Thursday, 02 July 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ - ਨਾਇਬ ਸਿੰਘ ਸੈਣੀ

 

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ

ਵਾਅਦਿਆਂ ਤੋਂ ਅੱਗੇ ਵੱਧ ਕੇ ਲੋਕਾਂ ਦੀਆਂ ਉਮੀਦਾਂ `ਤੇ ਖਰੀ ਉਤਰੀ ਆਮ ਆਦਮੀ ਪਾਰਟੀ ਸਰਕਾਰ - ਟੌਂਗ

Dalbir Singh Tong, Baba Bakala, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

Web Admin

Web Admin

5 Dariya News

ਰਈਆ/ਅੰਮ੍ਰਿਤਸਰ , 01 Jul 2026

Last updated on: Jul 02, 2026, 12:03 IST

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਅੱਜ ਰਈਆ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਦੇ ਲਾਈਵ ਪ੍ਰਸਾਰਣ ਦੌਰਾਨ ਵੱਡੀ ਗਿਣਤੀ ਹਲਕੇ ਦੀਆਂ ਮਹਿਲਾਵਾਂ ਪਹੁੰਚੀਆਂ ਹੋਈਆਂ ਸਨ ਜਿਨ੍ਹਾਂ ਵਿੱਚ ਇਸ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਸੀ।ਵਿਧਾਇਕ ਟੌਂਗ ਨੇ ਕਿਹਾ ਕਿ ਬੀਬੀਆਂ ਦੇ ਖਾਤਿਆਂ ਵਿਚ ਅੱਜ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਮਾਨ ਸਰਕਾਰ ਦੀ ਸਫਲਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਵੀ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ।ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ `ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਮਹਿਲਾਵਾਂ ਨੇ ਮਾਵਾਂ-ਧੀਆਂ ਸਨਮਾਨ ਯੋਜਨਾ ਸ਼ੁਰੂ ਹੋਣ `ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ।

 

Tags: Dalbir Singh Tong , Baba Bakala , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD