Thursday, 02 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ

 

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਹੋ ਜਾਣ ਦੀ ਮਹਿਲਾਵਾਂ ਨੂੰ ਦਿੱਤੀ ਮੁਬਾਰਕਬਾਦ

Amarpal Singh, Sri Hargobindpur, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 02 Jul 2026

Last updated on: Jul 02, 2026, 15:33 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਨੇ ਦੱਸਿਆ  ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਧੀਆਂ ਦਾ ਸਤਿਕਾਰ ਕਰਦਿਆਂ ਅਤੇ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰਦਿਆਂ,ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 3000 ਰੁਪਏ ਤੇ 4500 ਰੁਪਏ ਦੀ ਰਾਸ਼ੀ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਹਲਕੇ ਦੀਆਂ ਮਹਿਲਾਵਾਂ ਲਈ ਰੱਖੇ ਪ੍ਰੋਗਰਾਮ ਦੌਰਾਨ ਹਲਕੇ ਦੀਆਂ ਹਜ਼ਾਰਾਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਮਾਵਾਂ-ਭੈਣਾਂ ਦੇ ਖਾਤਿਆਂ 'ਚ 3 ਮਹੀਨਿਆਂ ਦੇ ਪੈਸੇ ਆਉਣੇ ਸ਼ੁਰੂ ਹੋ ਗਏ ਹਨ ਜੋ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਦੇ 3 ਹਜ਼ਾਰ ਅਤੇ ਐੱਸ.ਸੀ. ਵਰਗ ਨਾਲ ਸਬੰਧਿਤ ਮਹਿਲਾਵਾਂ ਦੇ 45 ਹਜ਼ਾਰ ਰੁਪਏ ਬਣਦੇ ਹਨ ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਸਰਕਾਰ ਵੱਲੋਂ  ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਗਿਆ ਹੈ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀਆਂ ਮਹਿਲਾਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦਾ ਧੰਨਵਾਦ ਕੀਤਾ।

 

Tags: Amarpal Singh , Sri Hargobindpur , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD