Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ

ਜਾਇਜ਼ ਮੰਗਾਂ ‘ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

Tarunpreet Singh Sond, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 11:37 IST

ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8,000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟਰੈਕ ਮੋਡ ਵਿੱਚ ਹੱਲ ਕਰਨ ਦੀ ਹਦਾਇਤ ਕੀਤੀ।

ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD