Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ

ਡੀ-ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਨਵਜੋਤ ਕੌਰ

Navjot Kaur, DC Mansa, Deputy Commissioner Mansa, Mansa, Punjab, Punjab News, Latest Punjab News

Gurpreet Singh

Gurpreet Singh

5 Dariya News

ਮਾਨਸਾ , 02 Jul 2026

Last updated on: Jul 02, 2026, 18:40 IST

ਬਰਸਾਤੀ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਅਤੇ ਅਗੇਤੇ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ, ਘੱਗਰ ਦਰਿਆ ਵਿੱਚ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ 5 ਪ੍ਰਮੁੱਖ ਥਾਵਾਂ 'ਤੇ ਮਿੱਟੀ-ਗਾਰ ਕੱਢਣ ਅਤੇ ਸਫ਼ਾਈ (ਡੀ- ਸਿਲਟਿੰਗ) ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਾਰੀਆਂ ਨਿਰਧਾਰਿਤ ਥਾਵਾਂ 'ਤੇ ਡੀ ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘੱਗਰ ਦਰਿਆ ਅੰਦਰ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ  ਘੱਗਰ ਨੇੜੇ ਪਿੰਡ ਸਰਦੂਲੇਵਾਲਾ, ਪਿੰਡ ਧਿੰਗਾਨਾ, ਭਗਵਾਨਪੁਰ ਹਿੰਗਣਾ ਅਤੇ ਆਹਲੂਪੁਰ ਦੇ ਨਜ਼ਦੀਕੀ ਖੇਤਰ, ਪਿੰਡ ਭੱਲਣਵਾੜਾ, ਪਿੰਡ ਫੂਸ ਮੰਡੀ ਅਤੇ ਮੀਰਪੁਰ ਖੁਰਦ ਦੇ ਨੇੜਲੇ ਹਿੱਸੇ ਅਤੇ ਘੱਗਰ ਦਰਿਆ ਸਰਦੂਲਗੜ੍ਹ ਨਜ਼ਦੀਕ ਸਟੀਲ ਫੁੱਟ ਬ੍ਰਿਜ ਵਿਖੇ ਡੀ-ਸਿਲਟਿੰਗ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੂੰ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਉਹ ਘੱਗਰ ਦਰਿਆ ਸਮੇਤ ਇਲਾਕੇ ਦੇ ਹੋਰ ਬਰਸਾਤੀ ਨਾਲਿਆਂ ਵਿੱਚ ਪਾਣੀ ਦੇ ਪੱਧਰ ਉੱਤੇ ਨਿਰੰਤਰ ਚੌਕਸੀ ਰੱਖਣ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਐਸ.ਪੀ. ਪ੍ਰਦੀਪ ਸੰਧੂ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਪਰਮਿੰਦਰ ਸਿੰਘ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD