Friday, 03 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਵੋਟਰਾਂ ਤੋਂ ਭਰੇ ਹੋਏ ਐਨੂਮਰੇਸ਼ਨ ਫਾਰਮ ਸਮੇਂ ਸਿਰ ਇਕੱਤਰ ਕਰਕੇ ਡਿਜੀਟਾਈਜ਼ੇਸ਼ਨ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Jul 2026

Last updated on: Jul 01, 2026, 17:19 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਵੋਟਰਾਂ ਨੂੰ ਵੰਡੇ ਗਏ ਐਨੂਮਰੇਸ਼ਨ ਫਾਰਮ ਸਾਰੇ ਲੋੜੀਂਦੇ ਵੇਰਵੇ ਭਰਵਾਉਣ ਉਪਰੰਤ ਸਮੇਂ ਸਿਰ (25 ਜੂਨ ਤੋਂ 24 ਜੁਲਾਈ) ਵਾਪਸ ਇਕੱਤਰ ਕੀਤੇ ਜਾਣ। 

ਉਨ੍ਹਾਂ ਕਿਹਾ ਕਿ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਾਸਤੇ ਇਨ੍ਹਾਂ ਫਾਰਮਾਂ ਦਾ ਡਿਜੀਟਾਈਜ਼ੇਸ਼ਨ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਆਰ.ਓਜ਼. ਨੂੰ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਸਮੇਂ ਸਿਰ ਭੇਜਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਅਤੇ ਸੁਪਰਵਾਈਜ਼ਰਾਂ ਤੋਂ ਨਿਯਮਿਤ ਤੌਰ 'ਤੇ ਪ੍ਰਗਤੀ ਰਿਪੋਰਟ ਲਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੌਜੂਦਾ ਅਤੇ ਰੈਸ਼ਨਲਾਈਜ਼ੇਸ਼ਨ ਲਈ ਪ੍ਰਸਤਾਵਿਤ ਸਾਰੇ ਪੋਲਿੰਗ ਬੂਥਾਂ 'ਤੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ-ਘੱਟ ਲੋੜੀਂਦੀਆਂ ਸਹੂਲਤਾਂ (ਘੱਟੋ ਘੱਟ ਲੋੜੀਂਦੀਆਂ ਸੁਵਿਧਾਵਾਂ) ਹਰ ਹਾਲਤ ਵਿੱਚ ਯਕੀਨੀ ਬਣਾਈਆਂ ਜਾਣ। ਸ੍ਰੀਮਤੀ ਕੋਮਲ ਮਿੱਤਲ ਨੇ ਦੁਹਰਾਇਆ ਕਿ ਸਾਰੇ ਬੀ.ਐਲ.ਓਜ਼. ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਅਤੇ ਬਾਅਦ ਵਿੱਚ ਭਰੇ ਹੋਏ ਫਾਰਮ ਵਾਪਸ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਈ.ਆਰ.ਓ. ਅਮਿਤ ਗੁਪਤਾ (ਐੱਸ.ਡੀ.ਐੱਮ. ਡੇਰਾਬੱਸੀ), ਈ.ਆਰ.ਓ. ਦਮਨਦੀਪ ਕੌਰ (ਐੱਸ.ਡੀ.ਐੱਮ. ਮੋਹਾਲੀ), ਈ.ਆਰ.ਓ. ਗੁਰਮੀਤ ਸਿੰਘ (ਐੱਸ.ਡੀ.ਐੱਮ. ਖਰੜ), ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD