Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ : ਹਰਜੋਤ ਸਿੰਘ ਬੈਂਸ

ਸਿੱਖਿਆ ਸੁਧਾਰਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਾਏ ਨੂੰ ਤਰਜੀਹ ਦਿੱਤੀ ਜਾ ਰਹੀ ਹੈ : ਮਨੀਸ਼ ਸਿਸੋਦੀਆਂ

Harjot Singh Bains, AAP Punjab, Punjab, Punjab News, Latest Punjab News, Ludhiana, Manish Sisodia, Bright Minds Punjab 2026

Web Admin

Web Admin

5 Dariya News

ਲੁਧਿਆਣਾ , 02 Jul 2026

Last updated on: Jul 03, 2026, 11:53 IST

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ।

ਇਸ ਮੌਕੇ 12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲਈ ਗਈ ਕਿ ਸਿੱਖਿਆ ਪ੍ਰਣਾਲੀ ਵਿੱਚ ਕਿਹੜੇ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਈ ਦੇ ਢੰਗਾਂ ਬਾਰੇ ਸੁਝਾਅ ਮੰਗੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵੱਲੋਂ ਉਠਾਏ ਗਏ ਸਾਰੇ ਮੁੱਦੇ ਬਹੁਤ ਹੀ ਵਾਜਬ ਅਤੇ ਸਮੇਂ ਦੇ ਅਨੁਕੂਲ ਹਨ।

ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਏ.ਆਈ. (ਆਰਟੀਫ਼ੀਸ਼ਲ ਇੰਟੈਲੀਜੈਂਸ) ਇੱਕ ਵੱਡਾ ਵਿਸ਼ਾ ਬਣ ਚੁੱਕਾ ਹੈ। ਦੁਨੀਆ ਦੇ ਸਾਰੇ ਦੇਸ਼ ਇਸ ਤਕਨਾਲੋਜੀ ਨੂੰ ਤੇਜ਼ੀ ਨਾਲ ਅਪਣਾ ਰਹੇ ਹਨ, ਇਸ ਲਈ ਪੰਜਾਬ ਨੂੰ ਵੀ ਸਮੇਂ ਦੇ ਨਾਲ ਕਦਮ ਮਿਲਾਉਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ‘ਤੇ ਕੰਮ ਕਰ ਰਹੀ ਹੈ ਅਤੇ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਏ.ਆਈ ਪਾਠਕ੍ਰਮ ਲਾਂਚ ਕੀਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਵੱਡੀ ਪ੍ਰਗਤੀ ਕੀਤੀ ਹੈ ਅਤੇ ਕੇਰਲਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਹ ਉਪਲੱਬਧੀ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉੱਚਾਈਆਂ ਛੂਹੇਗਾ।

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ।

ਮਨੀਸ਼ ਸਿਸੋਦੀਆ ਨੇ ਇਹ ਵੀ ਕਿਹਾ ਕਿ ਏ.ਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਕਰੇਗੀ ਪਰ ਕੁਝ ਰਵਾਇਤੀ ਨੌਕਰੀਆਂ ‘ਤੇ ਅਸਰ ਵੀ ਪਵੇਗਾ। ਇਸ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਤਿਆਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਨਕਲ ਰੋਕਣ ਅਤੇ ਪੜ੍ਹਾਉਣ ਦੇ ਨਵੇਂ ਢੰਗ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਉਨ੍ਹਾਂ ਦੇ ਵਿਚਾਰ ਵੀ ਸੁਣੇ।

ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵੀ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਮਾਜ ਦੇ ਵਿਕਾਸ ਲਈ ਸਦਾ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਨਸ਼ਿਆਂ, ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਮੌਜੂਦ ਕਮੀਆਂ ਵਿਰੁੱਧ ਇਕੱਠੇ ਹੋ ਕੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਸੰਵਿਧਾਨਕ ਮੁੱਲਾਂ ਦੀ ਰਾਖੀ ਕਰਨ, ਮਾਂ-ਭੂਮੀ, ਸੱਭਿਆਚਾਰ ਅਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ।

ਇਹ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਇਆ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਇੱਕ ਨਵੀਂ ਦਿਸ਼ਾ ਵੀ ਪ੍ਰਦਾਨ ਕਰ ਗਿਆ। ਸਰਕਾਰ ਵੱਲੋਂ ਵਿਦਿਆਰਥੀਆਂ ਦੀ ਰਾਏ ਨੂੰ ਮਹੱਤਵ ਦੇਣਾ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕਰਨ ਵੱਲ ਵਧ ਰਿਹਾ ਹੈ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਜਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ, ਸਟੇਜ ਸਕੱਤਰ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

 

Tags: Harjot Singh Bains , AAP Punjab , Punjab , Punjab News , Latest Punjab News , Ludhiana , Manish Sisodia , Bright Minds Punjab 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD