ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਅਟਾਰੀ-ਵਾਘਾ ਸਰਹੱਦ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ 68ਵੀਂ ਬੱਸ ਪਿੰਡ ਦੁਰਾਲੀ ਤੋਂ ਕਰਮਜੀਤ ਸਿੰਘ ਦੀ ਅਗਵਾਈ ਹੇਠ, ਜਦਕਿ 69ਵੀਂ ਬੱਸ ਸੈਕਟਰ-79 ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ।
ਮੇਅਰ ਨੇ ਕਿਹਾ ਕਿ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਯੋਜਨਾ ਅਧੀਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਤਾਲਮੇਲ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਦੀ ਨਿਯਮਤ ਰਿਪੋਰਟ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨਾਲ ਮਿਲ ਕੇ ਉਨ੍ਹਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਅਤੇ ਸ਼ਰਧਾ ਨੂੰ ਵੇਖਣਾ ਬਹੁਤ ਹੀ ਪ੍ਰੇਰਣਾਦਾਇਕ ਅਨੁਭਵ ਰਿਹਾ।
ਇਸ ਮੌਕੇ ਗੁਰਪ੍ਰੀਤ ਸਿੰਘ ਬੈਂਸ, ਭੁਪਿੰਦਰ ਸਿੰਘ ਜੋਹਲ, ਜਗਪਾਲ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਕਟਿਆਰ, ਸੁਖਦੇਵ ਸਿੰਘ, ਮਹਿਰ ਸਿੰਘ, ਜਸਬੀਰ ਸਿੰਘ, ਕੁਲਵਿੰਦਰ ਕੌਰ, ਸੰਤੋਸ਼ ਕੁਮਾਰੀ, ਹਰਦੀਪ ਕੌਰ, ਅਮਰਜੀਤ ਕੌਰ ਸਮੇਤ ਹੋਰ ਆਗੂ ਅਤੇ ਸ਼ਰਧਾਲੂ ਹਾਜ਼ਰ ਸਨ।