Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ

ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੋਹਰੀ ਰਹਿੰਦਿਆਂ 100 ਫੀਸਦੀ ਕੀਤਾ ਮੁਕੰਮਲ

Harpreet Singh, DC Barnala, Deputy Commissioner Barnala, Barnala, Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 02 Jul 2026

Last updated on: Jul 02, 2026, 16:45 IST

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਵਾਉਣ ਅਤੇ ਡਿਜੀਟਾਈਜੇਸ਼ਨ ਦਾ ਕੰਮ 100 ਫੀਸਦੀ ਮੁਕੰਮਲ ਕਰਨ ਵਿਚ ਜ਼ਿਲ੍ਹਾ ਬਰਨਾਲਾ ਦੇ ਹਲਕਾ 102 ਭਦੌੜ ਦੇ ਬੀ.ਐਲ.ਓ ਅੰਕੁਰ ਕੁਮਾਰ ਨੇ ਸੂਬੇ ਭਰ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਹਰਪ੍ਰੀਤ ਸਿੰਘ ਆਈ.ਏ.ਐੱਸ ਨੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਜਾਰੀ ਪ੍ਰਸ਼ੰਸਾ ਪੱਤਰ ਨਾਲ ਅੰਕੁਰ ਕੁਮਾਰ ਦਾ ਸਨਮਾਨ ਕੀਤਾ ਅਤੇ ਉਸਦੀ ਸ਼ਲਾਘਾ ਕੀਤੀ। 

ਓਹਨਾਂ ਕਿਹਾ ਕਿ ਬੀ.ਐਲ.ਓ ਅੰਕੁਰ ਕੁਮਾਰ ਬਾਕੀਆਂ ਲਈ ਵੀ ਮਿਸਾਲ ਹੈ ਜਿਸ ਨੇ ਬਹੁਤ ਮਿਹਨਤ ਅਤੇ ਸ਼ਿੱਦਤ ਨਾਲ ਇਹ ਕੰਮ ਨੇਪਰੇ ਚਾੜ੍ਹਿਆ ਹੈ। ਓਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 102 ਭਦੌੜ ਦੇ ਸ਼ਹਿਰ ਤਪਾ ਦੇ ਬੂਥ ਨੰਬਰ 94 ਦੇ ਬੀ.ਐਲ.ਓ ਅੰਕੁਰ ਕੁਮਾਰ ਨੇ ਪੰਜਾਬ ਭਰ ‘ਚੋਂ ਮੋਹਰੀ ਰਹਿੰਦਿਆਂ 100 ਫੀਸਦੀ ਗਣਨਾ ਫਾਰਮ ਭਰਵਾ ਕੇ ਡਿਜੀਟਾਈਜ਼ਡ ਕਰ ਦਿੱਤੇ ਹਨ।

ਅੰਕੁਰ ਕੁਮਾਰ, ਜੋ ਕਿ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਪਾ (ਲੜਕੇ) ਵਿਖੇ ਕੰਪਿਊਟਰ ਅਧਿਆਪਕ ਹਨ ਅਤੇ ਪਿਛਲੇ 7-8 ਸਾਲਾਂ ਤੋਂ ਬੂਥ ਲੈਵਲ ਅਫ਼ਸਰ (BLO) ਵਜੋਂ ਸੇਵਾ ਨਿਭਾ ਰਹੇ ਹਨ। ਬੂਥ ਨੰਬਰ 94, ਤਪਾ, ਵਿਧਾਨ ਸਭਾ ਚੋਣ ਹਲਕਾ 102 ਭਦੌੜ ਵਿਖੇ 731 ਵੋਟਰਾਂ ਦੀ ਜ਼ਿੰਮੇਵਾਰੀ ਸੰਭਾਲਦਿਆਂ, ਉਨ੍ਹਾਂ ਨੇ ਇੱਕ ਅਜਿਹਾ ਤਰੀਕਾ ਅਪਣਾਇਆ ਹੈ ਜੋ ਉਨ੍ਹਾਂ ਨੂੰ ਮੋਹਰੀ ਰਹਿਣ ਦੇ ਯੋਗ ਬਣਾਉਂਦਾ ਹੈ। 

ਉਨ੍ਹਾਂ ਦੀ ਤਿਆਰੀ ਵਿਸ਼ੇਸ਼ ਗਹਿਰੀ ਸੁਧਾਈ (SIR) ਤੋਂ ਕਾਫੀ ਪਹਿਲਾਂ ਹੀ ਸ਼ੁਰੂ ਹੋ ਗਈ ਸੀ। ਭਾਰਤੀ ਚੋਣ ਕਮਿਸ਼ਨ ਦੀ ਆਧਾਰ ਸੀਡਿੰਗ ਪ੍ਰਕਿਰਿਆ ਦੌਰਾਨ, ਉਨ੍ਹਾਂ ਨੇ ਬੜੀ ਬਾਰੀਕੀ ਨਾਲ ਇੱਕ ਅਜਿਹਾ ਡਾਟਾਬੇਸ ਤਿਆਰ ਕੀਤਾ ਜਿਸ ਵਿੱਚ ਹਰੇਕ ਵੋਟਰ ਦਾ ਨਾਮ, ਰਿਸ਼ਤੇਦਾਰ ਦਾ ਨਾਮ, ਮਕਾਨ ਨੰਬਰ, ਆਧਾਰ ਨੰਬਰ ਅਤੇ ਮੋਬਾਈਲ ਨੰਬਰ ਸ਼ਾਮਲ ਸੀ। ਜਦੋਂ ਪ੍ਰੀ-ਐਸ.ਆਈ.ਆਰ. ਮੈਪਿੰਗ ਦੀ ਪ੍ਰਕਿਰਿਆ ਸ਼ੁਰੂ ਹੋਈ, ਤਾਂ ਬੂਥ ਨੰਬਰ 94 ਨੇ 100% ਮੈਪਿੰਗ ਕੀਤੀ। ਅੰਕੁਰ ਨੇ ਪ੍ਰੀ-ਐਸ.ਆਈ.ਆਰ ਮੈਪਿੰਗ ਡਾਟਾ ਡਾਊਨਲੋਡ ਕੀਤਾ ਅਤੇ ਇੱਕ ਰਜਿਸਟਰ ਤਿਆਰ ਕੀਤਾ, ਜਿਸ ਵਿੱਚ ਹਰੇਕ ਵੋਟਰ ਦਾ ਐਪਿਕ (EPIC) ਨੰਬਰ, ਨਾਮ, ਰਿਸ਼ਤੇਦਾਰ ਦਾ ਨਾਮ, ਰਾਜ, ਵਿਧਾਨ ਸਭਾ ਚੋਣ ਹਲਕਾ, ਪਾਰਟ ਨੰਬਰ, ਸੀਰੀਅਲ ਨੰਬਰ ਅਤੇ ਹੋਰ ਲੋੜੀਂਦੇ ਵੇਰਵੇ ਸ਼ਾਮਲ ਸਨ, ਕਿਉਂਕਿ ਉਨ੍ਹਾਂ ਕੋਲ ਪਹਿਲਾਂ ਹੀ ਲਗਭਗ ਹਰ ਘਰ ਦੇ ਮੋਬਾਈਲ ਨੰਬਰ ਮੌਜੂਦ ਸਨ, ਇਸ ਲਈ ਉਨ੍ਹਾਂ ਬੂਥ ਨੰਬਰ 94 ਦੇ ਵੋਟਰਾਂ ਲਈ ਇੱਕ ਵਿਸ਼ੇਸ਼ ਵਟਸਐਪ ਗਰੁੱਪ ਬਣਾਇਆ। 

ਇਸ ਗਰੁੱਪ ਰਾਹੀਂ, ਉਹ ਵੋਟਰਾਂ ਨੂੰ ਐਸ.ਆਈ.ਆਰ. ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਲਗਾਤਾਰ ਸੂਚਿਤ ਕਰਦੇ ਰਹੇ ਅਤੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਮੋਹਰੀ ਰਹਿੰਦਿਆਂ ਮੁਕੰਮਲ ਕਰ ਲਿਆ। ਅੰਕੁਰ ਦਾ ਕਹਿਣਾ ਹੈ ਕਿ ਜੇਕਰ ਮੇਹਨਤ, ਲਗਨ ਤੇ ਯੋਜਨਾਬੰਦੀ ਨਾਲ ਕੰਮ ਕੀਤਾ ਜਾਵੇ ਤਾਂ ਕੰਮ ਬੋਝ ਵੀ ਨਹੀਂ ਲਗਦਾ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਵੀ ਚੜ੍ਹਦਾ ਹੈ।

ਇਸ ਮੌਕੇ ਐੱਸ.ਡੀ.ਐਮ ਤਪਾ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਭਦੌੜ ਆਯੂਸ਼ ਗੋਇਲ ਆਈ.ਏ.ਐਸ ਨੇ ਵੀ ਅੰਕੁਰ ਦੀ ਸ਼ਲਾਘਾ ਕੀਤੀ। ਓਹਨਾਂ ਕਿਹਾ ਕਿ ਸਾਰੇ ਬੀ.ਐਲ.ਓ ਪੂਰੀ ਮੇਹਨਤ ਨਾਲ ਇਸ ਕਾਰਜ ਵਿੱਚ ਜੁਟੇ ਹੋਏ ਹਨ।

 

Tags: Harpreet Singh , DC Barnala , Deputy Commissioner Barnala , Barnala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD