Thursday, 02 July 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ

 

ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ

ਔਰਤਾਂ ਨਾਲ ਕੀਤੇ ਗਏ ਵਾਅਦੇ ਨੂੰ ਵੀ ਕੀਤਾ ਪੂਰਾ : ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

5 Dariya News

5 Dariya News

5 Dariya News

ਮੋਹਾਲੀ , 01 Jul 2026

Last updated on: Jul 02, 2026, 12:41 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਦੇ ਵਿੱਚੋਂ ਅੱਜ ਇੱਕ ਹੋਰ ਗਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਮਹੀਨਾ- ਵਾਰ ਪੈਸੇ ਆਉਣੇ ਸ਼ੁਰੂ ਹੋ ਗਏ ਹਨ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਵੱਡੀ ਗਿਣਤੀ ਵਿੱਚ ਪੁੱਜੀਆਂ ਮਹਿਲਾਵਾਂ ਨੂੰ ਸੰਬੋਧਨ ਕਰਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਹੀ। ਅੱਜ ਸੈਕਟਰ- 79 ਦਫਤਰ ਵਿਖੇ ਵੱਡੀ ਗਿਣਤੀ ਦੇ ਵਿੱਚ ਮੋਹਾਲੀ ਹਲਕੇ ਨਾਲ ਸੰਬੰਧਿਤ ਮਹਿਲਾਵਾਂ ਨੇ ਪੁੱਜ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਨਾਲ ਖੁਸ਼ੀ ਸਾਂਝੀ ਕੀਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ। 

ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ। ਉਹਨਾਂ ਵਿੱਚੋਂ ਅੱਜ ਮਹਿਲਾਵਾਂ ਨੇ ਨਾਲ ਕੀਤਾ ਗਿਆ ਵਾਅਦੇ ਨੂੰ ਵੀ ਪੂਰਾ ਕਰ ਲਿਆ ਗਿਆ ਹੈ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਕਰਨ ਦੇ ਦੌਰਾਨ ਹੁਣ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਇਹ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਹੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹ ਇੱਕ ਬੇਹਦ ਤਸੱਲੀ ਭਰੀ ਗੱਲ ਹੈ।

ਇਸ ਮੌਕੇ ਤੇ ਹਾਜ਼ਰੀਨ ਵੱਡੀ ਗਿਣਤੀ ਚ ਮਹਿਲਾਵਾਂ ਨੂੰ ਧੀਆਂ -ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ਤੇ ਮਹਿਲਾਵਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਹਾਜ਼ਰੀਨ ਮਹਿਲਾ ਕੋਆਰਡੀਨੇਟਰ- ਰਮਨਪ੍ਰੀਤ ਸਿੰਘ, ਕੌਂਸਲਰ ਗੁਰਮੀਤ ਕੌਰ ਅਤੇ ਹੋਰਨਾਂ ਨੂੰ ਇਹ ਸਲਾਹ ਦਿੱਤੀ ਕਿ ਇਸ ਵਿੱਚ ਸ਼ਾਮਿਲ ਸਖੀਆਂ ਨੂੰ ਨਾਲ ਲੈ ਕੇ ਘਰ- ਘਰ ਜਾ ਕੇ ਉਹਨਾਂ ਮਹਿਲਾਵਾਂ ਦੇ ਕਾਰਡ ਬਣਾਉਣ, ਜਿਨਾਂ ਦੇ ਕਾਰਡ ਹਾਲੇ ਤੱਕ ਨਹੀਂ ਬਣੇ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕਾਰਡ ਬਣਨ ਦੇ ਵਿੱਚ ਬੇਸ਼ੱਕ ਕਿਸੇ ਨੂੰ ਇੱਕ ਦਿਨ, 10 ਦਿਨ ਜਾਂ ਮਹੀਨਾ ਭਰਦਾ ਸਮਾਂ ਲੱਗ ਜਾਵੇ। ਪ੍ਰੰਤੂ ਪੈਸੇ ਅਪ੍ਰੈਲ ਮਹੀਨੇ ਤੋਂ ਹੀ ਸਭ ਨੂੰ ਬਰਾਬਰ ਮਿਲਣਗੇ, ਉਹਨਾਂ ਕਿਹਾ ਕਿ ਫਿਰ ਵੀ ਜਿਨਾਂ ਮਹਿਲਾਵਾਂ ਦੇ ਧੀਆਂ ਸਤਿਕਾਰਯੋਗ ਯੋਜਨਾ ਦੇ ਤਹਿਤ ਕਾਰਡ ਬਣਨ ਤੋਂ ਰਹਿ ਗਏ ਹਨ।

ਉਹਨਾਂ ਦੇ ਜਲਦੀ ਹੀ ਕਾਰਡ ਬਣਾ ਲਏ ਬਣਾ ਦਿੱਤੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਪੰਜਾਬ ਭਰ ਦੇ ਵਿੱਚ ਨੌਜਵਾਨਾਂ ਨੂੰ ਸਿਹਤਯਾਬ ਰੱਖਣ ਦੇ ਲਈ ਵੱਡੇ ਪੱਧਰ ਤੇ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। 

ਇਸ ਮੌਕੇ ਤੇ ਜ਼ਿਲ੍ਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਾ ਪ੍ਰਧਾਨ- ਇੰਜੀਨੀਅਰ ਪ੍ਰਭਜੋਤ ਕੌਰ, ਮਹਿਲਾ ਕੁਆਰਡੀਨੇਟਰ- ਰਮਨਪ੍ਰੀਤ ਕੌਰ ਕੁੰਬੜਾ ਕੌਂਸਲਰ, ਕੌਂਸਲਰ- ਗੁਰਮੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD