Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ

ਨੌਜਵਾਨ ਨਸ਼ਾ ਛੱਡ ਖੇਡਾਂ ਦਾ ਹਿੱਸਾ ਬਣਨ: ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਲਹਿਰਾਗਾਗਾ , 02 Jul 2026

Last updated on: Jul 02, 2026, 18:24 IST

ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਅਮਰਿੰਦਰ ਪਾਲ ਸਿੰਘ ਹਲਕਾ ਲਹਿਰੇ ਦਾ ਮਾਣ ਅਤੇ ਸਨਮਾਨ ਹੈ। ਜੋ ਕਿ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਬਣ ਗਿਆ। ਉਨ੍ਹਾਂ ਅਮਰਿੰਦਰ ਪਾਲ ਸਿੰਘ ਤੇ ਫਖਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਰੂਰਤ ਹੈ ਕਿ ਅੱਜ ਉਹ ਨਸ਼ੇ ਦਾ ਤਿਆਗ ਕਰਦੇ ਹੋਏ ਅਮਰਿੰਦਰ ਪਾਲ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਖੇਡਾਂ ਦਾ ਹਿੱਸਾ ਬਣਦਿਆਂ ਇੱਕ ਮਜਬੂਤ ਦੇਸ਼ ਸਮਾਜ ਅਤੇ ਸੂਬੇ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪਿੰਡ ਖੇਡ ਸਟੇਡੀਅਮ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਜੋ ਖਿਡਾਰੀ ਨੈਸ਼ਨਲ, ਇੰਟਰਨੈਸ਼ਨਲ ਪੱਧਰ ਤੇ ਪੰਜਾਬ ਦਾ ਨਾਮ ਰੋਸ਼ਨ ਕਰਨਗੇ ਉਹਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ। ਇਸ ਮੌਕੇ ਇੰਟਰਨੈਸ਼ਨਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਏਵੀਸੀ ਕੱਪ ਵਿੱਚ ਭਾਰਤ ਨੇ 40 ਸਾਲ ਬਾਅਦ ਕਾਂਸੀ ਦਾ ਮੈਡਲ ਜਿੱਤਿਆ ਹੈ। 

ਉਹਨਾਂ ਦੱਸਿਆ ਕਿ ਉਹ 2015-16 ਤੋਂ ਵਾਲੀਬਾਲ ਖੇਡਣੀ ਸ਼ੁਰੂ ਕੀਤੀ ਤੇ ਪੰਜਾਬੀ ਯੂਨੀਵਰਸਿਟੀ ਤੋਂ ਟੀਮ ਦਾ ਹਿੱਸਾ ਬਣੇ ,ਓਪਨ ਟਰਾਇਲ ਵਿੱਚ ਉਨ੍ਹਾਂ ਦੀ ਇੰਡੀਅਨ ਟੀਮ ਵਿੱਚ ਸਿਲੈਕਸ਼ਨ ਹੋਈ ,ਉਸ ਤੋਂ ਬਾਅਦ ਬੰਗਲੌਰ ਚ ਟਰਾਇਲ ਦੌਰਾਨ ਭਾਰਤੀ ਟੀਮ ਦਾ ਹਿੱਸਾ ਬਣੇ, ਏਵੀਸੀ ਕੱਪ ਜਿੱਤਣ ਤੋਂ ਬਾਅਦ ਹੁਣ ਅਗਲੇ ਮਹੀਨੇ ਜਪਾਨ ਵਿੱਚ ਕੱਪ ਹੋਣਾ ਹੈ, ਜਿਸ ਦੇ ਲਈ ਉਹ ਜਾਣਗੇ ਅਤੇ ਉਮੀਦ ਕਰਦੇ ਹਾਂ ਕਿ ਭਾਰਤੀ ਟੀਮ ਭਾਰਤ ਲਈ ਗੋਲਡ ਮੈਡਲ ਲੈ ਕੇ ਆਵੇਗੀ, ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੇਡਾਂ ਦਾ ਹਿੱਸਾ ਬਣਨ ਤਾਂ ਜੋ ਇੱਕ ਮਜਬੂਤ ਦੇਸ਼ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ। 

ਇਸ ਮੌਕੇ ਮੰਤਰੀ ਗੋਇਲ ਬੇਟੇ ਐਡਵੋਕੇਟ ਗੌਰਵ ਗੋਇਲ, ਯੂਥ ਆਗੂ ਅਜੈ ਕੁਮਾਰ ਠੋਲੀ, ਮੇਘ ਰਾਜ ਜਵੀਨ ਸਿੰਘ ਸਰਪੰਚ ਲਹਿਲ ਖੁਰਦ,ਸੀਸਪਾਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਤੋਂ ਇਲਾਵਾ ਹੋਰ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD