Thursday, 02 July 2026

 

 

ਖ਼ਾਸ ਖਬਰਾਂ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ

 

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਸਰਹੱਦੀ ਰਸਤਿਆਂ ਰਾਹੀਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 01 Jul 2026

Last updated on: Jul 01, 2026, 17:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ  ਕੁੱਲ ਗਿਣਤੀ ਸੱਤ ਹੋ ਗਈ ਹੈ। ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 141  ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8)  ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD