Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ਐਸਆਈਆਰ ਦੌਰਾਨ ਮੁੱਖ ਨਾਗਰਿਕ ਸੇਵਾਵਾਂ ਲਈ ਫੀਸਾਂ ਮੁਆਫ਼ ਕੀਤੀਆਂ

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ : ਹਰਪਾਲ ਸਿੰਘ ਚੀਮਾ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 11:25 IST

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ਵਿੱਚ ਛੋਟ ਦਿੱਤੀ ਜਾਵੇਗੀ , ਉਹਨਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸੇਵਾਵਾਂ ਸ਼ਾਮਲ ਹਨ।

ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ। ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੂੰ ਫੈਸਲਾ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਨਿਰਦੇਸ਼ ਅਤੇ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।

ਗੁੱਡ ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਹੋਰ ਸਬੰਧਤ ਵਿਭਾਗਾਂ ਦੇ ਨਾਲ, ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਕਾਰਵਾਈਆਂ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ। ਇਹਨਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਦੀ ਛੋਟ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਜਮ੍ਹਾਂ ਕਰਾਉਣ ਲਈ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ਾਂ ਦੀ ਲੋੜ ਹੈ।

ਉਹਨਾਂ ਕਿਹਾ,"ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵੇਲੇ ਕੋਈ ਵਿੱਤੀ ਬੋਝ ਨਾ ਪਵੇ।"

 

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD