Thursday, 02 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ

 

ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ

ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਪੰਜਾਬ ਸਰਕਾਰ ਦਾ ਮੁੱਖ ਮਨੋਰਥ-ਵਿਧਾਇਕ ਰਾਏ

Lakhbir Singh Rai, Fatehgarh Sahib, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਫਤਿਹਗੜ੍ਹ ਸਾਹਿਬ , 02 Jul 2026

Last updated on: Jul 02, 2026, 15:37 IST

ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਭਗਵੰਤ ਮਾਨ ਸਰਕਾਰ ਦਾ ਮੁੱਖ ਮਨੋਰਥ ਹੈ। ਜਿਸ ਦੇ ਲਈ ਆਮ ਲੋਕਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਨਲੀਨੀ ਵਿਖੇ ਜਰੂਰਤਮੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟਾਂ ਦੀ ਅਲਾਟਮੈਂਟ ਕਰਨ ਮੌਕੇ ਕੀਤਾ।

ਉਹਨਾਂ ਕਿਹਾ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਵਜੋਂ ਪਲਾਟ ਮੁਹੱਈਆ ਕਰਵਾਉਣ ਦੀ ਰਾਜ ਸਰਕਾਰ ਦਾ ਇਕ ਅਹਿਮ ਉਪਰਾਲਾ ਹੈ, ਤਾਂ ਜੋ ਆਮ ਲੋਕਾਂ ਦਾ ਜੀਵਨ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਸਕੇ। ਇਸ ਮਹਿੰਗਾਈ ਦੇ ਯੁੱਗ ਵਿੱਚ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਿਲ ਹੈ, ਅਜਿਹੇ ਵਿੱਚ ਜੇਕਰ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਫ਼ਤ ਵਿੱਚ ਮੁਹੱਈਆ ਕਰਵਾ ਦੇਵੇ ਤਾਂ ਕਿਸੇ ਨੂੰ ਗਿਲਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਲਈ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਦਿੱਤੀ ਜਾ ਰਹੀ ਹੈ, ਆਮ ਆਦਮੀ ਕਲੀਨਿਕ ਖੋਲ ਕੇ ਲੋਕਾਂ ਨੂੰ ਮੁਫਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਗਈ। ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰ ਕੇ ਸਿੱਖਿਆ ਨੀਤੀ ਨੂੰ ਮਜਬੂਤ ਕੀਤਾ ਗਿਆ। 

ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਨੂੰ 1000/1500 ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਪਿੰਡਾਂ ਦੇ ਵਿੱਚ ਵਧੀਆ ਖੇਡ ਮੈਦਾਨ ਬਣਾਏ ਜਾ ਰਹੇ ਹਨ, ਨਵੇਂ ਜਿੰਮ ਖੋਲੇ ਜਾ ਰਹੇ ਹਨ, ਖੇਤੀ ਦੇ ਲਈ ਨਹਿਰੀ ਮੋਘੇ ਲਗਾਏ ਜਾ ਰਹੇ ਹਨ, ਸੂਏ ਅਤੇ ਰਜਵਾਹਿਆਂ ਨੂੰ ਪੱਕਾ ਕੀਤਾ ਗਿਆ ਹੈ। 

ਸਰਕਾਰੀ ਸੁਵਿਧਾਵਾਂ ਦਾ ਲਾਭ ਲੈਣ ਲਈ ਡੋਰ ਸਟੈਪ ਸਰਵਿਸ ਸ਼ੁਰੂ ਕੀਤੀ ਗਈ ਹੈ, ਤਾਂ ਜੋ ਲੋਕ ਘਰ ਬੈਠ ਕੇ ਆਪਣਾ ਕੰਮ ਕਰਵਾ ਸਕਣ ਅਤੇ ਉਹਨਾਂ ਦਾ ਸਮਾਂ ਵੀ ਬਚੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਦੇ ਵਿੱਚ ਹਮੇਸ਼ਾ ਹਾਜ਼ਰ ਰਹੀ ਹੈ। ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ। ਆਉਣ ਵਾਲੇ ਸਮੇਂ ਦੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।

ਇਸ ਮੌਕੇ ਬੀਡੀਪੀਓ ਸਰਹਿੰਦ ਦੀਪਸ਼ਿਖਾ ਗਰਗ, ਜੇ ਈ ਗਗਨਦੀਪ ਸਿੰਘ, ਪੰਚਾਇਤ ਸਕੱਤਰ ਤਜਿੰਦਰ ਸਿੰਘ, ਮੈਂਬਰ ਜ਼ਿਲ੍ਹਾ ਪਰਿਸ਼ਦ ਬਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਸਿੰਘ, ਸ਼ਿੰਗਾਰਾ ਸਿੰਘ ਸਾਬਕਾ ਸਰਪੰਚ, ਸਰਪੰਚ ਹਰਪ੍ਰੀਤ ਕੌਰ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਹਰਕੇਸ਼ ਸਿੰਘ, ਜਸਵੰਤ ਕੌਰ, ਅਮਰੀਕ ਕੌਰ ਸਰਬਜੀਤ ( ਸਾਰੇ ਪੰਚ ) ਅਤੇ ਸਮੂਹ ਨਗਰ ਨਿਵਾਸੀ ਆਦਿ ਵੀ ਹਾਜਰ ਸਨ।

 

Tags: Lakhbir Singh Rai , Fatehgarh Sahib , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD