Thursday, 02 July 2026

 

 

ਖ਼ਾਸ ਖਬਰਾਂ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ

 

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਪ੍ਰਸ਼ਾਸਨਿਕ ਸੁਧਾਰਾਂ ਅਤੇ ਕਿਸਾਨ-ਪੱਖੀ ਵਿਕਾਸ 'ਤੇ ਦਿੱਤਾ ਜ਼ੋਰ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jul 2026

Last updated on: Jul 01, 2026, 18:29 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। 

ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ। ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD