Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਮੀਟ, ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ

Harchand Singh Barsat, Chairman Punjab Mandi Board, AAP Punjab, SAS Nagar, Sahibzada Ajit Singh Nagar, Punjab, Punjab News, Latest Punjab News

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ (ਮੋਹਾਲੀ) , 02 Jul 2026

Last updated on: Jul 02, 2026, 17:24 IST

ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਉੱਥੇ ਦੀ ਕਾਰਜਪ੍ਰਣਾਲੀ ਨੂੰ ਵੀ ਨੇੜਿਓਂ ਦੇਖਿਆ।

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਉੱਥੋਂ ਦੇ ਮਾਹਿਰਾਂ ਨਾਲ ਮੁਲਾਕਾਤ ਕੀਤੀ ਅਤੇ ਮੀਟ, ਮੱਛੀ ਤੇ ਸੀ- ਫੂਡ ਦੇ ਰੱਖ-ਰਖਾਵ, ਗੁਣਵੱਤਾ, ਕੋਲਡ ਚੇਨ ਸਟੋਰੇਜ, ਮਾਰਕੀਟਿੰਗ ਅਤੇ ਗਾਹਕਾਂ ਤੱਕ ਪਹੁੰਚਾਉਣ ਲਈ ਅਪਣਾਈਆਂ ਜਾ ਰਹੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇਖਿਆ ਕਿ ਰੋਜ਼ਾਨਾ ਆਉਣ ਵਾਲੇ ਉਤਪਾਦਾਂ ਦੀ ਖਰੀਦ-ਵੇਚ ਅਤੇ ਸਪਲਾਈ ਨੂੰ ਬਿਨਾਂ ਕਿਸੇ ਦੇਰੀ ਦੇ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਇਸ ਦੇ ਨਾਲ ਹੀ ਸ. ਬਰਸਟ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਮੰਡੀਆਂ ਵਿੱਚੋਂ ਨਿਕਲਣ ਵਾਲੇ ਕੂੜੇ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਰਤੀਆਂ ਜਾ ਰਹੀਆਂ ਨਵੀਨਤਮ ਵਿਗਿਆਨਕ ਤਕਨੀਕਾਂ ਦਾ ਅਧਿਐਨ ਕੀਤਾ। ਉਨ੍ਹਾਂ ਦੇਖਿਆ ਕਿ ਕਿਸ ਤਰ੍ਹਾਂ ਮਾਰਕੀਟ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਰੀਸਾਈਕਲ ਕੀਤਾ ਜਾਂਦਾ ਹੈ। 

ਸ. ਬਰਸਟ ਨੇ ਇਸ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਹਾਈ-ਟੈਕ ਪਲਾਂਟ ਬਹੁਤ ਲਾਹੇਵੰਦ ਸਾਬਤ ਹੋ ਸਕਦੇ ਹਨ। ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਨੂੰ ਹਾਈ-ਟੈਕ ਬਣਾਉਣ ਲਈ ਵਚਨਬੱਧ ਹੈ। 

ਪੈਰਿਸ ਦੀ ਮੀਟ-ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦੇ ਦੌਰੇ ਦੌਰਾਨ ਜੋ ਵੀ ਤਜ਼ਰਬਾ ਹਾਸਲ ਹੋਇਆ ਹੈ, ਉਸ ਨੂੰ ਮੰਡੀਆਂ ਵਿੱਚ ਅਪਣਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੌਸਾਂਬ ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਪੂਰੇ ਦੇਸ਼ ਦੀਆਂ ਮੰਡੀਆਂ ਵਿੱਚ ਸਫ਼ਾਈ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਜਾਵੇ ਅਤੇ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤੇ ਜਾਣ, ਤਾਂ ਜੋ ਮੰਡੀਆਂ ਦੇ ਕੂੜੇ ਅਤੇ ਰਹਿੰਦ-ਖੁੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਹੋ ਸਕੇ ਅਤੇ ਵਾਤਾਵਰਣ ਦੀ ਰਾਖੀ ਦੇ ਨਾਲ-ਨਾਲ ਕਿਸਾਨਾਂ ਤੇ ਵਪਾਰੀਆਂ ਨੂੰ ਇੱਕ ਸਾਫ਼-ਸੁਥਰਾ ਮਾਹੌਲ ਮਿਲ ਸਕੇ ਤੇ ਖਪਤਕਾਰਾਂ ਤੱਕ ਵਧੀਆ ਅਤੇ ਸਾਫ਼-ਸੁਥਰਾ ਫੂਡ ਪਹੁੰਚਾਇਆ ਜਾ ਸਕੇ। 

ਉਨ੍ਹਾਂ ਉਮੀਦ ਜਤਾਈ ਕਿ ਇਸ ਅੰਤਰਰਾਸ਼ਟਰੀ ਦੌਰੇ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਨਵੇਂ ਰਾਹ ਖੋਲ੍ਹਣਗੀਆਂ ਅਤੇ ਖੇਤੀਬਾੜੀ ਮੰਡੀਕਰਨ ਢਾਂਚੇ ਵਿੱਚ ਵੱਡੇ ਅਤੇ ਸਕਾਰਾਤਮਕ ਸੁਧਾਰ ਲਿਆਉਣਗੀਆਂ।

 

Tags: Harchand Singh Barsat , Chairman Punjab Mandi Board , AAP Punjab , SAS Nagar , Sahibzada Ajit Singh Nagar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD