Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਹਜ਼ਾਰਾਂ ਵਸਨੀਕਾਂ ਲਈ ਕਲੋਨੀਆਂ ਨਿਯਮਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਨਿਯਮ 31 ਵਿੱਚ ਕੀਤੀ ਸੋਧ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 11:34 IST

ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ਦੇ ਅੰਦਰ ਸਥਿਤ ਯੋਗ ਕਲੋਨੀਆਂ ਅਤੇ ਮਾਸਟਰ ਪਲਾਨ ਅਧੀਨ ਨਿਰਧਾਰਤ ਖੇਤੀਬਾੜੀ ਵਾਲੀ ਜ਼ਮੀਨ 'ਤੇ ਵੀ ਲਾਗੂ ਹੋਣਗੇ, ਪਰ ਗਮਾਡਾ ਦੇ ਖੇਤਰੀ ਯੋਜਨਾ ਅਧੀਨ ਆਉਣ ਵਾਲੇ ਪਲਾਟਾਂ ਲਈ ਇਹ ਸੋਧ ਲਾਗੂ ਨਹੀਂ ਹੋਵੇਗੀ। ਸੋਧੇ ਹੋਏ ਨਿਯਮ ਤਹਿਤ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਗਈ ਹੈ।

ਅਣਅਧਿਕਾਰਤ ਕਲੋਨੀਆਂ ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਅਧੀਨ ਰੱਦ ਕਰ ਦਿੱਤੀਆਂ ਗਈਆਂ ਸਨ, ਉਹ ਵੀ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂ। ਪੂਰੀਆਂ ਤੇ ਬਿਲਕੁਲ ਦਰੁਸਤ ਅਰਜ਼ੀਆਂ ਨੂੰ 30 ਦਿਨਾਂ ਦੇ ਅੰਦਰ ਆਰਜ਼ੀ ਰੈਗੂਲਰਾਈਜੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ, ਜਦੋਂ ਕਿ ਸੋਧੇ ਹੋਏ ਨਿਯਮ ਤਹਿਤ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਛੇ ਮਹੀਨੇ ਵਿਚਕਾਰ ਨਿਬੇੜਾ ਕਰ ਦਿੱਤਾ ਜਾਵੇਗਾ।

ਰਿਹਾਇਸ਼ੀ ਅਤੇ ਉਦਯੋਗਿਕ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਲੋਨੀ ਦੇ ਕੁੱਲ ਖੇਤਰ 'ਤੇ ਪ੍ਰਚਲਿਤ ਕੁਲੈਕਟਰ ਰੇਟ ਦੇ ਪੰਜ ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ ਵਪਾਰਕ ਕਲੋਨੀਆਂ ਲਈ ਪ੍ਰਚਲਿਤ ਵਪਾਰਕ ਕਲੈਕਟਰ ਰੇਟ ਦੇ 10 ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਦੇਣੀ ਪਵੇਗੀ। ਆਰਜ਼ੀ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਰੀ ਕਰਨ ਅਤੇ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਦੇ ਭੁਗਤਾਨ ਤੋਂ ਬਾਅਦ ਵਿਅਕਤੀਗਤ ਪਲਾਟ ਧਾਰਕ ਆਪਣੇ ਸਬੰਧਤ ਪਲਾਟਾਂ ਲਈ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਪ੍ਰਚਲਿਤ ਇਮਾਰਤ ਨਿਯਮਾਂ ਅਨੁਸਾਰ ਪ੍ਰਵਾਨਗੀਆਂ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ।

ਪਲਾਟ ਧਾਰਕ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਜਮ੍ਹਾ ਕਰਨ ਤੋਂ ਬਾਅਦ ਆਪਣੇ ਪਲਾਟਾਂ ਨੂੰ ਰਜਿਸਟਰ ਵੀ ਕਰ ਸਕਣਗੇ। ਜਿੱਥੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਰਾਹੀਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਰੇਰਾ ਦੇ ਉਪਬੰਧ ਲਾਗੂ ਨਹੀਂ ਹੋਣਗੇ। ਉਥੇ ਪ੍ਰਮੋਟਰ ਜਾਂ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ, ਸਮਰੱਥ ਅਧਿਕਾਰੀਆਂ ਤੋਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਅਤੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜ਼ਿੰਮੇਵਾਰ ਹੋਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਉਨ੍ਹਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਉਹਨਾਂ ਕਿਹਾ, “ਸਰਕਾਰ ਨੇ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਹੈ। ਉਹ ਅਣਅਧਿਕਾਰਤ ਕਲੋਨੀਆਂ ਵੀ, ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਤਹਿਤ ਰੱਦ ਕਰ ਦਿੱਤੀਆਂ ਗਈਆਂ ਸਨ, ਹੁਣ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂI "

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD