Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੈਂਡ ਪੂਲਿੰਗ ਪਾਲਿਸੀ - ‘ਝੂਠੇ ਬਦਲਾਅ’ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਉਜਾੜਨ 'ਤੇ ਉਤਾਰੂ : ਕੇਵਲ ਸਿੰਘ ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 10:48 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਆਪ' ਸਰਕਾਰ ਵਲੋਂ ਦੁਬਾਰਾ ਲਿਆਂਦੀ ਜਾ ਰਹੀ 'ਲੈਂਡ ਪੂਲਿੰਗ ਪਾਲਿਸੀ' ਦਾ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਸਿੱਧਾ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਇਹ ‘ਝੂਠੇ ਬਦਲਾਅ’ ਵਾਲੀ ਸਰਕਾਰ ਅਸਲ ਵਿੱਚ ਦਿੱਲੀ ਦੇ ਇਸ਼ਾਰਿਆਂ ਅਤੇ ਉੱਥੋਂ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ, ਜਿਸ ਦਾ ਮਕਸਦ ਪੰਜਾਬ ਦਾ ਵਿਕਾਸ ਨਹੀਂ ਬਲਕਿ ਇੱਥੋਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣਾ ਹੈ।

ਭਾਜਪਾ ਪ੍ਰਧਾਨ ਨੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸਵਾਲ ਕੀਤਾ ਕਿ ਸਰਕਾਰ ਸਾਨੂੰ ਇਹ ਦੱਸੇ ਕਿ ਕੀ ਕਦੇ ਕਮਰਸ਼ੀਅਲ ਜਾਂ ਰਿਹਾਇਸ਼ੀ ਪਲਾਟਾਂ ਨਾਲ ਘਰ ਚੱਲਦੇ ਹਨ? ਜ਼ਮੀਨਾਂ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹਨ। ਇਹਨਾਂ ਪਲਾਟਾਂ ਨੇ ਕਿਸਾਨਾਂ ਦੇ ਪਰਿਵਾਰਾਂ ਨੂੰ ਖਾਣ ਲਈ ਰੋਟੀ ਨਹੀਂ ਦੇਣੀ।

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਪਿਛਲੇ ਸਾਲ ਇਹੀ ਪਾਲਿਸੀ ਲਿਆਂਦੀ ਸੀ, ਉਦੋਂ ਵੀ ਪੰਜਾਬ ਦੇ ਕਿਸਾਨਾਂ ਨੇ ਇਸ ਦਾ ਡੱਟ ਕੇ ਵਿਰੋਧ ਕੀਤਾ ਸੀ। ਇਹ ਕੋਈ ਵਿਕਾਸ ਦੀ ਨੀਤੀ ਨਹੀਂ, ਬਲਕਿ ਕੇਜਰੀਵਾਲ ਐਂਡ ਪਾਰਟੀ ਦੀ ਪੰਜਾਬ ਨੂੰ ਲੁੱਟਣ ਅਤੇ ਕਿਸਾਨਾਂ ਨੂੰ ਉਜਾੜ ਕੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।

ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ 'ਤੇ ਤੰਜ਼ ਕਸਦਿਆਂ ਕਿਹਾ ਕਿ 2022 ਵਾਂਗੂ ਇਹ 'ਝਾੜੂ ਵਾਲੀ ਸਰਕਾਰ' ਇੱਕ ਵਾਰ ਫਿਰ ਕਿਸਾਨਾਂ ਨੂੰ ਝੂਠੇ ਸੁਫ਼ਨੇ ਦਿਖਾਉਣ ਲੱਗੀ ਹੈ। ਪਰ ਸਰਕਾਰ ਇਹ ਭੁੱਲ ਜਾਵੇ ਕਿ ਹੁਣ ਪੰਜਾਬ ਦੇ ਲੋਕ ਇਹਨਾਂ ਦੇ ਝਾਂਸੇ ਵਿੱਚ ਆਉਣਗੇ।

ਦਿੱਲੀ ਤੋਂ ਹਾਰੇ ਹੋਏ ਘੁਟਾਲੇਬਾਜ਼ ਇਹਨਾਂ ਨੀਤੀਆਂ ਦਾ ਖਰੜਾ ਤਿਆਰ ਕਰ ਰਹੇ ਹਨ, ਜਿਨ੍ਹਾਂ ਦਾ ਇੱਕੋ-ਇੱਕ ਜ਼ੋਰ ਪੰਜਾਬ ਦੇ ਸਾਧਨਾਂ ਨੂੰ ਲੁੱਟਣ 'ਤੇ ਲੱਗਿਆ ਹੋਇਆ ਹੈ। ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਅਤੇ ਦੋ-ਟੁੱਕ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਚੱਟਾਨ ਵਾਂਗ ਡੱਟ ਕੇ ਖੜ੍ਹੀ ਹੈ। 

ਇਸ ਲੈਂਡ ਪੂਲਿੰਗ ਪਾਲਿਸੀ ਨੇ ਕਿਸਾਨਾਂ ਅਤੇ ਪੂਰੇ ਪੰਜਾਬ ਦਾ ਸਿਰਫ਼ ਤੇ ਸਿਰਫ਼ ਨੁਕਸਾਨ ਹੀ ਕਰਨਾ ਹੈ। ਅਸੀਂ ਇਸ ਕਿਸਾਨ ਵਿਰੋਧੀ ਨੀਤੀ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਇਹ ਫੈਸਲਾ ਬਦਲਣਾ ਹੀ ਪਵੇਗਾ ਅਤੇ ਪਾਲਿਸੀ ਰੱਦ ਕਰਨੀ ਪਵੇਗੀ। 

'ਆਪ' ਸਰਕਾਰ ਇੱਕ ਵਾਰ ਫਿਰ ਯੂ-ਟਰਨ ਮਾਰਨ ਲਈ ਤਿਆਰ ਰਹੇ, ਕਿਉਂਕਿ ਪੰਜਾਬ ਦੇ ਕਿਸਾਨ ਹੁਣ ਇਹਨਾਂ ਝੂਠੇ ਇਨਕਲਾਬੀਆਂ ਤੋਂ ਹੋਰ ਧੋਖਾ ਬਰਦਾਸ਼ਤ ਨਹੀਂ ਕਰਨਗੇ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD