Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਓਟ ਕੇਂਦਰਾਂ ਅਤੇ ਨਸ਼ਾ ਛੁਡਾਓ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

Dalwinderjit Singh, DC Amritsar, Amritsar, Deputy Commissioner Amritsar, Punjab, Punjab News, Latest Punjab News, Anti Drug Mission, Drive Against Drugs, War Against Drugs, Yudh Nashian Virudh

Gurpreet Singh

Gurpreet Singh

5 Dariya News

ਅੰਮ੍ਰਿਤਸਰ , 02 Jul 2026

Last updated on: Jul 02, 2026, 17:53 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਓਟ (ਓਪੀਓਇਡ ਅਸਿਸਟਡ ਟਰੀਟਮੈਂਟ) ਕੇਂਦਰਾਂ ਵਿੱਚ ਨਸ਼ਾ ਪੀੜਤ ਵਿਅਕਤੀਆਂ ਦੇ ਕੀਤੇ ਜਾ ਰਹੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਓਟ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। 

ਇਸ ਮੌਕੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਨਰਵਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ `ਤੇ ਸਮੀਖਿਆ ਬਹੁਤ ਜ਼ਰੂਰੀ ਹੈ। 

ਉਨ੍ਹਾਂ ਦੱਸਿਆ ਕਿ ਹੁਣ ਇਸ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਰ 15 ਦਿਨਾਂ ਬਾਅਦ ਨਿਯਮਿਤ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਤਾਂ ਜੋ ਨਸ਼ਾ ਮੁਕਤੀ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਤੁਰੰਤ ਕੀਤੇ ਜਾ ਸਕਣ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਮਯਾਬੀ ਲਈ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ ਦਿਨ-ਰਾਤ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚ ਫਸੇ ਹਨ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰਜ਼ ਵੱਲੋਂ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ `ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੰਦਾ ਰਹੇਗਾ। ਮੀਟਿੰਗ ਦੌਰਾਨ ਸ੍ਰੀ ਧਵਨ ਨੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ `ਤੇ ਵੀ ਜ਼ੋਰ ਦਿੱਤਾ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ ਯੋਜਨਾ ਸਬੰਧੀ ਆਪਣੇ ਸੁਝਾਅ ਵੀ ਪੇਸ਼ ਕੀਤੇ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਇੰਚਾਰਜ ਸ੍ਰੀ ਹਨੀ ਨਾਹਰ, ਰਣਜੀਤ ਸਿੰਘ, ਕੁਲਦੀਪ ਸਿੰਘ ਅਤੇ ਸੁਖਦੀਪ ਸਿੰਘ ਵੀ ਹਾਜ਼ਰ ਸਨ।

 

 

Tags: Dalwinderjit Singh , DC Amritsar , Amritsar , Deputy Commissioner Amritsar , Punjab , Punjab News , Latest Punjab News , Anti Drug Mission , Drive Against Drugs , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD