Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ 'ਆਪ' ਪਰਿਵਾਰ ਵਿੱਚ ਕੀਤਾ ਸਵਾਗਤ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 01 Jul 2026

Last updated on: Jul 02, 2026, 09:48 IST

ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ 'ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' ਵੱਲ ਖਿੱਚੇ ਚਲੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ 'ਆਪ' ਪਰਿਵਾਰ ਦਾ ਇਹ ਲਗਾਤਾਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ 'ਤੇ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਆਗੂ ਸੱਚੇ ਮਨ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਖੁਦ ਅੱਗੇ ਆ ਕੇ 'ਆਪ' ਨਾਲ ਜੁੜ ਰਹੇ ਹਨ। ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਤੋਂ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ ਕਿ 'ਆਪ' ਹੀ ਇੱਕੋ-ਇੱਕ ਅਜਿਹੀ ਸਿਆਸੀ ਧਿਰ ਵਜੋਂ ਉੱਭਰੀ ਹੈ ਜੋ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜ਼ਮੀਨੀ ਪੱਧਰ ਦੇ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਮੁਕੇਰੀਆਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD