Thursday, 02 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ

 

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਆਧੁਨਿਕ 66 ਕੇਵੀ ਸਬ-ਸਟੇਸ਼ਨ

Harbhajan Singh ETO, AAP Punjab, Punjab, Punjab News, Latest Punjab News, Amritsar

Web Admin

Web Admin

5 Dariya News

ਅੰਮ੍ਰਿਤਸਰ , 01 Jul 2026

Last updated on: Jul 02, 2026, 12:01 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਤਹਿਤ ਬਿਜਲੀ ਸਪਲਾਈ ਦੇ ਸੁਧਾਰ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਸਵੇਰੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਪਰ ਲਗਭਗ 11 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਸਬ-ਸਟੇਸ਼ਨ ਖੇਤਰ ਦੀ ਬਿਜਲੀ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਅਤੇ ਬਿਹਤਰ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਏਗਾ। ਇਸ ਨਾਲ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਲੋੜਾਂ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਬ-ਸਟੇਸ਼ਨ 31 ਮਾਰਚ 2027 ਤੱਕ ਮੁਕੰਮਲ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ 66 ਕੇ.ਵੀ. ਸਬ ਸਟੇਸ਼ਨ ਦੀ ਉਸਾਰੀ ’ਤੇ ਲਗਭਗ 11 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਵਿੱਚੋਂ 7.80 ਕਰੋੜ ਰੁਪਏ ਬਿਜਲੀ ਘਰ ਦੀ ਨਿਰਮਾਣ, 3 ਕਰੋੜ ਰੁਪਏ ਦਾ ਖਰਚਾ ਸਬ-ਸਟੇਸ਼ਨ ਤੋਂ ਨਿਕਲਣ ਵਾਲੇ 11 ਕੇਵੀ ਫੀਡਰਾਂ ਦੀ ਉਸਾਰੀ ਅਤੇ ਮਜ਼ਬੂਤੀ ਲਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਸਬ-ਸਟੇਸ਼ਨ ਧਰਦਿਓ ਤੋਂ 10 ਨਵੇਂ 11 ਕੇਵੀ ਫੀਡਰਾਂ ਦੀ ਉਸਾਰੀ ਕੀਤੀ ਜਾਵੇਗੀ, ਜਿਨ੍ਹਾਂ ਵਿਚ ਨਿਊ ਬੁੱਟਰ ਖੁਰਦ, ਨਿਊ ਧਰਦਿਓਂ-1, ਨਿਊ ਬੁੱਟਰ ਖੁਰਦ ਏ.ਪੀ., ਨਿਊ ਰੱਖੇ ਸ਼ਾਹ ਏ.ਪੀ., ਨਿਊ ਬੁੱਟਰ ਸਿਵੀਆਂ-1, ਨਿਊ ਪੱਲਾ, ਨਿਊ ਗੱਗੜ ਭਾਣਾ, ਬੁੱਟਰ, ਧਰਦਿਓਂ ਅਰਬਨ ਅਤੇ ਗੱਗੜ ਭਾਣਾ ਆਦਿ ਫੀਡਰ ਸ਼ਾਮਿਲ ਹੋਣਗੇ।

ਇਹ ਫੀਡਰ ਨਵੇਂ ਸਬ-ਸਟੇਸ਼ਨ ਵਿਖੇ ਸਥਾਪਿਤ ਕੀਤੇ ਜਾਣ ਵਾਲੇ 20 ਐੱਮ.ਵੀ.ਏ ਪਾਵਰ ਟਰਾਂਸਫਾਰਮਰ ਤੋਂ ਚਲਾਏ ਜਾਣਗੇ, ਜਿਨ੍ਹਾਂ ਦਾ ਕੁੱਲ ਲੋਡ ਲਗਭਗ 14,806 ਕੇ.ਵੀ.ਏ. ਹੋਵੇਗਾ। ਉਨ੍ਹਾਂ ਦੱਸਿਆ ਕਿ ਸਬ-ਸਟੇਸ਼ਨ ਨੂੰ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ 66 ਕੇਵੀ ਸਬ-ਸਟੇਸ਼ਨ ਸਠਿਆਲਾ ਤੋਂ ਲਗਭਗ 5.5 ਕਿਲੋਮੀਟਰ ਲੰਬੀ 66 ਕੇਵੀ ਲਾਈਨ ਐੱਸ.ਸੀ. ਕੰਡਕਟਰ ਨਾਲ ਡੀ.ਸੀ. ਟਾਵਰਾਂ ਉੱਪਰ ਉਸਾਰੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਮੌਜੂਦਾ 66 ਕੇਵੀ ਸਬ-ਸਟੇਸ਼ਨ ਮਹਿਤਾ ਅਤੇ 66 ਕੇਵੀ ਸਬ-ਸਟੇਸ਼ਨ ਸਠਿਆਲਾ ਉੱਪਰੋਂ ਲਗਭਗ 14,806 ਕੇਵੀਏ ਦਾ ਲੋੜ ਘਟੇਗਾ, ਜਿਸ ਨਾਲ ਇਨ੍ਹਾਂ ਸਬ-ਸਟੇਸ਼ਨਾਂ ਤੋਂ ਚੱਲਦੇ ਹੋਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨੂੰ ਵੀ ਵਧੇਰੇ ਭਰੋਸੇਯੋਗ, ਨਿਰਵਿਘਨ ਅਤੇ ਗੁਣਵਤਾ ਭਰਪੂਰ ਬਿਜਲੀ ਸਪਲਾਈ ਪ੍ਰਾਪਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਬ-ਸਟੇਸ਼ਨ ਤੋਂ ਸਿੱਧ ਤੌਰ ’ਤੇ ਲਾਭ ਪ੍ਰਾਪਤ ਕਰਨ ਵਾਲੇ ਪਿੰਡਾਂ ਗੱਗੜ ਭਾਣਾ, ਪੱਲਾ, ਧਰਦਿਓਂ, ਧਰਦਿਓਂ ਸਰਦਾਰਾਂ, ਧਰਦਿਓਂ ਸ਼ਹੀਦ ਮਲਕੀਤ ਸਿੰਘ ਨਗਰ, ਬੁੱਟਰ ਸਿਵੀਆਂ, ਬੁੱਟਰ ਖੁਰਦ, ਦਿਆਲਗੜ੍ਹ ਅਤੇ ਨੰਗਲੀ ਪ੍ਰਮੁੱਖ ਹਨ। ਇਸ ਤੋਂ ਇਲਾਵਾ ਰਾਜਧਾਨ, ਮਹਿਤਾ, ਰੱਖੇਸ਼ਾਹ, ਸਿੰਘ ਬੇਲਾ ਅਤੇ ਖੱਬੇ ਰਾਜਪੂਤਾਂ ਆਦਿ ਪਿੰਡਾਂ ਨੂੰ ਵੀ ਅਸਿੱਧੇ ਤੌਰ ‘ਤੇ ਇਸ ਪ੍ਰੋਜੈਕਟ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤੋਂ ਪਿੰਡ ਧਰਦਿਓਂ ਦੇ ਨਾਲ-ਨਾਲ ਆਸ-ਪਾਸ ਦੇ ਕਈ ਪਿੰਡਾਂ ਦੇ ਹਜ਼ਾਰਾਂ ਖਪਤਕਾਰਾਂ ਨੂੰ ਸਿੱਧਾ ਲਾਭ ਮਿਲੇਗਾ। ਮੌਜੂਦਾ ਸਬ-ਸਟੇਸ਼ਨਾਂ `ਤੇ ਪੈ ਰਿਹਾ ਵੱਧ ਲੋਡ ਘਟੇਗਾ, ਵੋਲਟੇਜ ਵਿੱਚ ਸੁਧਾਰ ਹੋਵੇਗਾ ਅਤੇ ਬਿਜਲੀ ਸਪਲਾਈ ਹੋਰ ਭਰੋਸੇਯੋਗ ਬਣੇਗੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬ-ਸਟੇਸ਼ਨ ਨਾਲ ਕਰੀਬ 14,806 ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ। ਇਸ ਦੇ ਨਾਲ ਹੀ ਖੇਤੀਬਾੜੀ, ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੀ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਲੋਕ ਨਿਰਮਾਣ ਮੰਤਰੀ ਨੇ ਪਿੰਡ ਧਰਦਿਓਂ ਦੇ ਵਸਨੀਕਾਂ ਅਤੇ ਪੰਚਾਇਤ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਸਰਬਸੰਮਤੀ ਨਾਲ 11 ਕਨਾਲ 5 ਮਰਲੇ ਜ਼ਮੀਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮੁਫ਼ਤ ਦਾਨ ਵਜੋਂ ਦਿੱਤੀ ਗਈ ਹੈ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਨਵੇਂ ਸਬ-ਸਟੇਸ਼ਨਾਂ ਦੇ ਨਿਰਮਾਣ ਰਾਹੀਂ ਰਾਜ ਦੇ ਹਰ ਵਰਗ ਨੂੰ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰੋਜੈਕਟ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗਾ।

ਓਧਰ ਪਿੰਡ ਧਰਦਿਓਂ ਅਤੇ ਇਲਾਕੇ ਦੇ ਵਸਨੀਕਾਂ ਨੇ ਇਸ ਨਵੇਂ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਿਜਲੀ ਘਰ ਬਣਨ ਨਾਲ ਉਨ੍ਹਾਂ ਦੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਨਵੇਂ ਬਣਨ ਵਾਲੇ ਸਬ-ਸਟੇਸ਼ਨ ਦੀ ਥਾਂ ਵਿੱਚ ਪੌਦੇ ਵੀ ਲਗਾਏ ਗਏ।

ਇਸ ਮੌਕੇ ਪਾਵਰਕਾਮ ਦੇ ਚੀਫ ਇੰਜੀਨੀਅਰ ਜਤਿੰਦਰ ਕੁਮਾਰ ਬੈਂਸ, ਐੱਸ.ਈ. ਮੋਹਤਮ ਸਿੰਘ ਤੋਂ ਇਲਾਵਾ ਮਾਰਕਿਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਜਿੰਦਰ ਸਿੰਘ, ਬਲਾਕ ਪ੍ਰਧਾਨ ਅਜੇ ਗਾਂਧੀ, ਕੰਵਲਜੀਤ ਸਿੰਘ ਸੋਨੀ ਸਰਪੰਚ ਧਰਦਿਓਂ, ਸਰਪੰਚ ਧਰਦਿਓਂ ਨਿਸ਼ਾਨ ਸਿੰਘ, ਪ੍ਰਗਟ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਗੱਗੜਭਾਣਾ, ਬਲਵਿੰਦਰ ਸਿੰਘ ਰਜਧਾਨ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।

 

Tags: Harbhajan Singh ETO , AAP Punjab , Punjab , Punjab News , Latest Punjab News , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD