Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ : ਸੀ.ਈ.ਓ. ਅਨਿੰਦਿਤਾ ਮਿਤਰਾ

Anindita Mitra, Election Commision Punjab, ECI, Chief Electoral Officer Punjab, CEO Punjab, Punjab, Punjab News, Latest Punjab News, Punjab Adminstration

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 10:47 IST

ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ।

ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ।

ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ਸਕੇ। ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਭਰੇ ਹੋਏ ਗਣਨਾ ਫਾਰਮ ਇੱਕਤਰ ਕਰਨ ਦਾ ਕਾਰਜ ਵੀ ਆਰੰਭ ਕਰ ਦਿੱਤਾ ਗਿਆ ਹੈ। 

ਉਹਨਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਡਿਜੀਟਲਾਈਜੇਸ਼ਨ ਦਾ ਕੰਮ ਵੀ ਆਰੰਭ ਹੋ ਗਿਆ ਹੈ। ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਗਣਨਾ ਫਾਰਮ ਭਰਨ ਨੂੰ ਯਕੀਨੀ ਬਣਾਉਣ ਅਤੇ ਬੀ.ਐੱਲ.ਓਜ਼. ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਵੱਡੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕਾਰਜ 24 ਜੁਲਾਈ, 2026 ਤੱਕ ਕੀਤਾ ਜਾਵੇਗਾ।

 

Tags: Anindita Mitra , Election Commision Punjab , ECI , Chief Electoral Officer Punjab , CEO Punjab , Punjab , Punjab News , Latest Punjab News , Punjab Adminstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD