Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਝੂਠੀਆਂ ਗਾਰੰਟੀਆਂ ਵਾਲੀ 'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ 'ਮਹਾ ਧੋਖਾ'

ਪੰਜ ਸਾਲਾਂ ਦੀ ਥਾਂ ਸਿਰਫ਼ 3 ਮਹੀਨੇ ਦੇ ਪੈਸੇ ਦੇ ਕੇ ਵੋਟਾਂ ਵਟੋਰਨ ਦੀ ਫ਼ਿਰਾਕ ਵਿੱਚ ਆਪ ਸਰਕਾਰ: ਕੇਵਲ ਸਿੰਘ ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jul 2026

Last updated on: Jul 01, 2026, 17:45 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੀਆਂ ਔਰਤਾਂ ਨਾਲ 'ਮਹਾ ਧੋਖਾ' ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਚੱਲਣ ਵਾਲੀ ਝੂਠੀਆਂ ਗਾਰੰਟੀਆਂ ਵਾਲੀ 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਿਰਫ਼ ਚੋਣ ਸਟੰਟ ਖੇਡ ਰਹੀ ਹੈ। ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਰਾਸ਼ੀ ਜਾਰੀ ਕਰਨ ਵਿੱਚ ਵੱਡੀ ਹੇਰਾਫੇਰੀ ਕੀਤੀ ਗਈ ਹੈ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਔਰਤਾਂ ਨੂੰ ਪੂਰੇ ਪੰਜ ਸਾਲਾਂ ਦੇ ਬਣਦੇ 60 ਹਜ਼ਾਰ (ਜਨਰਲ) ਤੋਂ 90 ਹਜ਼ਾਰ ਰੁਪਏ(ਐਸਸੀ) ਮਿਲਣੇ ਚਾਹੀਦੇ ਹਨ, ਪਰ ਸਾਢੇ ਚਾਰ ਸਾਲਾਂ ਤੱਕ ਇੱਕ ਧੇਲਾ ਨਾ ਦੇ ਕੇ, ਹੁਣ ਚੋਣਾਂ ਵੇਲੇ ਨਾਮਾਤਰ ਰਾਸ਼ੀ ਦਾ ਡਰਾਮਾ ਕਰਨਾ ਬੀਬੀਆਂ ਨਾਲ ਸਰਾਸਰ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਮਾਰਚ 2026 ਦੇ ਬਜਟ ਸੈਸ਼ਨ ਤੋਂ ਲੈ ਕੇ ਲਗਾਤਾਰ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀ ਰਾਸ਼ੀ ਦਿੱਤੇ ਜਾਣ ਦਾ ਪ੍ਰਚਾਰ ਕਰਦੀ ਰਹੀ, ਪਰ ਹੁਣ ਉਸ ਦੀ ਥਾਂ ਚਲਾਕੀ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਰਾਸ਼ੀ ਪਾ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ। 

ਇਸ ਤੋਂ ਤੁਰੰਤ ਬਾਅਦ ਚੋਣ ਜ਼ਾਬਤਾ ਲੱਗ ਜਾਣ ਕਾਰਨ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਰਾਸ਼ੀ ਸੁੱਟ ਕੇ ਵੋਟਾਂ ਬਟੋਰਨ ਦੀ ਫ਼ਿਰਾਕ ਵਿੱਚ ਹੈ। ਕੇਵਲ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਿ ਜਿਸ ਵੇਲੇ ਸਰਕਾਰ ਇਸ ਨਾਮਾਤਰ ਰਾਸ਼ੀ ਦੀ ਸਿਆਸਤ ਕਰ ਰਹੀ ਹੈ, ਉਸ ਵੇਲੇ ਪੂਰੇ ਪੰਜਾਬ 'ਚ ਹਾਹਾਕਾਰ ਮੱਚੀ ਹੋਈ ਹੈ ਅਤੇ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। 

ਝੋਨਾ ਲਗਾਉਣ ਦੇ ਇਸ ਅਹਿਮ ਸੀਜ਼ਨ ਵਿੱਚ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ, ਜਿਸ ਕਾਰਨ ਅੰਨਦਾਤਾ ਖੇਤਾਂ ਵਿੱਚ ਕੰਮ ਕਰਨ ਦੀ ਬਜਾਏ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹੈ। ਦੂਜੇ ਪਾਸੇ ਸਰਕਾਰ ਦੀਆਂ ਨਾਕਾਮੀਆਂ ਕਾਰਨ ਸਾਰੇ ਵਿਭਾਗਾਂ ਦੇ ਕਰਮਚਾਰੀ ਵੀ ਡੀ ਏ ਸਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਉਤਰੇ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਹੱਥੀਂ ਲੈਂਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਕੋਲ ਬੇਅਦਬੀ ਰੋਕੂ ਕਾਨੂੰਨ ਅਤੇ ਮੁੱਖ ਮੰਤਰੀ ਦੀ ਹਾਲ ਹੀ ਵਿੱਚ ਵਾਇਰਲ ਹੋਈ ਵਿਵਾਦਤ ਵੀਡੀਓ ਦਾ ਕੋਈ ਜਵਾਬ ਨਹੀਂ ਹੈ। ਆਪਣੀਆਂ ਇਨ੍ਹਾਂ ਨਾਕਾਮੀਆਂ ਅਤੇ ਨਾਮੋਸ਼ੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਸਟੇਜਾਂ ਉੱਪਰ ਸਿਰਫ਼ ਡਰਾਮੇਬਾਜ਼ੀ ਕਰ ਰਹੇ ਹਨ। 

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਟ 'ਤੇ ਬੁਰੀ ਤਰ੍ਹਾਂ ਘਿਰ ਚੁੱਕੀ ਹੈ ਅਤੇ ਪੰਜਾਬ ਦੀ ਸੂਝਵਾਨ ਜਨਤਾ ਸਰਕਾਰ ਦੀ ਇਸ ਧੋਖੇਬਾਜ਼ੀ ਨੂੰ ਚੰਗੀ ਤਰ੍ਹਾਂ ਸਮਝਦੀ ਹੈ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਮੂੰਹ-ਤੋੜਵਾਂ ਜਵਾਬ ਦੇਵੇਗੀ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD