Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਤਖ਼ਤ ਸ੍ਰੀ ਹਜ਼ੂਰ ਸਾਹਿਬ ਸੰਬੰਧੀ ਪ੍ਰਸਤਾਵਿਤ ਕਾਨੂੰਨ ਮੁਲਤਵੀ ਕਰਨ 'ਤੇ ਮਹਾਰਾਸ਼ਟਰ ਸਰਕਾਰ ਦਾ ਸਵਾਗਤ ਤੇ ਧੰਨਵਾਦ: ਤਰੁਣ ਚੁੱਘ

ਦਿੱਲੀ ਦੀਆਂ 109 ਪੰਜਾਬੀ ਸੰਸਥਾਵਾਂ ਵੱਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਦਾ ਭਵਿਆ ਨਾਗਰਿਕ ਸਨਮਾਨ

Tarun Chugh, BJP Punjab, Rekha Gupta, BJP Delhi, Chief Minister of Delhi, Delhi CM, Delhi News, Latest Delhi News, Harsh Malhotra

Gurpreet Singh

Gurpreet Singh

5 Dariya News

ਦਿੱਲੀ , 01 Jul 2026

Last updated on: Jul 01, 2026, 17:12 IST

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਪ੍ਰਸਤਾਵਿਤ ਕਾਨੂੰਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਮੁਲਤਵੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਦੀ ਭਾਵਨਾ ਸੀ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਚਰਚਾ ਤੋਂ ਬਾਅਦ ਹੀ ਕੋਈ ਅੰਤਿਮ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਨਾਲ ਜੁੜਿਆ ਹਰ ਫ਼ੈਸਲਾ ਸਿੱਖ ਪਰੰਪਰਾਵਾਂ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਿਆਂ ਹੀ ਲਿਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਰਾਜ ਸਭਾ ਮੈਂਬਰ ਬਣਨ ਉਪਰੰਤ ਦਿੱਲੀ ਵਿੱਚ ਆਯੋਜਿਤ ਪੰਜਾਬੀ ਗੌਰਵ ਅਭਿਨੰਦਨ ਸਮਾਰੋਹ ਵਿੱਚ ਦਿੱਲੀ ਦੀਆਂ 109 ਪੰਜਾਬੀ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਨੇ ਤਰੁਣ ਚੁੱਘ ਅਤੇ ਦਿੱਲੀ ਭਾਜਪਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਦਾ ਭਵਿਆ ਨਾਗਰਿਕ ਸਨਮਾਨ ਕੀਤਾ। 

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੋਵੇਂ ਆਗੂਆਂ ਨੂੰ 'ਪੰਜਾਬੀ ਗੌਰਵ' ਸਨਮਾਨ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ, "ਪੰਜਾਬੀ ਕੋਈ ਕੌਮ ਨਹੀਂ, ਸਗੋਂ ਇੱਕ ਵਿਚਾਰ ਹੈ ਜੋ ਹਰ ਵੇਲੇ ਦੂਜਿਆਂ ਦੀ ਮਦਦ ਲਈ ਤਿਆਰ ਰਹਿੰਦਾ ਹੈ।" 

ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਸੰਘਰਸ਼ ਅਤੇ ਬਲੀਦਾਨ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ ਅਤੇ ਪੰਜਾਬੀ ਉਹ ਹੈ ਜੋ ਹਰ ਔਖੇ ਵੇਲੇ ਸਭ ਤੋਂ ਅੱਗੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਭੂਗੋਲ ਨਹੀਂ, ਸਗੋਂ ਜ਼ਿੰਦਾਦਿਲੀ, ਬਹਾਦਰੀ, ਰਾਸ਼ਟਰ ਭਗਤੀ ਅਤੇ ਸਭਿਆਚਾਰਕ ਪਛਾਣ ਦਾ ਪ੍ਰਤੀਕ ਹੈ।

ਚੁੱਘ ਨੇ ਸਾਰੀਆਂ 109 ਸੰਸਥਾਵਾਂ ਅਤੇ ਆਯੋਜਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਸਮਾਜ ਵੱਲੋਂ ਮਿਲਿਆ ਇਹ ਸਨਮਾਨ ਉਨ੍ਹਾਂ ਨੂੰ ਰਾਸ਼ਟਰ ਸੇਵਾ ਲਈ ਹੋਰ ਵੱਧ ਸਮਰਪਣ ਅਤੇ ਊਰਜਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਵਿੱਚ ਵੀ ਪੰਜਾਬ, ਪੰਜਾਬੀ ਸਮਾਜ ਅਤੇ ਰਾਸ਼ਟਰੀ ਹਿਤਾਂ ਨਾਲ ਜੁੜੇ ਹਰ ਮੁੱਦੇ ਨੂੰ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਰਹਿਣਗੇ।

ਸਮਾਰੋਹ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ, ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਯੋਗੇਂਦਰ ਚਾਂਦੋਲੀਆ, ਕਮਲਜੀਤ ਸਹਰਾਵਤ, ਬਾਂਸੁਰੀ ਸਵਰਾਜ, ਦਿੱਲੀ ਦੇ ਮੇਅਰ ਪ੍ਰਵੇਸ਼ ਵਾਹੀ, ਮੰਤਰੀ ਮਨਜਿੰਦਰ ਸਿੰਘ ਸਿਰਸਾ, ਆਸ਼ੀਸ਼ ਸੂਦ, ਸਾਬਕਾ ਰਾਜਪਾਲ ਜਗਦੀਸ਼ ਮੁਖੀ, ਸੰਤ ਅਜੈ ਭਾਈ ਜੀ, ਵਿਧਾਇਕਾਂ, ਪਾਰਸ਼ਦਾਂ, ਸਮਾਜ ਸੇਵੀਆਂ ਅਤੇ ਪੰਜਾਬੀ ਸੰਸਥਾਵਾਂ ਦੇ ਵੱਡੀ ਗਿਣਤੀ ਵਿੱਚ ਨੁਮਾਇੰਦੇ ਮੌਜੂਦ ਸਨ।

 

Tags: Tarun Chugh , BJP Punjab , Rekha Gupta , BJP Delhi , Chief Minister of Delhi , Delhi CM , Delhi News , Latest Delhi News , Harsh Malhotra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD