Thursday, 02 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

 

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੀਮ ਦਾ ਰਸਮੀ ਆਗਾਜ਼

Jeevan Jyot Kaur, Amritsar, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

Web Admin

Web Admin

5 Dariya News

ਅੰਮ੍ਰਿਤਸਰ , 01 Jul 2026

Last updated on: Jul 02, 2026, 12:04 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਜੀ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟ੍ਰਾਂਸਫਰ ਕੀਤੀ। ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਭਾਵੇਂ ਉਹ ਖੁਦ ਮੁੱਖ ਮੰਤਰੀ ਜੀ ਦੇ ਨਾਲ ਧੂਰੀ ਵਿਖੇ ਕਰਵਾਏ ਗਏ ਮੁੱਖ ਸਮਾਗਮ ਵਿੱਚ ਹਾਜ਼ਰ ਸਨ, ਪਰ ਉਨ੍ਹਾਂ ਦੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ।

ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਭੈਣਾਂ ਨੇ ਭਾਵੁਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭੈਣਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ ਅਤੇ ਇਹ ਸਰਕਾਰ ਸਾਡੇ ਧੀ-ਪੁੱਤ ਵਾਂਗ ਹਰ ਸੁੱਖ-ਦੁੱਖ ਵਿੱਚ ਸਾਡੇ ਨਾਲ ਖੜ੍ਹੀ ਹੈ। ਭੈਣਾਂ ਦੇ ਚਿਹਰਿਆਂ ਦੀ ਰੌਣਕ ਅਤੇ ਮੁਸਕਾਨ ਇਸ ਸਕੀਮ ਦੀ ਵੱਡੀ ਕਾਮਯਾਬੀ ਦਾ ਸਬੂਤ ਹੈ।

ਵਿਧਾਇਕਾ ਜੀਵਨਜੋਤ ਕੌਰ ਨੇ ਹਲਕੇ ਦੀਆਂ ਸਾਰੀਆਂ ਭੈਣਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ `ਤੇ ਸਿਰ ਝੁਕਾ ਕੇ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, "ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।

ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।"ਵਿਧਾਇਕਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ, ਖਾਸ ਕਰਕੇ ਸਾਡੀਆਂ ਮਾਵਾਂ-ਭੈਣਾਂ ਦੇ ਸਤਿਕਾਰ, ਸੁਰੱਖਿਆ ਅਤੇ ਆਰਥਿਕ ਸੁਤੰਤਰਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰਦੀ ਰਹੇਗੀ।

 

Tags: Jeevan Jyot Kaur , Amritsar , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD