Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ ਵਿੱਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ ਦੀ ਮੰਗ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jul 2026

Last updated on: Jul 01, 2026, 18:07 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਪ੍ਰਸਤਾਵਿਤ "ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ" ਸਬੰਧੀ ਗਠਿਤ ਕੀਤੀ ਗਈ ਸਲਾਹਕਾਰ ਕਮੇਟੀ ਵਿੱਚ ਉੱਚ ਅਧਿਕਾਰੀਆਂ ਦੇ ਨਾਲ-ਨਾਲ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਵੀ ਲਾਜ਼ਮੀ ਤੌਰ 'ਤੇ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਆਪਣੇ ਪੱਤਰ ਵਿੱਚ ਮਹਾਂਰਾਸ਼ਟਰ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਸ ਅਹਿਮ ਐਕਟ ਨੂੰ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਸੇਦਾਰਾਂ, ਧਾਰਮਿਕ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਕਮੇਟੀ ਬਣਾਉਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਉਠਾਉਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਅਤੇ ਮਾਨਯੋਗ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਵੱਲੋਂ ਦਿਖਾਈ ਗਈ ਤੁਰੰਤ ਸਰਗਰਮੀ ਅਤੇ ਸਕਾਰਾਤਮਕ ਹੁੰਗਾਰਾ ਸ਼ਾਲਾਘਾਯੋਗ ਹੈ। 

ਇਹ ਕਦਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰਤਾ ਪ੍ਰਤੀ ਸਰਕਾਰ ਦੇ ਸੱਚੇ ਸਤਿਕਾਰ ਅਤੇ ਸਿੱਖ ਕੌਮ ਦੀ ਧਾਰਮਿਕ ਖ਼ੁਦਮੁਖ਼ਤਿਆਰੀ ਦੀ ਰੱਖਿਆ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਾਜਪਾ ਪ੍ਰਧਾਨ ਢਿੱਲੋਂ ਨੇ ਮੁੱਖ ਮੰਤਰੀ ਦਾ ਧਿਆਨ ਇਸ ਗੱਲ ਵੱਲ ਦਿਵਾਇਆ ਕਿ ਮੌਜੂਦਾ ਸਮੇਂ ਵਿੱਚ ਗਠਿਤ ਕੀਤੇ ਗਏ ਪੈਨਲ ਵਿੱਚ ਜ਼ਿਆਦਾਤਰ ਅਫ਼ਸਰਸ਼ਾਹੀ ਸ਼ਾਮਲ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀ ਡੂੰਘੀ ਧਾਰਮਿਕ ਆਸਥਾ ਦਾ ਕੇਂਦਰ ਹੈ, ਇਸ ਲਈ ਇਸ ਕਮੇਟੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਵਿੱਚ ਉੱਚ ਕੋਟੀ ਦਾ ਸਥਾਨ ਅਤੇ ਭਰੋਸੇਯੋਗਤਾ ਰੱਖਣ ਵਾਲੇ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਪ੍ਰਧਾਨ ਢਿੱਲੋਂ ਨੇ ਅੱਗੇ ਕਿਹਾ ਕਿ ਸਿੱਖ ਬੁੱਧੀਜੀਵੀਆਂ ਦੇ ਸ਼ਾਮਲ ਹੋਣ ਨਾਲ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਵਿਚਾਰ-ਚਰਚਾ ਨੂੰ ਸਿੱਖ ਸੰਗਤ ਵਿੱਚ ਪੂਰੀ ਮਾਨਤਾ ਅਤੇ ਪ੍ਰਵਾਨਗੀ ਮਿਲੇਗੀ, ਜਿਸ ਨਾਲ ਸਮੁੱਚੀ ਪ੍ਰਕਿਰਿਆ ਬਾਰੇ ਕੋਈ ਸ਼ੱਕ ਜਾਂ ਖਦਸ਼ਾ ਬਾਕੀ ਨਹੀਂ ਰਹੇਗਾ। ਇਸ ਨਾਲ ਅਜਿਹੀਆਂ ਸਿਫ਼ਾਰਸ਼ਾਂ ਸਾਹਮਣੇ ਆਉਣਗੀਆਂ ਜੋ ਸਮੁੱਚੇ ਪੰਥ ਨੂੰ ਪ੍ਰਵਾਨ ਹੋਣਗੀਆਂ। 

ਉਨ੍ਹਾਂ ਉਮੀਦ ਜਤਾਈ ਕਿ ਮਹਾਰਾਸ਼ਟਰ ਸਰਕਾਰ ਇਸ ਹਮਦਰਦੀ ਪੂਰਵਕ ਮੰਗ 'ਤੇ ਜਲਦੀ ਹੀ ਹਾਂ-ਪੱਖੀ ਫੈਸਲਾ ਲਵੇਗੀ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD