Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ : ਹਰਜੋਤ ਸਿੰਘ ਬੈਂਸ

ਤਕਨੀਕ ਨਾਲ ਲੈਸ ਕੰਟਰੋਲ ਸੈਂਟਰ ਤੁਰੰਤ ਸ਼ਿਕਾਇਤਾਂ ਦਾ ਕਰੇਗਾ ਨਿਪਟਾਰਾ; ਸਥਾਨਕ ਸਰਕਾਰਾਂ ਮੰਤਰੀ ਵੱਲੋਂ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਸਖ਼ਤ ਚੇਤਾਵਨੀ

Harjot Singh Bains, AAP Punjab, Punjab, Punjab News, Latest Punjab News, Ludhiana

Web Admin

Web Admin

5 Dariya News

ਲੁਧਿਆਣਾ , 02 Jul 2026

Last updated on: Jul 03, 2026, 11:55 IST

ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24 ਘੰਟੇ ਸ਼ਹਿਰ 'ਤੇ ਨਜ਼ਰ ਰੱਖੇਗਾ।

ਅੱਜ ਇੱਥੇ ਨਗਰ ਨਿਗਮ ਦੇ ਜ਼ੋਨ-ਡੀ, ਸਰਾਭਾ ਨਗਰ ਵਿੱਚ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਵਿੱਚ ਸਥਾਪਿਤ 'ਮਾਨਸੂਨ ਵਾਰ ਰੂਮ' ਦੇ ਨਿਰੀਖਣ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਰੂਮ ਦੀਆਂ ਵੱਡੀਆਂ ਸਕ੍ਰੀਨਾਂ 'ਤੇ ਜਿਹੜੇ ਚੌਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਸੀ, ਨੀਵੇਂ ਇਲਾਕਿਆਂ ਅਤੇ ਸੰਵੇਦਨਸ਼ੀਲ ਡਰੇਨਾਂ ਦੀ ਲਾਈਵ ਐਚ.ਡੀ. ਫੁਟੇਜ ਦਿਖਾਈ ਦੇਵੇਗੀ। ਇਸ ਪ੍ਰਣਾਲੀ ਰਾਹੀਂ ਪਾਣੀ ਭਰਨ ਦੀ ਸਮੱਸਿਆ ਦਾ ਸਕਿੰਟਾਂ ਵਿੱਚ ਪਤਾ ਲੱਗ ਜਾਵੇਗਾ, ਜਿਸ ਨਾਲ ਨਿਗਮ ਦੀਆਂ ਟੀਮਾਂ ਨੂੰ ਤੁਰੰਤ ਸਹੀ ਜਗ੍ਹਾ 'ਤੇ ਭੇਜਿਆ ਜਾ ਸਕੇਗਾ। ਇਸ ਨਾਲ ਕਾਰਵਾਈ ਦਾ ਸਮਾਂ ਘੰਟਿਆਂ ਤੋਂ ਘਟ ਕੇ ਮਿੰਟਾਂ ਵਿੱਚ ਰਹਿ ਜਾਵੇਗਾ।

ਕੰਟਰੋਲ ਸੈਂਟਰ ਦੇ ਕੰਮਕਾਜ ਦਾ ਜਾਇਜ਼ਾ ਲੈਣ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਨੇ ਐਲਾਨ ਕੀਤਾ ਕਿ ਜਲਦੀ ਹੀ ਇੱਕ ਸਮਰਪਿਤ ਮਾਨਸੂਨ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਸ਼ਹਿਰ ਦੇ ਲੋਕ ਇਸ ਹੈਲਪਲਾਈਨ 'ਤੇ ਫ਼ੋਨ ਕਰਕੇ ਪਾਣੀ ਭਰਨ, ਜਾਮ ਜਾਂ ਓਵਰਫਲੋ ਹੋਏ ਨਾਲਿਆਂ ਬਾਰੇ ਸ਼ਿਕਾਇਤ ਦਰਜ ਕਰਵਾ ਸਕਣਗੇ, ਜਿਸ ਨੂੰ ਵਾਰ ਰੂਮ ਵਿੱਚ ਤੁਰੰਤ ਦਰਜ ਕਰ ਲਿਆ ਜਾਵੇਗਾ।ਹਰੇਕ ਸ਼ਿਕਾਇਤ ਨੂੰ ਸ਼ਹਿਰ ਦੇ ਨਕਸ਼ੇ 'ਤੇ ਜੀਓ-ਟੈਗ ਕੀਤਾ ਜਾਵੇਗਾ ਅਤੇ ਸਭ ਤੋਂ ਨੇੜਲੀ ਫੀਲਡ ਟੀਮ ਨੂੰ ਸੌਂਪਿਆ ਜਾਵੇਗਾ, ਅਤੇ ਸਮੱਸਿਆ ਹੱਲ ਹੋਣ ਤੱਕ ਇਸਦੀ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨਾ ਹੈ ਤਾਂ ਜੋ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ।ਇਸ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਮਾਨਸੂਨ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇੱਕ ਐਕਸ਼ਨ ਪਲਾਨ ਤਿਆਰ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ, ਬੁੱਢੇ ਦਰਿਆ ਅਤੇ ਮੁੱਖ ਸੀਵਰੇਜ ਲਾਈਨਾਂ ਦੀ ਸਫ਼ਾਈ (ਡੀਸਿਲਟਿੰਗ) ਕਰਨ, ਹਾਦਸਿਆਂ ਨੂੰ ਰੋਕਣ ਲਈ ਸਾਰੇ ਮੈਨਹੋਲਜ਼ ਨੂੰ ਢਕਣ, ਰੋਡ ਜਾਲੀਆਂ ਦੀ ਸਫ਼ਾਈ ਕਰਨ ਅਤੇ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ।

ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਕੋਈ ਕਸਰ ਬਾਕੀ ਨਹੀਂ ਛੱਡ ਰਹੇ। 'ਮਿਸ਼ਨ ਕਲੀਨ ਪੰਜਾਬ' ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਸਾਡੀ ਜ਼ਮੀਨੀ ਪੱਧਰ ਉੱਤੇ ਵਿੱਢੀ ਵਿਹਾਰਕ ਮੁਹਿੰਮ ਹੈ।”ਉਨ੍ਹਾਂ ਚੇਤਾਵਨੀ ਦਿੱਤੀ ਕਿ ਸਫ਼ਾਈ ਜਾਂ ਐਮਰਜੈਂਸੀ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਿਗਮ ਕਮਿਸ਼ਨਰ ਓਜਸਵੀ ਅਲੰਕਾਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਜੁਆਇੰਟ ਕਮਿਸ਼ਨਰ ਤਪਨ ਭਨੋਟ ਅਤੇ ਅਸਿਸਟੈਂਟ ਕਮਿਸ਼ਨਰ ਜਸਦੇਵ ਸੇਖੋਂ ਵੀ ਹਾਜ਼ਰ ਸਨ।ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਕਮਾਂਡ ਸੈਂਟਰ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਨਗਰ ਨਿਗਮ ਦੀਆਂ ਟੀਮਾਂ ਪੂਰੀ ਤਰ੍ਹਾਂ ਅਲਰਟ 'ਤੇ ਹਨ।

 

Tags: Harjot Singh Bains , AAP Punjab , Punjab , Punjab News , Latest Punjab News , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD