Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ, ਦਿੱਤੇ ਜ਼ਰੂਰੀ ਦਿਸ਼ਾ ਨਿਰਦੇਸ

Harpreet Singh, DC Barnala, Deputy Commissioner Barnala, Barnala, Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 02 Jul 2026

Last updated on: Jul 02, 2026, 17:15 IST

ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ, ਖੱਟਰ ਪੱਤੀ, ਤਪਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਿਰਧ ਘਰ ਲਈ ਵੱਧ ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਾਉਣ, ਬਜ਼ੁਰਗਾਂ ਦੇ ਨਿਯਮਿਤ ਡਾਕਟਰੀ ਚੈੱਕਅੱਪ, ਕੌਂਸਲਿੰਗ ਅਤੇ ਐਂਬੂਲੈਂਸ ਸਹੂਲਤ ਯਕੀਨੀ ਬਣਾਉਣ, ਬਿਲਡਿੰਗ ਦੀ ਸਾਂਭ-ਸੰਭਾਲ, ਸਫ਼ਾਈ, ਬਕਾਇਆ ਬਿਜਲੀ ਬਿੱਲ ਦੇ ਨਿਪਟਾਰੇ ਅਤੇ ਮਨਰੇਗਾ ਰਾਹੀਂ ਗਰਾਊਂਡ ਦੀ ਸਫ਼ਾਈ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਬਿਰਧ ਘਰ ਦੇ ਸਟੋਰ-ਸਟਾਕ, ਅਤੇ ਕਰਮਚਾਰੀਆਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਬਜ਼ੁਰਗਾਂ ਲਈ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਰਧ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।

ਓਹਨਾਂ ਕਿਹਾ ਕਿ ਜੇਕਰ ਆਸ ਪਾਸ ਕੋਈ ਲੋੜਵੰਦ/ ਬੇਸਹਾਰਾ ਬਜ਼ੁਰਗ ਹੈ ਤਾਂ ਉਸ ਦੀ ਬਿਰਧ ਘਰ ਲਈ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਜਿੱਥੇ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਬੁਢਾਪੇ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਆਵਾਸਪ੍ਰੀਤ ਕੌਰ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Harpreet Singh , DC Barnala , Deputy Commissioner Barnala , Barnala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD