Thursday, 02 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

 

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ

ਡੀਸੀ ਦਲਵਿੰਦਰਜੀਤ ਸਿੰਘ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸੰਗਤ ਨੂੰ ਸ਼ਮੂਲੀਅਤ ਲਈ ਸੱਦਾ

Dalwinderjit Singh, DC Amritsar, Amritsar, Deputy Commissioner Amritsar, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 01 Jul 2026

Last updated on: Jul 02, 2026, 11:59 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗਾਇਨ ਕੀਤਾ ਜਾਵੇਗਾ।

ਇਸ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ  03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਊਂਡ (ਪਾਇਟੈਕਸ ਗਰਾਊਂਡ), ਡੀ-ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਗੁਰ-ਮਰਿਆਦਾ ਅਨੁਸਾਰ ਇਸ ਕੀਰਤਨ ਦਰਬਾਰ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਸੰਗਤਾਂ ਲਈ ਲੰਗਰ, ਜਲ ਆਦਿ ਦੇ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਜੋੜਿਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਟੀਮਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸੇਵਾ ਵਿੱਚ ਧਾਰਮਿਕ ਸੰਸਥਾ ਦੇ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੀਰਤਨ ਸਮਾਗਮ ਵਾਲੇ ਸਥਾਨ ਉੱਪਰ ਸਫ਼ਾਈ ਦਾ ਹਰ ਪੱਖੋਂ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 03 ਜੁਲਾਈ ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਆਪਣੀ ਹਾਜ਼ਰੀ ਲਗਾ ਕੇ ਵਡਭਾਗੇ ਬਣਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿਲੋਂ, ਡਿਪਟੀ ਸੀ.ਈ.ਓ. ਰੋਜ਼ਗਾਰ ਬਿਊਰੋ ਤੀਰਥ ਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Dalwinderjit Singh , DC Amritsar , Amritsar , Deputy Commissioner Amritsar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD