Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ

ਵਿਦਿਆਰਥੀਆਂ ਨੂੰ ਮਿਲੇਗਾ ਪ੍ਰਸ਼ਾਸਨ ਨੂੰ ਨੇੜਿਓਂ ਸਮਝਣ ਦਾ ਮੌਕਾ - ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala, Punjab, Punjab News, Latest Punjab News

Gurpreet Singh

Gurpreet Singh

5 Dariya News

ਪਟਿਆਲਾ , 02 Jul 2026

Last updated on: Jul 02, 2026, 17:40 IST

ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਜਪ੍ਰਣਾਲੀ, ਪੰਜਾਬ ਸਰਕਾਰ ਦੀ ਲੋਕ ਨੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗਤੀਵਿਧੀਆਂ ਬਾਰੇ ਨੇੜਿਓਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ 'ਚੇਤਨਾ' ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।

ਡੀ ਸੀ ਨੇ ਦੱਸਿਆ ਕਿ ਇਸ ਉਪਰਾਲੇ ਅਧੀਨ ਹਰ ਮਹੀਨੇ ਦੇ ਵੀਰਵਾਰ ਨੂੰ ਵਿਦਿਆਰਥੀਆਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਜਾਵੇਗਾ, ਤਾਂ ਜੋ ਉਹ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਵਿਹਾਰਕ ਤੌਰ 'ਤੇ ਸਮਝ ਸਕਣ ਅਤੇ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।ਇਸ ਦੌਰਾਨ  ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਗਿਆਰਵੀਂ ਜਮਾਤ ਦੇ 30 ਵਿਦਿਆਰਥੀਆਂ, ਜਿਨ੍ਹਾਂ ਵਿੱਚ 15 ਲੜਕੀਆਂ ਅਤੇ 15 ਲੜਕੇ ਸ਼ਾਮਲ ਸਨ, ਨੇ ਭਾਗ ਲਿਆ।   

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ, ਸਰਕਾਰੀ ਦਫ਼ਤਰਾਂ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਵਿੱਚ ਵੀ ਸਹਾਈ ਸਾਬਤ ਹੋਣਗੇ।

 ਡਿਪਟੀ ਕਮਿਸ਼ਨਰ ਨੇ  ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ  ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਵੱਖ-ਵੱਖ ਵਿਭਾਗਾਂ, ਜਿਨ੍ਹਾਂ ਵਿੱਚ ਸੀਐਮ ਵਿੰਡੋ, ਸੇਵਾ ਕੇਂਦਰ, ਫਰਦ ਕੇਂਦਰ, ਤਹਿਸੀਲ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਵੂਮੈਨ ਥਾਣਾ ਸ਼ਾਮਲ ਸਨ, ਦਾ ਦੌਰਾ ਕਰਵਾਇਆ ਜਾਵੇ। ਸਬੰਧਿਤ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਹਰ ਵਿਭਾਗ ਦੇ ਕੰਮਕਾਜ, ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਵਿਦਿਅਕ ਦੌਰੇ ਨੂੰ ਵਿਦਿਆਰਥੀਆਂ ਵੱਲੋਂ ਬਹੁਤ ਹੀ ਲਾਭਦਾਇਕ ਅਤੇ ਗਿਆਨਵਰਧਕ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ ਹੈ, ਜੋ ਭਵਿੱਖ ਵਿੱਚ ਉਨ੍ਹਾਂ ਦੇ ਵਿਅਕਤੀਗਤ ਅਤੇ ਪੇਸ਼ੇਵਰ ਵਿਕਾਸ ਲਈ ਬਹੁਤ ਸਹਾਇਕ ਸਾਬਤ ਹੋਵੇਗਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਸ਼ਰਮਾ, ਨੋਡਲ ਅਧਿਕਾਰੀ ਜਗਮੀਤ ਸਿੰਘ (ਹੈੱਡਮਾਸਟਰ, ਸਰਕਾਰੀ ਹਾਈ ਸਕੂਲ ਅਰਨੇਟੂ) ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜਨੀਸ਼ ਗੁਪਤਾ ਦੀ ਅਗਵਾਈ ਅਤੇ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰਵਾਇਆ ਗਿਆ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD