Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਿਲਾਵਾਂ ਨੂੰ ਨਕਦੀ ਸਹਾਇਤਾ, ਨਾਂਮਾਤਰ ਅਤੇ ਬਹੁਤ ਦੇਰੀ ਨਾਲ ਚੁੱਕਿਆ ਗਿਆ ਕਦਮ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਆਪ ਨੇ ਮਹਿਲਾਵਾਂ ਨਾਲ ਧੋਖਾ ਕੀਤਾ; ਬਕਾਇਆ ਰਕਮ ਵੀ ਦਿੱਤੀ ਜਾਵੇ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jul 2026

Last updated on: Jul 01, 2026, 17:57 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਸਾਢੇ ਚਾਰ ਸਾਲ ਤੱਕ ਮਹੀਨਾਵਾਰ ਨਕਦੀ ਸਹਾਇਤਾ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਇੱਕ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਮਹਿਲਾਵਾਂ ਨੂੰ ਨਕਦੀ ਸਹਾਇਤਾ ਦੇਣ ਪ੍ਰਤੀ ਸੱਚਮੁੱਚ ਇੰਨੀ ਗੰਭੀਰ ਹੈ, ਤਾਂ ਫਿਰ ਉਸਨੂੰ ਇਸ ਸਾਰੇ ਸਮੇਂ ਦੀ ਬਕਾਇਆ ਰਾਸ਼ੀ ਵੀ ਅਦਾ ਕਰਨੀ ਚਾਹੀਦੀ ਹੈ।

ਇਸ ਲੜੀ ਹੇ, 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ 'ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਕਦਮ ਸਰਕਾਰ ਦੇ ਕਾਰਜਕਾਲ ਦੇ ਆਖਰੀ ਪੜਾਅ ਵਿੱਚ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦਾ ਕਾਰਜਕਾਲ ਹੁਣ ਸਿਰਫ਼ ਛੇ ਮਹੀਨਿਆਂ ਦਾ ਹੀ ਬਾਕੀ ਹੈ ਅਤੇ ਜੇਕਰ ਇਹ ਪੂਰੇ ਛੇ ਮਹੀਨਿਆਂ ਲਈ ਵੀ ਸਹਾਇਤਾ ਦੇਵੇ, ਤਾਂ ਵੀ ਇਹ ਉਸ ਰਕਮ ਦੇ ਮੁਕਾਬਲੇ ਬਹੁਤ ਘੱਟ ਹੋਵੇਗੀ ਜਿਸ ਦੀਆਂ ਮਹਿਲਾਵਾਂ ਅਸਲ ਵਿੱਚ ਹੱਕਦਾਰ ਸਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜ ਸਾਲਾਂ ਵਿੱਚ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 90,000 ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 60,000 ਰੁਪਏ ਮਿਲਣੇ ਚਾਹੀਦੇ ਸਨ, ਲੇਕਿਨ ਹੁਣ ਉਨ੍ਹਾਂ ਨੂੰ ਕ੍ਰਮਵਾਰ ਸਿਰਫ਼ 9,000 ਅਤੇ 6,000 ਰੁਪਏ ਹੀ ਮਿਲਣਗੇ, ਜਿਹੜੀ ਰਾਸ਼ੀ ਬਣਦੀ ਰਕਮ ਦਾ ਸਿਰਫ 10 ਫੀਸਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਉਸੇ ਤਰ੍ਹਾਂ ਗੁੰਮਰਾਹ ਕਰਨਾ ਹੈ, ਜਿਵੇਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ। 

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਤੁਸੀਂ ਸਮਝਦੇ ਹੋ ਕਿ ਹਰ ਵਾਰ ਹਰ ਕਿਸੇ ਨੂੰ ਗੁੰਮਰਾਹ ਕਰ ਸਕਦੇ ਹੋ, ਤਾਂ ਤੁਸੀਂ ਵੱਡੀ ਭੁੱਲ ਵਿੱਚ ਹੋਵੇਗੀ। ਇਸ ਦੌਰਾਨ ਵੜਿੰਗ ਨੇ ਤੇਲੰਗਾਨਾ ਅਤੇ ਕਰਨਾਟਕ ਵਰਗੇ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਉੱਥੇ ਸਰਕਾਰ ਬਣਨ ਦੇ ਕੁਝ ਹੀ ਮਹੀਨਿਆਂ ਅੰਦਰ ਮਹਿਲਾਵਾਂ ਨੂੰ ਮਹੀਨਾਵਾਰ ਨਕਦੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਤੇਲੰਗਾਨਾ ਵਿੱਚ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ ਸਿੱਧੇ 2,500 ਰੁਪਏ ਜਮ੍ਹਾਂ ਕਰਵਾਏ ਜਾ ਰਹੇ ਹਨ, ਜਦਕਿ ਕਰਨਾਟਕ ਵਿੱਚ ਔਰਤਾਂ ਨੂੰ ਹਰ ਮਹੀਨੇ 2,000 ਰੁਪਏ ਮਿਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਨੇ ਇਨ੍ਹਾਂ ਸੂਬਿਆਂ ਵਿੱਚ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੀ ਉਡੀਕ ਨਹੀਂ ਕੀਤੀ ਸੀ, ਸਗੋਂ ਸਰਕਾਰ ਬਣਨ ਦੇ ਇੱਕ ਮਹੀਨੇ ਅੰਦਰ ਹੀ ਇਹ ਯੋਜਨਾ ਲਾਗੂ ਕਰ ਦਿੱਤੀ ਸੀ। 

ਇਸਦੇ ਉਲਟ ਆਪ ਸਰਕਾਰ ਨੇ ਇਸ ਵਿੱਚ ਬੇਵਜ੍ਹਾ ਦੇਰੀ ਕੀਤੀ ਅਤੇ ਹੁਣ ਅਗਲੀਆਂ ਚੋਣਾਂ ਤੋਂ ਠੀਕ ਪਹਿਲਾਂ ਮਹਿਲਾਵਾਂ ਨੂੰ ਨਾਂਮਾਤਰ ਰਕਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਵੜਿੰਗ ਨੇ ਐਲਾਨ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ 'ਤੇ ਮਹਿਲਾਵਾਂ ਨੂੰ ਤੇਲੰਗਾਨਾ ਅਤੇ ਕਰਨਾਟਕ ਵਾਂਗ ਮਹੀਨਾਵਾਰ ਨਕਦੀ ਸਹਾਇਤਾ ਦਿੱਤੀ ਜਾਵੇਗੀ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD