Thursday, 02 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

 

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਚੀਮਾ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਪਾਏ ਜਾਣ ਉੱਤੇ ਮਹਿਲਾਵਾਂ ਨੂੰ ਦਿੱਤੀ ਵਧਾਈ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

5 Dariya News

5 Dariya News

5 Dariya News

ਦਿੜ੍ਹਬਾ , 01 Jul 2026

Last updated on: Jul 02, 2026, 12:58 IST

ਦਿੜ੍ਹਬਾ ਵਿਖੇ ਔਰਤਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਵਿੱਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਪਾ ਕੇ ਰਹਿੰਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਨਰਲ ਵਰਗ ਨਾਲ ਸਬੰਧਤ ਮਹਿਲਾਵਾਂ ਦੇ ਖਾਤੇ ਵਿੱਚ 3000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿੱਚ 4500 ਰੁਪਏ ਪਾਏ ਜਾ ਚੁੱਕੇ ਹਨ।

ਇਸ ਕੰਮ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੂੰ ਵਧਾਈ ਦਿੰਦੇ ਹੋਏ ਸ੍ਰ ਚੀਮਾ ਨੇ ਕਿਹਾ ਕਿ ਮਹਿਲਾ ਵਿੰਗ ਨੇ ਇਸ ਸਕੀਮ ਦੀ ਸਫਲਤਾ ਲਈ ਦਿਨ ਰਾਤ ਮਿਹਨਤ ਕਰ ਕੇ ਔਰਤਾਂ ਦੇ ਖਾਤੇ ਰਜਿਸਟਰਡ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਤਰੱਕੀਆਂ ਦੀਆਂ ਸਿਖਰਾਂ ਛੋਹ ਰਿਹਾ ਹੈ, ਉਸ ਦੇ ਨਾਲ ਹੀ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕਰ ਦਿੱਤੇ ਗਏ ਹਨ।

ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਹਰ ਇੱਕ ਪੰਜਾਬ ਦੇ ਵਾਸੀ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਆਫ ਕੀਤੀ ਗਈ। ਇਸ ਤੋਂ ਬਾਅਦ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਹਰ ਤੀਸਰੇ ਪਿੰਡ ਵਿੱਚ ਸ਼ਾਨਦਾਰ ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 3000 ਦੇ ਕਰੀਬ ਸਟੇਡੀਅਮ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ 6000 ਹੋਰ ਸਟੇਡੀਅਮਾਂ ਦਾ ਕੰਮ ਚੱਲ ਰਿਹਾ ਹੈ। 

ਇਸ ਨਾਲ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਖੇਡਾਂ ਪ੍ਰਤੀ ਆਪਣੀ ਰੁਚੀ ਅਤੇ ਸ਼ਕਤੀ ਲਾਉਣਗੇ। ਇਸ ਤੋਂ ਇਲਾਵਾ ਜੇਕਰ ਸੜਕਾਂ ਦੀ ਗੱਲ ਕਰੀਏ ਤਾਂ ਪੰਜਾਬ ਅੰਦਰ 45 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ ਅਤੇ ਕਈਆਂ 'ਤੇ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ, ਉਹ ਵੀ ਜਲਦੀ ਬਣ ਕੇ ਤਿਆਰ ਹੋ ਜਾਣਗੀਆਂ। 

ਉਹਨਾਂ ਨੇ ਵਿਰੋਧੀ ਪਾਰਟੀਆਂ 'ਤੇ ਤੰਜ਼ ਕਸਦੇ ਹੋਏ ਕਿਹਾ ਕਿ ਉਹ ਸਦਾ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰਾਂ ਬਣਾ ਲੈਂਦੇ ਸੀ ਪਰ ਪੰਜ ਸਾਲ ਲੋਕਾਂ ਤੋਂ ਦੂਰ ਰਹਿੰਦੇ ਸਨ। ਚੋਣਾਂ ਸਮੇਂ ਕੀਤਾ ਹੋਇਆ ਵਾਅਦਾ ਪੂਰਾ ਕਰਨ ਨਾ ਤਾਂ ਦੂਰ ਦੀ ਗੱਲ ਆਪਣੇ ਮਹਿਲਾਂ ਵਿੱਚੋਂ ਨਿਕਲ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਵੀ ਨਹੀਂ ਸੁਣਦੇ ਸਨ।

ਕਾਂਗਰਸ ਸਰਕਾਰ ਨੇ ਘਰ ਘਰ ਜਾ ਕੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਬੀਤ ਜਾਣ ਤੋਂ ਬਾਅਦ ਵੀ ਉਹਨਾਂ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹਿਯੋਗ ਦੇ ਰਹੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਦੁਬਾਰਾ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਗਿਆ।

ਇਸ ਮੌਕੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਬਲਾਕ ਸੰਮਤੀ ਮਨਜੀਤ ਕੌਰ, ਹਲਕਾ ਕੋਆਰਡੀਨੇਟਰ ਅਮਨਦੀਪ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD