Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੀ 9% ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਕੌਮੀ ਔਸਤ ਨਾਲੋਂ 3 ਗੁਣਾ ਵੱਧ: ਹਰਪਾਲ ਸਿੰਘ ਚੀਮਾ

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jul 2026

Last updated on: Jul 01, 2026, 18:44 IST

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਜੀ.ਐਸ.ਟੀ. ਰਿਫੰਡ ਦੇ ਰੂਪ ਵਿੱਚ ਰਣਨੀਤਕ ਤੌਰ 'ਤੇ 1,270 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਕਿ ਕਰਦਾਤਾਵਾਂ ਦੇ ਭਰੋਸੇ ਅਤੇ ਇੱਕ ਮਜ਼ਬੂਤ, ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ 'ਤੇ ਟਿਕੀ ਇੱਕ ਵਧਦੀ-ਫੁੱਲਦੀ ਆਰਥਿਕਤਾ ਨੂੰ ਦਰਸਾਉਂਦਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੇ ਬਿਹਤਰੀਨ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਕੁੱਲ ਜੀ.ਐਸ.ਟੀ. ਉਗਰਾਹੀ ਵਧ ਕੇ 7,833.45 ਕਰੋੜ ਰੁਪਏ ਹੋ ਗਈ ਹੈ, ਜਿਸ ਨੂੰ 9% ਦੀ ਬੇਮਿਸਾਲ ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਦਾ ਸਮਰਥਨ ਹਾਸਲ ਹੈ, ਜੋ ਕਿ 3% ਦੀ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮਾਲੀਏ ਦੀ ਪੂਰੀ ਸੁਰੱਖਿਆ ਲਈ ਸਖ਼ਤ ਨਿਯਮਾਂ ਤਹਿਤ ਜੁਰਮਾਨੇ ਵਜੋਂ 633 ਕਰੋੜ ਰੁਪਏ ਵਸੂਲੇ ਗਏ ਹਨ।"

ਵਿੱਤ ਮੰਤਰੀ ਨੇ ਕਿਹਾ ਕਿ ਕੁੱਲ 7,833.45 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਪ੍ਰਾਪਤ ਕੀਤੇ ਗਏ 6,294.57 ਕਰੋੜ ਰੁਪਏ ਦੇ ਮੁਕਾਬਲੇ 1,538.88 ਕਰੋੜ ਰੁਪਏ ਦੇ ਕੁੱਲ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਕਰ ਪਾਲਣਾ ਅਤੇ ਆਬਕਾਰੀ ਤੇ ਕਰ ਵਿਭਾਗ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਸਿਰ ਬੰਨ੍ਹਿਆ।

ਉਨ੍ਹਾਂ ਕਿਹਾ, "ਜੀ.ਐਸ.ਟੀ. ਵਿੱਚ 1,538 ਕਰੋੜ ਤੋਂ ਵੱਧ ਅਤੇ ਵੈਟ/ਸੀ.ਐਸ.ਟੀ. ਉਗਰਾਹੀ ਵਿੱਚ 242 ਕਰੋੜ ਤੋਂ ਵੱਧ ਦਾ ਵਾਧਾ ਸੂਬੇ ਦੀ ਮਾਲੀਆ ਇਕੱਠਾ ਕਰਨ ਦੀ ਰਣਨੀਤੀ ਦੀ ਪ੍ਰਭਾਵਸ਼ੀਲਤਾ ਅਤੇ ਪੰਜਾਬ ਦੀ ਵਿੱਤੀ ਸਥਿਤੀ ਦੀ ਸਪੱਸ਼ਟ ਮਜ਼ਬੂਤੀ ਨੂੰ ਸਾਬਤ ਕਰਦਾ ਹੈ।" ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਦੀ ਵਿਆਪਕ ਲਾਗੂਕਰਨ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। 

ਉਨ੍ਹਾਂ ਕਿਹਾ, "ਪਹਿਲੀ ਤਿਮਾਹੀ ਦੌਰਾਨ ਲਗਭਗ 633 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਅਤੇ ਵਸੂਲੇ ਗਏ, ਜੋ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 207 ਕਰੋੜ ਰੁਪਏ ਦੇ ਮੁਕਾਬਲੇ ਰਿਕਾਰਡ 207% ਵਾਧਾ ਹੈ।" ਇਕੱਲੇ ਜੂਨ 2026 ਵਿੱਚ ਕੀਤੀ ਗਈ ਖਾਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਕਿਹਾ, "ਇਸ ਦੌਰਾਨ 225 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਫਰਜ਼ੀ ਬਿੱਲ ਬਣਾਉਣ ਅਤੇ ਧੋਖਾਧੜੀ ਵਾਲੀਆਂ ਰਜਿਸਟ੍ਰੇਸ਼ਨਾਂ ਵਿੱਚ ਸ਼ਾਮਲ ਫਰਜ਼ੀ ਕਰਦਾਤਾਵਾਂ ਵਿਰੁੱਧ 20 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।"

ਇਸ ਤੋਂ ਇਲਾਵਾ, ਵਿਭਾਗ ਨੇ ਵੈਟ ਪ੍ਰਣਾਲੀ ਦੇ ਤਹਿਤ ਲੰਬੇ ਸਮੇਂ ਤੋਂ ਲੰਬਿਤ ਪਏ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਇਸ ਮਹੀਨੇ ਦੌਰਾਨ ਜਾਇਦਾਤਾਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਕੀਤੀ, ਜਿਸ ਨਾਲ ਬਕਾਏ ਵਜੋਂ ਲਗਭਗ 14 ਕਰੋੜ ਰੁਪਏ ਸਫਲਤਾਪੂਰਵਕ ਪ੍ਰਾਪਤ ਕੀਤੇ ਗਏ। ਅਸਲ ਅਤੇ ਇਮਾਨਦਾਰ ਕਾਰੋਬਾਰਾਂ ਦਾ ਸਮਰਥਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਾਜ਼ਾਰ ਦੀ ਨਕਦ ਤਰਲਤਾ ਨੂੰ ਸੁਧਾਰਨ ਅਤੇ 'ਕਾਰੋਬਾਰ ਕਰਨ ਦੀ ਸੌਖ' ਨੂੰ ਉਤਸ਼ਾਹਿਤ ਕਰਨ ਲਈ ਸਮੇਂ ਸਿਰ ਜਾਰੀ ਕੀਤੇ ਗਏ ਕੁੱਲ 1,270 ਕਰੋੜ ਰੁਪਏ ਦੇ ਜੀ.ਐਸ.ਟੀ. ਰਿਫੰਡ ਵਿੱਚੋਂ, ਇਕੱਲੇ ਸਟੇਟ ਜੀ.ਐਸ.ਟੀ. ਹਿੱਸੇ ਦਾ ਯੋਗਦਾਨ 713.70 ਕਰੋੜ ਰੁਪਏ ਰਿਹਾ।"

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਖ਼ਤ ਲਾਗੂਕਰਨ ਅਤੇ ਕਰਦਾਤਾਵਾਂ ਨੂੰ ਸਹੂਲਤਾਂ ਦੇਣਾ ਨਾਲ-ਨਾਲ ਚਲਾਏ ਜਾ ਰਹੇ ਹਨ ਅਤੇ ਇਹ ਲਾਗੂਕਰਨ ਕਾਰਵਾਈਆਂ ਜਨਤਕ ਮਾਲੀਏ ਦੀ ਰੱਖਿਆ ਲਈ ਇੱਕ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਆਬਕਾਰੀ ਤੇ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਨੂੰ ਸਮੇਂ ਸਿਰ ਰਿਫੰਡ, ਸਰਲ ਪ੍ਰਕਿਰਿਆਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਅਤੇ ਇਹ ਸੰਤੁਲਿਤ ਪਹੁੰਚ ਆਉਣ ਵਾਲੇ ਮਹੀਨਿਆਂ ਵਿੱਚ ਵੀ ਵਿਭਾਗ ਦੇ ਯਤਨਾਂ ਦੀ ਅਗਵਾਈ ਕਰਦੀ ਰਹੇਗੀ।"

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD