Thursday, 02 July 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ - ਨਾਇਬ ਸਿੰਘ ਸੈਣੀ

 

ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 01 Jul 2026

Last updated on: Jul 02, 2026, 12:55 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। 

ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐਨਿਊਮਰੇਸ਼ਨ ਫਾਰਮ ਭਰਵਾਇਆ ਜਾਵੇਗਾ। ਆਸ਼ਿਕਾ ਜੈਨ ਨੇ ਦੱਸਿਆ ਕਿ ਜੇਕਰ ਕਿਸੇ ਘਰ ਵਿੱਚ ਵੋਟਰ ਗੈਰ-ਹਾਜ਼ਰ ਮਿਲਦਾ ਹੈ ਜਾਂ ਘਰ ਬੰਦ ਪਾਇਆ ਜਾਂਦਾ ਹੈ ਤਾਂ ਸਬੰਧਤ ਬੀ.ਐਲ.ਓ. ਉਸ ਘਰ ਦਾ ਤਿੰਨ ਵਾਰ ਦੌਰਾ ਕਰੇਗਾ। 

ਪਹਿਲੀ ਫੇਰੀ ਦੌਰਾਨ ਬੀ.ਐਲ.ਓ. ਆਪਣੇ ਅਗਲੇ ਦੌਰੇ ਸਬੰਧੀ ਸੂਚਨਾ ਘਰ ਦੇ ਦਰਵਾਜ਼ੇ 'ਤੇ ਚਸਪਾ ਕਰੇਗਾ, ਤਾਂ ਜੋ ਸਬੰਧਤ ਪਰਿਵਾਰ ਨੂੰ ਪਹਿਲਾਂ ਹੀ ਜਾਣਕਾਰੀ ਮਿਲ ਸਕੇ ਅਤੇ ਕੋਈ ਵੀ ਵੋਟਰ ਇਸ ਪ੍ਰਕਿਰਿਆ ਤੋਂ ਬਾਹਰ ਨਾ ਰਹੇ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੇ ਜਾਣਗੇ, ਤਾਂ ਜੋ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਹੋਰ ਵੱਧ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜੋਤਸਨਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD