ਅਨੁਸਾਰ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪਰੇਸ਼ਾਨੀ ਨਾ ਝੱਲਣੀ ਪਵੇ।

ਬੇਦੀ ਨੇ ਖਾਸ ਤੌਰ 'ਤੇ ਮੋਹਾਲੀ ਵਿੱਚ ਬਣੇ ਨਵੇਂ ਜੱਚਾ-ਬੱਚਾ ਕੇਂਦਰ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਇਹ ਇਮਾਰਤ ਕਾਫੀ ਸਮੇਂ ਪਹਿਲਾਂ ਤਿਆਰ ਹੋ ਚੁੱਕੀ ਹੈ ਅਤੇ ਇਸ ਦਾ ਉਦਘਾਟਨ ਵੀ ਹੋ ਗਿਆ ਸੀ, ਪਰ ਅੱਜ ਤੱਕ ਇਹ ਆਮ ਲੋਕਾਂ ਲਈ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨਿਕ ਲਾਪਰਵਾਹੀ ਅਤੇ ਲੋੜੀਂਦੀਆਂ ਮਨਜ਼ੂਰੀਆਂ ਸਮੇਂ ਸਿਰ ਨਾ ਮਿਲਣ ਕਾਰਨ ਇਹ ਇਮਾਰਤ ਬੰਦ ਪਈ ਹੈ, ਜਿਸ ਦਾ ਨੁਕਸਾਨ ਸਿੱਧਾ ਮਰੀਜ਼ਾਂ ਨੂੰ ਝੱਲਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਵਰਗੇ ਮਹੱਤਵਪੂਰਨ ਸ਼ਹਿਰ ਵਿੱਚ ਲੋਕ ਬੁਨਿਆਦੀ ਸਰਕਾਰੀ ਸਿਹਤ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਹਾਲਾਤ ਮੋਹਾਲੀ ਦੇ ਹਨ ਤਾਂ ਸੂਬੇ ਦੇ ਦੂਰ-ਦਰਾਜ਼ ਖੇਤਰਾਂ ਦੀ ਸਥਿਤੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਵਿੱਚ ਤੁਰੰਤ ਵੱਖਰਾ ਸਿਵਲ ਹਸਪਤਾਲ ਬਣਾਇਆ ਜਾਵੇ, ਆਮ ਲੋਕਾਂ ਲਈ ਪਹਿਲਾਂ ਵਾਲੀਆਂ ਰਿਆਇਤੀ ਸਿਹਤ ਸੇਵਾਵਾਂ ਮੁੜ ਲਾਗੂ ਕੀਤੀਆਂ ਜਾਣ, ਮੈਡੀਕਲ ਕਾਲਜ ਨੂੰ ਲੋੜੀਂਦੇ ਅਧਿਆਪਕਾਂ ਅਤੇ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾਵੇ ਅਤੇ ਬੰਦ ਪਏ ਜੱਚਾ-ਬੱਚਾ ਕੇਂਦਰ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਕਿਸੇ ਇੱਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਮੋਹਾਲੀ ਦੇ ਹਰ ਨਾਗਰਿਕ ਨਾਲ ਜੁੜਿਆ ਮੁੱਦਾ ਹੈ। 

ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਤਾਂ ਜੋ ਮੋਹਾਲੀ ਨੂੰ ਉਸ ਦੇ ਦਰਜੇ ਦੇ ਅਨੁਸਾਰ ਸਰਕਾਰੀ ਸਿਹਤ ਸਹੂਲਤਾਂ ਮਿਲ ਸਕਣ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD