Thursday, 02 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

 

ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ - ਨਾਇਬ ਸਿੰਘ ਸੈਣੀ

4 ਅਤੇ 5 ਜੁਲਾਈ ਨੂੰ ਤਿੰਨ ਪੜਾਵਾਂ ਵਿੱਚ ਹੋਵੇਗੀ ਐਚ.ਟੈਟ ਪ੍ਰੀਖਿਆ

Nayab Singh Saini, Haryana, Chief Minister of Haryana, BJP Haryana, Haryana News, Latest Haryana News, Mahipal Dhanda

Web Admin

Web Admin

5 Dariya News

ਚੰਡੀਗੜ੍ਹ , 01 Jul 2026

Last updated on: Jul 02, 2026, 11:39 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਐਚ.ਟੈਟ ਦੀ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਐਚ.ਟੈਟ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਰਾਜ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। 

ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਮੌਜੂਦ ਸਨ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਲਈ ਅਧਿਕਾਰੀ ਕੇਂਦਰਾਂ 'ਤੇ ਸਾਰੇ ਪ੍ਰਬੰਧ ਪੁਖ਼ਤਾ ਕਰਨ ਤਾਂ ਜੋ ਕਿਸੇ ਵੀ ਪ੍ਰੀਖਿਆਰਥੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਸੈਂਟਰ ਵਿੱਚ ਨਿਰਧਾਰਤ ਸਮੇਂ 'ਤੇ ਪਹੁੰਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਡਾਇਲ 112 'ਤੇ ਕਾਲ ਕਰਕੇ ਸੂਚਿਤ ਕਰਨ। ਪੁਲਿਸ ਉਨ੍ਹਾਂ ਦੀ ਸਹਾਇਤਾ ਕਰਨ ਲਈ ਤਿਆਰ ਰਹੇਗੀ। ਸੁਚਾਰੂ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਬੋਰਡ ਹੈੱਡਕੁਆਰਟਰ 'ਤੇ ਕੰਟਰੋਲ ਰੂਮ ਬਣਾਇਆ ਗਿਆ ਹੈ। 

ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਹੈੱਡਕੁਆਰਟਰ ਪੱਧਰ 'ਤੇ ਵੀ ਫਲਾਇੰਗ ਸਕੁਐਡ ਲਗਾਏ ਗਏ ਹਨ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਚਕੂਲਾ, ਕਰਨਾਲ ਅਤੇ ਕੁਰੂਕਸ਼ੇਤਰ ਜ਼ਿਲ੍ਹਿਆਂ ਵਿੱਚ ਏ.ਡੀ.ਏ. ਦੀ ਪ੍ਰੀਖਿਆ ਹੋਣ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਪ੍ਰੀਖਿਆਰਥੀਆਂ ਦੇ ਦੂਜੇ ਜ਼ਿਲ੍ਹਿਆਂ ਵਿੱਚ ਕੇਂਦਰ ਬਣਾਏ ਗਏ ਹਨ।

ਉਨ੍ਹਾਂ ਲਈ ਨਿਰਧਾਰਤ ਰੂਟ 'ਤੇ ਚੱਲਣ ਵਾਲੀਆਂ ਬੱਸਾਂ ਤੋਂ ਇਲਾਵਾ ਪ੍ਰੀਖਿਆ ਦੇ ਸਮੇਂ ਵਾਧੂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਵੱਲੋਂ 4 ਅਤੇ 5 ਜੁਲਾਈ ਨੂੰ ਤਿੰਨ ਪੜਾਵਾਂ ਵਿੱਚ ਐਚ.ਟੈਟ ਪ੍ਰੀਖਿਆ ਆਯੋਜਿਤ ਕਰਵਾਈ ਜਾਵੇਗੀ। ਇਸ ਵਿੱਚ 4 ਜੁਲਾਈ ਸ਼ਨੀਵਾਰ ਨੂੰ ਪਹਿਲੇ ਪੜਾਅ ਵਿੱਚ ਲੈਵਲ-3 ਪੀ.ਜੀ.ਟੀ. ਦੀ ਪ੍ਰੀਖਿਆ ਸਿਰਫ਼ ਸ਼ਾਮ 3.00 ਤੋਂ 5.30 ਵਜੇ ਤੱਕ ਆਯੋਜਿਤ ਹੋਵੇਗੀ। 

ਇਸ ਵਿੱਚ 238 ਪ੍ਰੀਖਿਆ ਕੇਂਦਰਾਂ 'ਤੇ 73,091 ਉਮੀਦਵਾਰ ਪ੍ਰੀਖਿਆ ਦੇਣਗੇ। ਇਸੇ ਤਰ੍ਹਾਂ 5 ਜੁਲਾਈ ਨੂੰ ਲੈਵਲ-2 ਟੀ.ਜੀ.ਟੀ. ਦੀ ਪ੍ਰੀਖਿਆ ਸਵੇਰ ਦੇ ਸਮੇਂ 10.00 ਤੋਂ 12.30 ਵਜੇ ਤੱਕ ਹੋਵੇਗੀ ਜਿਸ ਵਿੱਚ 383 ਕੇਂਦਰਾਂ ਵਿੱਚ 1,19,141 ਉਮੀਦਵਾਰ ਅਤੇ ਸ਼ਾਮ ਦੇ ਸਮੇਂ 3.00 ਵਜੇ ਤੋਂ ਸ਼ਾਮ 5.30 ਵਜੇ ਤੱਕ ਲੈਵਲ-1 ਪੀ.ਆਰ.ਟੀ. ਦੀ ਪ੍ਰੀਖਿਆ ਹੋਵੇਗੀ ਜਿਸਦੇ 139 ਕੇਂਦਰਾਂ 'ਤੇ 41,062 ਉਮੀਦਵਾਰ ਪ੍ਰੀਖਿਆ ਦੇਣਗੇ। 

ਉਨ੍ਹਾਂ ਦੱਸਿਆ ਕਿ ਕੁੱਲ 383 ਕੇਂਦਰਾਂ 'ਤੇ 2,33,294 ਉਮੀਦਵਾਰ ਪ੍ਰੀਖਿਆ ਦੇਣਗੇ। ਇਨ੍ਹਾਂ ਵਿੱਚ 1,66,137 ਮਹਿਲਾਵਾਂ ਅਤੇ 67,157 ਪੁਰਸ਼ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਏ.ਡੀ.ਏ. ਦੀ ਪ੍ਰੀਖਿਆ ਹੈ ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦੇ ਪ੍ਰੀਖਿਆਰਥੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਹੀ ਜ਼ਿਲ੍ਹਾ ਹੈੱਡਕੁਆਰਟਰ ਪੱਧਰ 'ਤੇ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ। 

ਇਸ ਤੋਂ ਇਲਾਵਾ ਬਹਾਦਰਗੜ੍ਹ ਅਤੇ ਮਹਿੰਦਰਗੜ੍ਹ ਵਿੱਚ ਹੀ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਕੇਂਦਰਾਂ ਦੇ ਬਾਹਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾਈ ਜਾਵੇ ਜਿਸ ਵਿੱਚ ਪੁਲਿਸ ਇਹ ਯਕੀਨੀ ਬਣਾਏ ਕਿ ਕਿਸੇ ਵੀ ਬਾਹਰੀ ਵਿਅਕਤੀ ਦਾ ਦਖ਼ਲ ਨਾ ਹੋ ਸਕੇ। 

ਪ੍ਰੀਖਿਆ ਸ਼ੁਰੂ ਹੋਣ ਤੋਂ ਤਿੰਨ ਘੰਟੇ ਪਹਿਲਾਂ ਆਸ-ਪਾਸ ਦੀਆਂ ਫੋਟੋਸਟੇਟ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਕੇਂਦਰ 'ਤੇ 3 ਜੁਲਾਈ ਤੱਕ ਸੀ.ਸੀ.ਟੀ.ਵੀ. ਕੈਮਰੇ ਸਥਾਪਿਤ ਕਰ ਦਿੱਤੇ ਜਾਣ ਅਤੇ ਜ਼ਿਲ੍ਹਾ ਪੱਧਰ 'ਤੇ ਅਧਿਕਾਰੀ ਉਨ੍ਹਾਂ ਦੀ ਵਿਜ਼ੀਬਿਲਟੀ ਸਮੇਂ ਸਿਰ ਚੈੱਕ ਕਰ ਲੈਣ। ਇਸ ਤੋਂ ਇਲਾਵਾ ਹਰ ਕੇਂਦਰ 'ਤੇ ਐਂਬੂਲੈਂਸ ਦੀ ਸਹੂਲਤ ਹੋਵੇਗੀ। 

ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਸਬੰਧੀ ਸਮੱਸਿਆ ਆਉਂਦੀ ਹੈ, ਤਾਂ ਪੁਲਿਸ ਦੀ ਨਿਗਰਾਨੀ ਵਿੱਚ ਉਸਨੂੰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰਾਂ 'ਤੇ ਉਮੀਦਵਾਰਾਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ 2 ਘੰਟੇ 10 ਮਿੰਟ ਪਹਿਲਾਂ ਪਹੁੰਚਣਾ ਹੋਵੇਗਾ ਤਾਂ ਜੋ ਮੈਟਲ ਡਿਟੈਕਟਰ ਨਾਲ ਤਲਾਸ਼ੀ, ਬਾਇਓਮੈਟ੍ਰਿਕ, ਡਾਟਾ ਕੈਪਚਰਿੰਗ ਅਤੇ ਹੋਰ ਲਾਜ਼ਮੀ ਰਸਮਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ। ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲਾ ਬੰਦ ਹੋ ਜਾਵੇਗਾ। ਕਿਸੇ ਵੀ ਉਮੀਦਵਾਰ ਨੂੰ ਕੇਂਦਰ ਵਿੱਚ ਫ਼ੋਨ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਏ.ਸੀ.ਐਸ. ਸੁਧੀਰ ਰਾਜਪਾਲ, ਡਾ. ਰਾਜਸ਼ੇਖਰ ਵੁੰਦਰੂ, ਡੀ.ਜੀ.ਪੀ. ਅਜੇ ਸਿੰਘਲ, ਪ੍ਰਧਾਨ ਸਕੱਤਰ ਵਿਜੇ ਦਹੀਆ, ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ਼ੰਕਰ ਧੁੱਪੜ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Mahipal Dhanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD