Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਲਾਲਾਬਾਦ ਵਿਚ ਵਿਕਾਸ ਦਾ ਦੌਰ ਮੁੜ ਸ਼ੁਰੂ ਕਰਨ ਵਾਸਤੇ ਮਿਉਂਸਪਲ ਚੋਣਾਂ ਵਿਚ ਅਕਾਲੀ ਦਲ ਨੂੰ ਵੋਟਾਂ ਪਾਓ: ਸੁਖਬੀਰ ਸਿੰਘ ਬਾਦਲ

ਔਰਤਾਂ ਨਾਲ ਕੀਤੀ ਮੁਲਾਕਾਤ ਜਿਹਨਾਂ ਦੱਸਿਆ ਕਿ ਉਹਨਾਂ ਦੇ ਖ਼ਾਤਿਆਂ ਵਿਚ ਕੋਈ ਪੈਸਾ ਨਹੀਂ ਆਇਆ ਤੇ ਸਮਾਜਿਕ ਲਾਭਾਂ ਵਿਚ ਵੀ ਕਟੌਤੀ ਹੋ ਗਈ ਹੈ

Sukhbir Singh Badal, Shiromani Akali Dal, SAD, Akali Dal, Jalalabad

5 Dariya News

5 Dariya News

5 Dariya News

ਜਲਾਲਾਬਾਦ , 02 Jul 2026

Last updated on: Jul 03, 2026, 11:47 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਮਿਉਂਸਪਲ ਚੋਣਾਂ ਵਿਚ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਇਸ ਸ਼ਹਿਰ ਵਿਚ ਵਿਕਾਸ ਦੇ ਦੌਰ ਦੀ ਮੁੜ ਤੋਂ ਸ਼ੁਰੂਆਤ ਕੀਤੀ ਜਾ ਸਕੇ।ਅੱਜ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਜਨਤਕ ਇਕੱਠਾਂ ਵਾਲੇ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸ਼ਹਿਰ ਵਿਚ ਰਿਕਾਰਡ ਵਿਕਾਸ ਕਾਰਜ ਹੋਏ ਸਨ ਜਿਸ ਦੌਰਾਨ ਸ਼ਹਿਰ ਵਿਚ ਸੜਕਾਂ ਦਾ ਨੈਟਵਰਕ ਤੇ ਸੀਵਰੇਜ ਸਹੂਲਤਾਂ ਸਮੇਤ ਸਾਰੇ ਸ਼ਹਿਰ ਦਾ ਆਧੁਨਿਕੀਕਰਨ ਕੀਤਾ ਗਿਆ ਤੇ ਸਿੱਖਿਆ ਤੇ ਮੈਡੀਕਲ ਸਹੂਲਤਾਂ ਵੀ ਅਪਗ੍ਰੇਡ ਕੀਤੀਆਂ ਗਈਆਂ, ਪਰ ਪਿਛਲੇ ਸਾਢੇ 9 ਸਾਲਾਂ ਤੋਂ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਸ਼ਹਿਰ ਤੇ ਹਲਕੇ ਵਿਚ ਵਿਕਾਸ ਕਾਰਜ ਮੁੜ ਸ਼ੁਰੂ ਕੀਤੇ ਜਾ ਸਕਣ ਤੇ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਉਹਨਾਂ ਨਾਲ ਧੋਖਾ ਕੀਤਾ ਹੈ।ਸਰਦਾਰ ਬਾਦਲ ਨੇ ਇਸ ਮੌਕੇ ਔਰਤਾਂ ਨਾਲ ਵੀ ਮੁਲਾਕਾਤ ਕੀਤੀ ਜਿਹਨਾਂ ਵਿਚੋਂ ਵੱਡੀ ਗਿਣਤੀ ਨੇ ਉਹਨਾਂ ਨੂੰ ਦੱਸਿਆ ਕਿ ਆਪ ਸਰਕਾਰ ਦੇ ਦਾਅਵੇ ਮੁਤਾਬਕ ਉਹਨਾਂ ਦੇ ਖ਼ਾਤੇ ਵਿਚ ਕੋਈ ਸਿੱਧਾ ਪੈਸਾ ਨਹੀਂ ਆਇਆ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਉਹਨਾਂ ਦਾ 55-55 ਹਜ਼ਾਰ ਰੁਪਿਆ ਦੇਣਾ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਦਿੱਤਾ ਜਾ ਰਿਹਾ ਤਿੰਨ ਮਹੀਨੇ ਦਾ 3-3 ਹਜ਼ਾਰ ਰੁਪਿਆ ਤਾਂ ਔਰਤਾਂ ਦੇ ਬਣਦੇ ਪੈਸੇ ਦਾ ਵਿਆਜ਼ ਵੀ ਨਹੀਂ ਬਣਦਾ। ਇਸ ਮੌਕੇ ਔਰਤਾਂ ਨੇ ਸਰਦਾਰ ਬਾਦਲ ਨੂੰ ਦੱਸਿਆ ਕਿ ਉਹਨਾਂ ਨੂੰ ਤਾਂ ਸ਼ਗਨ ਤੇ ਬੁਢਾਪਾ ਪੈਨਸ਼ਨ ਸਕੀਮ ਵਰਗੇ ਸਮਾਜ ਭਲਾਈ ਲਾਭ ਵੀ ਨਹੀਂ ਮਿਲ ਰਹੇ ਤੇ ਆਟਾ ਦਾਲ ਸਕੀਮ ਦੇ ਤਹਿਤ ਲਾਭ ਵਿਚ ਵੀ ਕਟੌਤੀ ਕਰ ਦਿੱਤੀ ਹੈ।

ਇਸ ਮੌਕੇ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਉਹ ਆਟਾ ਦਾਲ ਸਕੀਮ ਦੇ ਤਹਿਤ 30 ਕਿਲੋ ਆਟਾ 4 ਰੁਪਏ ਕਿਲੋ ਅਤੇ ਦਾਲ 20 ਰੁਪਏ ਕਿਲੋ ਦੇ ਹਿਸਾਬ ਨਾਲ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਤਹਿਤ ਰਾਸ਼ੀ ਵੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।ਅਕਾਲੀ ਦਲ ਦੇ ਪ੍ਰਧਾਨ ਇਸ ਮੌਕੇ ਸੀਨੀਅਰ ਪਾਰਟੀ ਆਗੂ ਅਸ਼ੋਕ ਅਨੇਜਾ ਅਤੇ ਪ੍ਰੇਮ ਵਲੇਚਾ ਰਿਹਾਇਸ਼ ’ਤੇ ਵੀ ਪਹੁੰਚੇ। ਇਸ ਮੌਕੇ ਹਲਕਾ ਇੰਚਾਰਜ ਸਤਿੰਦਰ ਸਿੰਘ ਘੰਟਾ ਵੀ ਉਹਨਾਂ ਦੇ ਨਾਲ ਸਨ।

 

Tags: Sukhbir Singh Badal , Shiromani Akali Dal , SAD , Akali Dal , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD