Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 11:21 IST

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ 'ਆਓਸਟੀ ਪਾਲਿਸੀ' ਵਿੱਚ ਵੀ ਕਈ ਬਦਲਾਅ ਕੀਤੇ ਹਨ।

ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1,600 ਵਰਗ ਗਜ਼ ਦੀ ਬਜਾਏ 1,630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।

ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ।

ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ 'ਸਹੂਲੀਅਤ ਸਰਟੀਫਿਕੇਟ' ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ।

ਵਿਕਲਪਕ ਤੌਰ 'ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ 'ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ। ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ 'ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ।

ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, "ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1,000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1,600 ਵਰਗ ਗਜ਼ ਤੋਂ ਵਧਾ ਕੇ 1,630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD