Thursday, 02 July 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ

 

ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ

ਮਾਨ ਸਰਕਾਰ 100 ਫੀਸਦੀ ਚੋਣ ਮੈਨੀਫੈਸਟੋ ਲਾਗੂ ਕਰਨ ਵਾਲੀ ਪੰਜਾਬ ਦੇ ਇਤਿਹਾਸ ਚ ਪਹਿਲੀ ਸਰਕਾਰ - ਧਾਲੀਵਾਲ

Kuldeep Singh Dhaliwal, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

5 Dariya News

5 Dariya News

5 Dariya News

ਅੰਮ੍ਰਿਤਸਰ/ਅਜਨਾਲਾ , 01 Jul 2026

Last updated on: Jul 02, 2026, 12:00 IST

ਅੱਜ ਇਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਸਿੱਧਾ ਪ੍ਰਸਾਰਣ ਨੂੰ ਵੇਖਣ ਲਈ ਪਾਰਟੀ ਦੇ ਸ਼ਹਿਰੀ ਤੇ ਦਿਹਾਤੀ ਆਗੂਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰਿਆਂ ਦੀ ਗੂੰਜ਼ ‘ਚ ਉਚੇਚਾ ਪ੍ਰਬੰਧ ਕੀਤਾ ਗਿਆ , ਅਤੇ ਖੁਸ਼ੀ ਚ ਲੱਡੂ ਵੰਡੇ ਗਏ। ਜਿਸ ਵਿੱਚ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ।

ਪ੍ਰਸਾਰਣ ਉਪਰੰਤ ਸ. ਧਾਲੀਵਾਲ ਨੇ ਪਾਰਟੀ ਦਫਤਰ  ਵਿਖੇ ਭਾਰੀ ਗਿਣਤੀ ‘ਚ ਪੁੱਜੀਆਂ ਮਾਵਾਂ- ਧੀਆਂ ਸਮੇਤ ਵੱਡੀ ਗਿਣਤੀ ‘ਚ ਪੁੱਜੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀਆਂ ਲਾਭਪਾਤਰੀਆਂ ਦਾ ਸਨਮਾਨ ਵੱਜੋਂ ਸੁਆਗਤ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਆਪਣੀ ਸਰਕਾਰ ਵਲੋਂ ਚੋਣ ਗਾਰੰਟੀ ਅਨੁਸਾਰ ਪਹਿਲੀ ਜੁਲਾਈ ਤੋਂ ਆਮ ਸ਼੍ਰੇਣੀ ਔਰਤਾਂ ਦੇ ਖਾਤਿਆਂ ‘ਚ 3-3 ਮਹੀਨਿਆਂ ਦੇ 3-3 ਹਜਾਰ ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਸ਼੍ਰੇਣੀਆਂ ਦੇ ਖਾਤਿਆਂ ‘ਚ ਵੀ 3-3 ਮਹੀਨਿਆਂ ਦੇ 4500-4500 ਰੁਪਏ ਪਹਿਲੇ ਪੜਾਅ ‘ਚ ਰਸਮੀ ਤੌਰ ਤੇ ਬਤੌਰ ਮਾਵਾਂ ਧੀਆਂ ਸਤਿਕਾਰ ਯੋਜਨਾ ਵਿੱਤੀ ਸਹਾਇਤਾ ਪਾਏ ਜਾਣ ਲਈ ਧੰਨਵਾਦ ਕੀਤਾ।

ਸ. ਧਾਲੀਵਾਲ ਨੇ ਆਪਣੇ ਸੰਬੋਧਨ ‘ਚ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਲ 2022 ਦੀਆਂ ਚੋਣਾਂ ‘ਚ ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਇੰਨ੍ਹ ਬਿੰਨ੍ਹ 100 ਫੀਸਦੀ ਲਾਗੂ ਕਰਨ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਲੋਕ ਭਲਾਈ ਯੋਜਨਾਵਾਂ ਲਾਗੂ ਕਰਕੇ ਪੰਜਾਬ ਦੇ ਇਤਿਹਾਸ ਚੋਣ ਵਾਅਦੇ ਪੂਰੇ ਕਰਨ ਦਾ ਕੀਰਤੀਮਾਨ ਸਥਾਪਿਤ ਕੀਤਾ। ਜਦੋਂਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਆਪਣੇ ਚੋਣ ਮੈਨੀਫੈਸਟੋ ਲਾਗੂ ਕਰਨ ‘ਚ ਕਥਿਤ ਤੌਰ ਤੇ ਘੋਰ ਲਾਪਰਵਾਹੀ ਵਰਤ ਕੇ ਵੋਟਰਾਂ ਦਾ ਆਰਥਿਕ , ਸਮਾਜਿਕ ਸੋਸ਼ਣ ਕਰਦੀਆਂ ਰਹੀਆਂ ਹਨ।

ਸ. ਧਾਲੀਵਾਲ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਉਨ੍ਹਾਂ ਔਰਤਾਂ ਨੂੰ ਵੀ ਲਾਭ ਪ੍ਰਾਪਤ ਹੋਵੇਗਾ, ਜੋ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ। ਮਾਨ ਸਰਕਾਰ ਵਲੋਂ ਇਸ ਯੋਜਨਾ ਨੂੰ ਲਾਗੂ ਕਰਨ ਲਈ ਜੰਗੀ ਪੱਧਰ ਤੇ ਵਿੱਢੀਆਂ ਤਿਆਰੀਆਂ ਦੇ ਸਿੱਟੇ ਵਜੋਂ 50 ਲੱਖ ਦੇ ਕਰੀਬ 18 ਸਾਲ ਤੋਂ ਉੱਪਰ ਉਮਰ ਦੀਆਂ ਔਰਤਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋਈ ਸੀ, ਜਿਸ ‘ਚੋਂ ਅੱਜ ਇਸ ਪਹਿਲਕਦਮੀ ਦਾ ਲਾਭ 97 ਫੀਸਦੀ ਔਰਤਾਂ ਨੂੰ ਮਿਿਲਆ ਹੈ।

ਪੰਜਾਬ ਸਰਕਾਰ ਨੇ ਇਸ ਯੋਜਨਾ ਲਈ 9300 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਅਤੇ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ 2 ਲੱਖ ਮਹਿਲਾ ਸਤਿਕਾਰ ਸਖੀਆਂ ਨੂੰਂ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ, ਜਦੋਂਕਿ ਯੋਜਨਾ ਲਈ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ, ਸੁਵਿਧਾ ਕੁੇਦਰਾਂ ਸਮੇਤ ਵੱਖ ਵੱਖ ਜ਼ਿਿਲਆਂ ਵਿੱਚ ਡਿਪਟੀ ਕਮਿਸ਼ਨਰਾਂ ਵਲੋਂ ਵਿਸ਼ੇਸ਼ ਤੌਰ ਤੇ ਨਿਰਧਾਰਿਤ ਕੀਤੀਆਂ ਹੋਈਆਂ ਹੋਰ ਥਾਵਾਂ ਤੇ ਵੀ ਰਜਿਸਟ੍ਰੇਸ਼ਨ ਦਾ ਅਮਲ ਨੇਪੜੇ ਚਾੜਿਆ ਜਾ ਰਿਹਾ ਹੈ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਹੜੀਆਂ ਯੋਗ ਔਰਤਾਂ ਅਜੇ ਵੀ ਇਸ ਯੋਜਨਾ ਦਾ ਲਾਭ ਲੈਣ ਤੋਂ ਪੱਛੜ ਗਈਆਂ ਹਨ, ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਲਾਭ ਲੈ ਸਕਣ ਲਈ ਸਮਰੱਥ ਹੋਣਗੀਆਂ। ਇਸ ਮੌਕੇ ਤੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਉੱਪ ਚੇਅਰਪਰਸਨ ਗੀਤਾ ਗਿੱਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਗੁਰਦੀਪ ਕੌਰ ਸਮੇਤ ਵੱਡੀ ਗਿਣਤੀ ‘ਚ ਪਾਰਟੀ ਆਗੂ ਮੌਜੂਦ ਸਨ।

 

 

Tags: Kuldeep Singh Dhaliwal , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD