Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਕੁਲਜੀਤ ਸਿੰਘ ਰੰਧਾਵਾ

Kuljit Singh Randhawa, Dera Bassi, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਲਾਲੜੂ , 02 Jul 2026

Last updated on: Jul 02, 2026, 15:40 IST

ਪੰਜਾਬ ਸਰਕਾਰ ਦੀ ਲੋਕ-ਭਲਾਈ ਮੁਖੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਧਰਮਗੜ੍ਹ ਤੋਂ 69ਵੀਂ ਅਤੇ ਪਿੰਡ ਰਾਮਗੜ੍ਹ ਰੁੜਕੀ ਤੋਂ 70ਵੀਂ ਬੱਸ ਨੂੰ ਸ਼ਰਧਾਲੂਆਂ ਲਈ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਪੂਰਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਸਫ਼ਲਤਾਪੂਰਵਕ ਚਲਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਦਿਖਾਈ ਦੇਣ ਵਾਲੀ ਖੁਸ਼ੀ ਅਤੇ ਸੰਤੁਸ਼ਟੀ ਹੀ ਇਸ ਲੋਕ-ਪੱਖੀ ਯੋਜਨਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। 

ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਅਜਿਹੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ। ਇਸ ਮੌਕੇ ਪਿੰਡ ਧਰਮਗੜ੍ਹ ਦੀ ਸਰਪੰਚ ਸ੍ਰੀਮਤੀ ਪੂਨਮ ਰਾਣੀ (ਪਤਨੀ ਸ੍ਰੀ ਗੁਰਸੇਵਕ ਸਿੰਘ), ਸ੍ਰੀ ਗੁਰਮੁਖ ਸਿੰਘ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD