Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Jalandhar Police, Jalandhar, Punjab News, Latest Punjab News

Web Admin

Web Admin

5 Dariya News

ਜਲੰਧਰ , 02 Jul 2026

Last updated on: Jul 03, 2026, 11:13 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪੀ ਸੀ, ਜਿਸ ਵਿੱਚ 2025-26 ਦੇ ਅਕਾਦਮਿਕ ਸੈਸ਼ਨ ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ।

ਇਸ ਤੋਂ ਬਾਅਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼  ਅਨੁਸਾਰ, ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD